ਪੜਚੋਲ ਕਰੋ
Advertisement
ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਮੌਤਾਂ ਦੀ ਗਿਣਤੀ 30 ਤੋਂ ਵੱਧ, ਸਰਕਾਰ ਵੱਲੋਂ 21 ਦੀ ਪੁਸ਼ਟੀ
Spurious liquor consumption by villagers, more than 30 deaths | ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਮੌਤਾਂ ਦੀ ਗਿਣਤੀ 30 ਤੋਂ ਵੱਧ, ਸਰਕਾਰ ਵੱਲੋਂ 21 ਦੀ ਪੁਸ਼ਟੀ
ਰੌਬਟ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਦੇ ਅੰਮ੍ਰਿਤਸਰ, ਤਰਨ ਤਾਰਨ ਅਤੇ ਬਟਾਲਾ 'ਚ ਹੁਣ ਤੱਕ 21 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ ਹੈ। ਭਾਵੇਂ ਪੁਲਿਸ ਨੇ 21 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਪਰ ਮੰਨਿਆ ਇਹ ਜਾ ਰਿਹਾ ਹੈ ਕਿ ਹੁਣ ਤੱਕ 30 ਲੋਕਾਂ ਦੀ ਮੌਤ ਸ਼ਰਾਬ ਪੀਣ ਨਾਲ ਹੋ ਚੁੱਕੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ।
ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਤੇ ਮੈਜਿਸਟਰੀਅਲ ਜਾਂਚ ਦੇ ਆਦੇਸ਼ ਦਿੱਤੇ ਹਨ। ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਮਲਾ ਮੁੱਛਲ ਸਣੇ ਕਈ ਪਿੰਡਾਂ ਦਾ ਹੈ। ਵੀਰਵਾਰ ਤੋਂ ਲੈ ਕੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਪੀਣ 30 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਤਰਨ ਤਾਰਨ 'ਚ 15, ਅੰਮ੍ਰਿਤਸਰ 'ਚ ਦੋ ਤੇ ਬਟਾਲਾ 'ਚ ਵੀ ਅੱਜ ਦੋ ਮੌਤਾਂ ਹੋਈਆਂ। ਦੋ ਦਿਨਾਂ ਅੰਦਰ ਹੀ ਅੰਮ੍ਰਿਤਸਰ 'ਚ 9 ਤੇ ਬਟਾਲਾ 'ਚ 6 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਥਾਣਾ ਤਰਸਿੱਕ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਹੈ।ਇਸ ਮਾਮਲੇ ਦੀ ਪੂਰੀ ਜਾਂਚ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਨੂੰ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜਾਂਚ 'ਚ ਦੋਸ਼ੀ ਪਾਏ ਜਾਣ ਵਾਲੇ ਤੇ ਸਖ਼ਤ ਕਰਵਾਈ ਕੀਤੀ ਜਾਵੇਗੀ। ਇਸ ਮਾਮਲੇ 'ਚ ਪੁਲਿਸ ਨੇ ਇੱਕ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ।
ਇਨ੍ਹਾਂ ਥਾਵਾਂ ਤੇ ਹੋਈਆਂ ਮੌਤਾਂ
29 ਜੁਲਾਈ: 5 ਮੌਤਾਂ ਮੁੱਛਲ 'ਚ
30 ਜੁਲਾਈ: 5 ਮੌਤਾਂ ਮੁੱਛਲ 'ਚ
30 ਜੁਲਾਈ: 2 ਮੌਤਾਂ ਬਟਾਲਾ 'ਚ
31 ਜੁਲਾਈ: 5 ਮੌਤਾਂ ਬਟਾਲਾ 'ਚ
31 ਜੁਲਾਈ: 4 ਮੌਤਾਂ ਤਰਨ ਤਾਰਨ 'ਚ
ਉਧਰ, ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੌਤਾਂ ਤੋਂ ਪਹਿਲਾਂ ਪੰਜ ਕੇਸ ਅੰਮ੍ਰਿਤਸਰ ਦਿਹਾਤੀ ਖੇਤਰ ਦੇ ਮੁੱਛਲ ਤੇ ਟਾਂਗਰਾ ਪਿੰਡ ਵਿੱਚ ਸਾਹਮਣੇ ਆਏ ਸਨ। ਇਨ੍ਹਾਂ ਸਾਰੇ ਲੋਕਾਂ ਦੀ ਮੌਤ ਘਰ ਦੀ ਕੱਢੀ ਸ਼ਰਾਬ ਪੀ ਕੇ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਮੁੱਛਲ ਵਿੱਚ ਵੀਰਵਾਰ ਨੂੰ ਜ਼ਹਿਰੀਲੀ ਸ਼ਰਾਬ ਪੀ ਕੇ ਪੰਜ ਲੋਕਾਂ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਆਸ ਪਾਸ ਦੇ ਪਿੰਡ ਵਿੱਚ 16 ਹੋਰ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ ਕਈ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੇ ਬਿਨ੍ਹਾਂ ਕਈ ਮ੍ਰਿਤਕਾਂ ਦਾ ਸਸਕਾਰ ਕਰ ਦਿੱਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਆਟੋ
ਪੰਜਾਬ
Advertisement