Punjab News: ਗੁਰਦਾਸਪੁਰ 'ਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲੇ 'ਚ ਲੁਟੇਰਿਆਂ ਨੇ ਏ.ਐੱਸ.ਆਈ ਦੀ ਪਤਨੀ ਤੋਂ ਪਰਸ ਖੋਹ ਲਿਆ ਜੋ ਘਰੋਂ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ ਅਤੇ ਫਰਾਰ ਹੋ ਗਏ। 


ਜਾਣਕਾਰੀ ਮੁਤਾਬਕ, ਪਰਸ ਵਿੱਚ 4 ਹਜ਼ਾਰ ਰੁਪਏ ਦੀ ਨਕਦੀ ਅਤੇ ਇੱਕ ਮੋਬਾਈਲ ਫ਼ੋਨ ਸੀ। ਪੀੜਤ ਅਨੁਸਾਰ ਲੁਟੇਰੇ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸੀ ਅਤੇ ਉਨ੍ਹਾਂ ਨੇ ਨਕਾਬ ਪਾਇਆ ਹੋਇਆ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।


ਨਕਾਬਪੋਸ਼ ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ


ਜਾਣਕਾਰੀ ਦਿੰਦਿਆਂ ਪੀੜਤ ਨੇ ਦੱਸਿਆ ਕਿ ਉਹ ਬੁੱਧਵਾਰ ਦੇਰ ਸ਼ਾਮ ਘਰੋਂ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ। ਜਦੋਂ ਉਹ ਘਰ ਪਰਤ ਰਹੀ ਸੀ ਤਾਂ ਹਨੂੰਮਾਨ ਚੌਕ ਨੇੜੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਉਸ ਦਾ ਪਰਸ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਪਰਸ ਵਿੱਚ 4 ਹਜ਼ਾਰ ਰੁਪਏ ਦੀ ਨਕਦੀ ਅਤੇ ਇੱਕ ਮੋਬਾਈਲ ਫੋਨ ਸੀ।


ਮੌਕੇ 'ਤੇ ਮੌਜੂਦ ਲੋਕਾਂ ਨੇ ਕੀ ਕਿਹਾ ?


ਰਾਹਗੀਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਔਰਤ ਦੇ ਚੀਕਣ ਦੀ ਆਵਾਜ਼ ਸੁਣੀ ਸੀ। ਔਰਤ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਦੋ ਲੁਟੇਰੇ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਏ ਸਨ। ਉਨ੍ਹਾਂ ਨੇ ਲੁਟੇਰਿਆਂ ਦਾ ਪਿੱਛਾ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਲੁਟੇਰੇ ਉਥੋਂ ਭੱਜ ਚੁੱਕੇ ਸਨ। 


ਪੁਲਿਸ ਮੁਲਾਜ਼ਮ ਹੈ ਪੀੜਤ ਦਾ ਪਤੀ


ਪੀੜਤ ਔਰਤ ਦੇ ਪਤੀ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਵਿੱਚ ਏਐਸਆਈ ਹੈ ਅਤੇ ਅਦਾਲਤ ਵਿੱਚ ਤਾਇਨਾਤ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।