ਚੰਡੀਗੜ੍ਹ: ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਬੰਦ ਹਨ। ਬੀਤੇ ਦਿਨੀਂ ਪੈਟਰੋਲ ਪੰਪ ਡੀਲਰ ਵੱਲੋਂ ਵਿੱਤੀ ਘਾਟੇ ਕਾਰਨ ਖ਼ੁਦਕੁਸ਼ੀ ਕੀਤੀ ਗਈ ਸੀ, ਜਿਸ ਦੇ ਰੋਸ ਵਜੋਂ ਪੰਜਾਬ ਦੇ ਪੈਟਰੋਲ ਪੰਪ ਡੀਲਰਾਂ ਨੇ 29 ਜੁਲਾਈ ਸਮੁੱਚੇ ਪੰਜਾਬ ਭਰ ਅੰਦਰ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ।



ਦੱਸ ਦਈਏ ਕਿ ਪੈਟਰੋਲ ਪੰਪ ਡੀਲਰਾਂ ਦਾ ਸ਼ਿਕਵਾ ਹੈ ਕਿ ਗੁਆਂਢੀ ਸੂਬਿਆਂ ਨਾਲੋਂ ਪੰਜਾਬ 'ਚ ਤੇਲ 'ਤੇ ਵੈਟ ਜ਼ਿਆਦਾ ਹੋਣ ਕਾਰਨ ਉਹ ਵਿੱਤੀ ਘਾਟੇ ਨਾਲ ਜੂਝ ਰਹੇ ਹਨ। ਪੰਜਾਬ ਅੰਦਰ ਪੈਟਰੋਲ ਡੀਜ਼ਲ 'ਤੇ ਵੈਟ ਦੀ ਦਰ ਜ਼ਿਆਦਾ ਹੋਣ ਦੀ ਵਜ੍ਹਾ ਇੱਥੇ ਤੇਲ ਦੀ ਸਮਗਲਿੰਗ ਵੀ ਹੋ ਰਹੀ ਹੈ।

ਇਹ ਹੜਤਾਲ ਸਵੇਰੇ ਅੱਠ ਵਜੇ ਤੋਂ ਲੈ ਕੇ ਸ਼ਾਮ ਪੰਜ ਵਜੇ ਤੱਕ ਕੀਤੀ ਜਾ ਰਹੀ ਹੈ। ਪੈਟਰੋਲ ਪੰਪ ਮਾਲਕਾਂ ਨੇ ਦੱਸਿਆ ਕਿ ਸਿਹਤ ਨਾਲ ਸਬੰਧੀ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਕਿਸੇ ਵਾਹਨ ਨੂੰ ਤੇਲ ਨਹੀਂ ਵੇਚਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੀ ਮੰਗ ਹੈ ਕਿ ਪੰਜਾਬ ਵਿੱਚ ਜਿਹੜਾ ਤੇਲ 'ਤੇ ਵਾਧੂ ਵੈਟ ਲਾਇਆ ਹੋਇਆ ਹੈ ਉਸ ਨੂੰ ਵਾਪਸ ਲਿਆ ਜਾਵੇ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904