ਚੰਡੀਗੜ੍ਹ: ਪੰਜਾਬ ਸਣੇ ਪੰਜ ਰਾਜਾਂ ਵਿੱਚ ਅਗਲੇ ਮਹੀਨੇ ਵੋਟਾਂ ਪੈਣ ਵਾਲੀਆਂ ਹਨ।ਇਸ ਲਈ ਚੋਣਾਵੀ ਰਾਜਾਂ ਵਿੱਚ ਰਾਜਨੀਤਿਕ ਸਰਗਰਮੀ ਵੀ ਤੇਜ਼ ਹੁੰਦੀ ਜਾ ਰਹੀ ਹੈ। ਉਮੀਦਵਾਰਾਂ ਦੇ ਨਾਂ 'ਤੇ ਸਾਰੀਆਂ ਪਾਰਟੀਆਂ 'ਚ ਜ਼ੋਰਦਾਰ ਸੋਚ ਵਿਚਾਰ ਚੱਲ ਰਿਹਾ ਹੈ।ਆਮ ਆਦਮੀ ਪਾਰਟੀ ਨੇ ਕੱਲ੍ਹ ਪੰਜਾਬ ਵਿੱਚ ਆਪਣਾ ਮੁੱਖ ਮੰਤਰੀ ਚਿਹਰਾ ਪੇਸ਼ ਕੀਤਾ ਹੈ।


ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਇਆ ਗਿਆ ਹੈ। ਪੰਜਾਬ ਦੀ ਸਿਆਸਤ 'ਚ ਮੁੱਖ ਮੰਤਰੀ ਦੀ ਉਮੀਦਵਾਰ ਚਿਹਰੇ ਤਕਰੀਬਨ ਸਾਫ ਹੋ ਗਏ ਹਨ।ਪੰਜਾਬ ਕਾਂਗਰਸ ਨੇ ਫਿਲਹਾਲ ਕੋਈ ਰਸਮੀ ਐਲਾਨ ਨਹੀਂ ਕੀਤਾ ਹੈ ਪਰ ਚਰਨਜੀਤ ਚੰਨੀ ਮੁੱਖ ਮੰਤਰੀ ਦਾ ਚਿਹਰਾ ਹੋਣਗੇ।


ਭਗਵੰਤ ਨੂੰ ਵਧਾਈ ਦਿੰਦੇ ਹੋਏ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ, "ਮੈਂ ਸਰਦਾਰ ਭਗਵੰਤ ਮਾਨ ਨੂੰ ਪੰਜਾਬ ਵਿੱਚ 'ਆਪ' ਦਾ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ 'ਤੇ ਵਧਾਈ ਦਿੰਦਾ ਹਾਂ। ਪੂਰਾ ਪੰਜਾਬ 'ਆਪ' ਵੱਲ ਉਮੀਦ ਦੀ ਤਰ੍ਹਾਂ ਦੇਖ ਰਿਹਾ ਹੈ। ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਮੈਨੂੰ ਯਕੀਨ ਹੈ ਕਿ ਭਗਵੰਤ ਹਰ ਪੰਜਾਬੀ ਦੇ ਚਿਹਰੇ 'ਤੇ ਮੁਸਕਰਾਹਟ ਵਾਪਸ ਲਿਆਏਗਾ।"


ਭਗਵੰਤ ਮਾਨ ਨੇ ਕਿਹਾ, "ਸਰ, ਤੁਸੀਂ ਅਤੇ ਪੰਜਾਬ ਦੇ ਲੋਕਾਂ ਵੱਲੋਂ ਮੇਰੇ 'ਤੇ ਜੋ ਭਰੋਸਾ ਅਤੇ ਵਿਸ਼ਵਾਸ ਕੀਤਾ ਹੈ, ਉਸ ਨੂੰ ਪੂਰਾ ਕਰਨ ਲਈ ਮੈਂ ਆਪਣੀ ਪੂਰੀ ਕੋਸ਼ਿਸ਼ ਕਰਾਂਗਾ।"ਹਰ ਕਦਮ ਜੋ ਮੈਂ ਅੱਗੇ ਚੁੱਕਾਂਗਾ, ਤੁਹਾਨੂੰ ਅਤੇ 3 ਕਰੋੜ ਪੰਜਾਬੀਆਂ ਨੂੰ ਬਹੁਤ ਮਾਣ ਮਹਿਸੂਸ ਕਰਾਵਾਂਗਾ।"


ਪੰਜਾਬ 'ਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਹ ਵੀਡੀਓ ਸੰਕੇਤ ਦੇ ਰਿਹਾ ਹੈ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ (CM Charanjit Singh Channi) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਲਈ ਇੱਕ ਵਾਰ ਫਿਰ ਮੁੱਖ ਮੰਤਰੀ ਦਾ ਚਿਹਰਾ ਬਣ ਸਕਦੇ ਹਨ। ਕਾਂਗਰਸ ਪਾਰਟੀ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ 'ਚ ਸਿੱਧੇ ਤੌਰ 'ਤੇ ਇਸ ਦਾ ਐਲਾਨ ਨਹੀਂ ਕੀਤਾ ਗਿਆ, ਪਰ ਇਸ ਗੱਲ ਦਾ ਸਪੱਸ਼ਟ ਸੰਕੇਤ ਮਿਲ ਰਿਹਾ ਹੈ ਕਿ ਪਾਰਟੀ ਵਿਧਾਨ ਸਭਾ ਚੋਣਾਂ 'ਚ ਚੰਨੀ ਨੂੰ ਮੁੱਖ ਮੰਤਰੀ ਵਜੋਂ ਮੈਦਾਨ 'ਚ ਉਤਾਰ ਸਕਦੀ ਹੈ।


ਭਾਜਪਾ ਗਠਜੋੜ ਤੋਂ ਕੈਪਟਨ ਅਮਰਿੰਦਰ ਅਤੇ ਅਕਾਲੀ ਦਲ ਤੋਂ ਸੁਖਬੀਰ ਬਾਦਲ ਮੁੱਖ ਮੰਤਰੀ ਦੇ ਚਿਹਰੇ ਹਨ। ਪੰਜਾਬ ਵਿੱਚ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ। ਪਹਿਲਾਂ ਚੋਣਾਂ 14 ਫਰਵਰੀ ਨੂੰ ਹੋਣੀਆਂ ਸਨ, ਪਰ ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਬਦਲਾਅ ਤੋਂ ਬਾਅਦ ਏਬੀਪੀ ਨਿਊਜ਼ ਪੰਜਾਬ ਦਾ ਸੁਪਰ ਓਪੀਨੀਅਨ ਪੋਲ ਲੈ ਕੇ ਆਇਆ ਹੈ।



 


 


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ