Punjab Election: ਲੋਕ ਸਭਾ ਚੋਣਾਂ 'ਚ ਪੰਜਾਬ ਦੀਆਂ ਜ਼ਿਆਦਾਤਰ ਸੀਟਾਂ 'ਤੇ ਸਿਆਸੀ ਪਾਰਟੀਆਂ ਨੇ ਸੀਨੀਅਰ ਨੇਤਾਵਾਂ ਨੂੰ ਮੈਦਾਨ 'ਚ ਉਤਾਰਿਆ ਹੈ। ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੀ ਸੂਚੀ ਵਿੱਚ ਅਜਿਹੇ ਆਗੂ ਸ਼ਾਮਲ ਹਨ ਜੋ ਲੰਮੇ ਸਮੇਂ ਤੋਂ ਸਿਆਸਤ ਨਾਲ ਜੁੜੇ ਹੋਏ ਹਨ। ਇਸ ਤੋਂ ਇਲਾਵਾ ਅਜਿਹੇ ਉਮੀਦਵਾਰਾਂ ਨੂੰ ਵੀ ਮੌਕਾ ਦਿੱਤਾ ਗਿਆ ਹੈ ਜੋ ਲੋਕ ਸਭਾ ਜਾਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ।


ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਮੀਤ ਹੇਅਰ ਸਭ ਤੋਂ ਨੌਜਵਾਨ ਉਮੀਦਵਾਰ ਹਨ, ਜਿਨ੍ਹਾਂ ਦੀ ਉਮਰ ਸਿਰਫ਼ 35 ਸਾਲ ਹੈ। ਮੀਤ ਹੇਅਰ ਦਾ ਜਨਮ 1989 ਵਿੱਚ ਹੋਇਆ ਸੀ। ਉਹ ਸਾਲ 2017 ਵਿੱਚ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਅਤੇ ਇਸ ਤੋਂ ਬਾਅਦ ਉਹ 2022 ਵਿਧਾਨ ਸਭਾ ਹਲਕੇ ਤੋਂ ਮੁੜ ਵਿਧਾਇਕ ਚੁਣੇ ਗਏ। ਉਹ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਹਨ। ਇਸੇ ਤਰ੍ਹਾਂ ਪਟਿਆਲਾ ਤੋਂ ਭਾਜਪਾ ਦੀ ਸਭ ਤੋਂ ਵੱਡੀ ਉਮੀਦਵਾਰ ਪਰਨੀਤ ਕੌਰ ਹੈ, ਜਿਨ੍ਹਾਂ ਦੀ ਉਮਰ 79 ਸਾਲ ਹੈ। ਉਹ ਚਾਰ ਵਾਰ ਇਸ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ ਕੇਂਦਰੀ ਮੰਤਰੀ ਵੀ ਰਹੇ। 


ਦੂਜੇ ਸਭ ਤੋਂ ਬਜ਼ੁਰਗ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ ਹਨ, ਜੋ ਸਭ ਤੋਂ ਛੋਟੀ ਉਮਰ ਦੇ ਮੀਤ ਹੇਅਰ ਵਿਰੁੱਧ ਸੰਗਰੂਰ ਸੀਟ ਤੋਂ ਚੋਣ ਲੜ ਰਹੇ ਹਨ। ਮਾਨ ਸਾਬਕਾ ਆਈਪੀਐਸ ਅਧਿਕਾਰੀ ਅਤੇ ਮੌਜੂਦਾ ਸੰਸਦ ਮੈਂਬਰ ਵੀ ਹਨ। ਉਨ੍ਹਾਂ ਦੀ ਉਮਰ 78 ਸਾਲ ਦੀ ਪ੍ਰਨੀਤ ਕੌਰ ਤੋਂ ਬਾਅਦ ਸਭ ਤੋਂ ਵੱਧ ਹੈ। ਮਾਨ ਜੂਨ 2022 ਦੀ ਉਪ ਚੋਣ ਜਿੱਤ ਕੇ ਸੰਸਦ ਪਹੁੰਚੇ ਸਨ। 


ਇਸ ਸੂਚੀ ਵਿੱਚ ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਤੇ ਇਕਬਾਲ ਸਿੰਘ ਝੂੰਦਾਂ ਸ਼ਾਮਲ ਹਨ। ਇਸ ਤੋਂ ਬਾਅਦ ਜੇ ਗੱਲ ਕਾਂਗਰਸ ਦੀ ਕੀਤੀ ਜਾਵੇ ਤਾਂ ਉਨ੍ਹਾਂ ਦੇ ਧਰਮਵੀਰ ਸਿੰਘ ਗਾਂਧੀ ਬਜ਼ੁਰਗ ਉਮੀਦਵਾਰਾਂ ਵਿੱਚ ਸ਼ਾਮਲ ਹਨ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਗੱਲ ਕਰੀਏ ਤਾਂ ਇਨ੍ਹਾਂ ਦੇ ਡਾ. ਬਲਬੀਰ ਸਿੰਘ ਸਭ ਤੋਂ ਬਜ਼ੁਰਗ ਉਮੀਦਵਾਰਾਂ ਚੋਂ ਆਉਂਦੇ ਹਨ, ਇਸ ਤੋਂ ਇਲਾਵਾ ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹਨ।


ਇਹ ਵੀ ਪੜ੍ਹੋ-Sangrur Politics: ਪਹਿਲਾਂ ਜਿਤਾ ਕੇ ਫਿਰ ਜ਼ਮਾਨਤ ਵੀ ਜ਼ਬਤ ਕਰਵਾ ਦਿੰਦੇ ਨੇ ਸੰਗਰੂਰੀਏ ! ਪੜ੍ਹੋ ਸੀਟ ਦਾ ਇਤਿਹਾਸ