Punjab News: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਜਲੰਧਰ ਪਹੁੰਚੇ। ਇੱਥੇ ਉਨ੍ਹਾਂ ਵੱਲੋਂ ਜਲੰਧਰ ਦੀ ਆਈਸਕ੍ਰੀਮ ਦੀ ਦੁਕਾਨ ਦਾ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਵਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਅਦਾਰਿਆਂ ਤੇ ਦੁਕਾਨਾਂ ਨੂੰ ਆਪਣੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਾਉਣ ਲਈ ਕਿਹਾ ਗਿਆ ਹੈ। ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ। ਲੋਕਾਂ ਨੇ ਪੰਜਾਬੀ ਭਾਸ਼ਾ ਵਿੱਚ ਬੋਰਡ ਲਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਅਜਿਹਾ ਨਹੀਂ ਕਰਨਗੇ, ਉਨ੍ਹਾਂ ਖ਼ਿਲਾਫ਼ ਕੁਝ ਸਮੇਂ ਬਾਅਦ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਸਪਸ਼ਟ ਕੀਤਾ ਕਿ ਪੰਜਾਬੀ ਭਾਸ਼ਾ ਵਿੱਚ ਸਖ਼ਤੀ ਨਾਲ ਬੋਰਡ ਲਗਾਏ ਜਾਣਗੇ।
ਇਸ ਮੌਕੇ ਐਸਵਾਈਐਲ ਮੁੱਦੇ 'ਤੇ ਹੋਣ ਜਾ ਰਹੀ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਕੇਂਦਰ ਨਾਲ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਪਹਿਲਾਂ ਹੀ ਹੋ ਚੁੱਕੀ ਹੈ। ਸਾਡੇ ਮੁੱਖ ਮੰਤਰੀ ਭਗਵੰਤ ਮਾਨ ਸਟੈਂਡ ਸਪੱਸ਼ਟ ਕਰ ਚੁੱਕੇ ਹਨ ਕਿ ਪਹਿਲਾਂ ਹੀ ਦਰਿਆਵਾਂ ਦੇ ਪਾਣੀ ਦੀ ਵੰਡ ਸਹੀ ਢੰਗ ਨਾਲ ਨਹੀਂ ਹੋਈ। ਇਸ ਵੇਲੇ ਪੰਜਾਬ ਕੋਲ ਹਰਿਆਣਾ ਜਾਂ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ