Punjab News: ਹੁਣ ਪੰਜਾਬ ਦੇ ਪ੍ਰਾਇਮਰੀ ਸਕੂਲਾਂ 'ਚ ਸਿੱਖਿਆ ਫਿਨਲੈਂਡ ਦੀ ਤਰਜ਼ 'ਤੇ ਹੋਵੇਗੀ। ਇਸ ਦੇ ਲਈ ਫਿਨਲੈਂਡ(Finland) ਦੀ ਤੁਰਕੂ ਯੂਨੀਵਰਸਿਟੀ (University of Turku) ਤੋਂ ਪੰਜਾਬ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਫਿਨਲੈਂਡ ਦੇ ਅਬੈਂਸੀ ਵਿੱਚ ਤੁਰਕੂ ਯੂਨੀਵਰਸਿਟੀ ਤੇ ਪੰਜਾਬ ਸਰਕਾਰ ਦਰਮਿਆਨ ਇੱਕ ਸਮਝੌਤਾ ਕੀਤਾ ਗਿਆ ਹੈ। 



ਇਸ ਮੌਕੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ(Manish Sisodia ) ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Bains) ਹਾਜ਼ਰ ਸਨ। ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਹਿਮਤੀ ਪੱਤਰ 'ਤੇ ਦਸਤਖਤ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਹੈ।






ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਹ ਸਿਖਲਾਈ ਪ੍ਰੋਗਰਾਮ 3 ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ 'ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ