ਅੰਮ੍ਰਿਤਸਰ ਦੀ ਭਗਤਾਂਵਾਲਾ ਅਨਾਜ ਮੰਡੀ 'ਚ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖ਼ਰੀਦ, ਪਹਿਲੇ ਦਿਨ ਕਿਸਾਨਾਂ ਨੂੰ ਮਿਲਿਆ 2060 ਰੁਪੈ ਪ੍ਰਤੀ ਕੁਇੰਟਲ ਰੇਟ
ਡਾ. ਨਿੱਜਰ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੇ ਸੀਜਨ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ
purchase of paddy : ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਿਸ਼ੇਸ਼ ਤੌਰ 'ਤੇ ਭਗਤਾਂਵਾਲਾ ਦਾਣਾ ਮੰਡੀ 'ਚ ਪੁੱਜੇ ਤੇ ਰਸਮੀ ਤੌਰ 'ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਡਾ. ਨਿੱਜਰ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੇ ਸੀਜਨ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ
ਡਾ. ਨਿੱਜਰ ਮੁਤਾਬਕ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਤੇ ਡਾ. ਨਿੱਜਰ ਨੇ ਕਿਹਾ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਵੱਲ ਅਸੀਂ ਵੱਧ ਰਹੇ ਹਾਂ ਤੇ ਛੇਤੀ ਹੀ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ
ਦੂਜੇ ਪਾਸੇ ਕਿਸਾਨਾਂ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਨੂੰ ਪਰਮਲ ਝੋਨੇ ਵਾਂਗ 1509, 1121, 1718 ਪੀ-7 'ਤੇ ਵੀ ਐਮਐਸਪੀ ਦੇਣੀ ਚਾਹੀਦੀ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਝੋਨੇ ਦੀ ਖਰੀਦ ਨੂੰ ਲੈ ਕੇ ਮੰਡੀਆਂ 'ਚ ਪੁਖ਼ਤਾ ਇੰਤਜ਼ਾਮ ਹਨ। ਕਿਸਾਨਾਂ ਨੇ ਇਸ 'ਤੇ ਨਿਰਾਸ਼ਾ ਜਤਾਈ ਹੈ।ਉਨ੍ਹਾਂ ਕਿਹਾ ਕਿ ਪਾਣੀ ਸਾਫ਼ ਸਫ਼ਾਈ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ।
ਲੁਧਿਆਣਾ ਤੇ ਜਲੰਧਰ ਬਾਈਪਾਸ ਨੇੜੇ ਦਾਣਾ ਮੰਡੀ ਤੋਂ ਕਿਸਾਨਾਂ ਨੇ ਨਿਰਾਸ਼ਾ ਜਤਾਈ ਹੈ। ਜਿੱਥੇ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਨੂੰ ਲਿਆਂਦਾ ਹੈ ਅਤੇ ਵੇਚਣ ਲਈ ਉਨ੍ਹਾਂ ਵੱਲੋਂ ਸਰਕਾਰ 'ਤੇ ਸਵਾਲ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਇੱਥੇ ਨਾ ਤਾਂ ਪੀਣਯੋਗ ਸਾਫ਼ ਪਾਣੀ ਹੈ ਅਤੇ ਨਾਂ ਹੀ ਸਾਫ ਸਫਾਈ ਦਾ ਇੰਤਜ਼ਾਮ ਹੈ ਕਿਹਾ ਕਿ ਅਧਿਕਾਰੀਆਂ ਵੱਲੋਂ ਕੋਈ ਸਾਰ ਲਈ ਗਈ ਹੈ। ਇੱਥੇ ਇਹ ਵੀ ਦੱਸ ਦਈਏ ਕਿ ਅੱਜ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਈ ਹੈ। ਪਰ ਕੋਈ ਵੀ ਅਧਿਕਾਰੀ ਮੌਜੂਦ ਨਾ ਹੋਣ ਦੇ ਚਲਦਿਆਂ ਕਿਸਾਨਾਂ ਵੱਲੋਂ ਇਸ ਤੇ ਨਿਰਾਸ਼ਾ ਜਤਾਈ ਗਈ ਹੈ ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।