ਪੜਚੋਲ ਕਰੋ

PWRDA ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਲਈ ਮਨਜ਼ੂਰੀਆਂ ਦੇਣ ਵਾਸਤੇ ਆਨਲਾਈਨ ਪੋਰਟਲ ਕੀਤਾ ਸ਼ੁਰੂ

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੀਡਬਲਿਊਆਰਡੀਏ ਦੇ ਚੇਅਰਮੈਨ ਕਰਨ ਅਵਤਾਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਗਰਾਊਂਡ ਵਾਟਰ ਐਕਸਟਰੈਕਸ਼ਨ ਐਂਡ ਕੰਜ਼ਰਵੇਸ਼ਨ ਡਾਇਰੈਕਸ਼ਨਜ਼ 2023

Punjab News : ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀਡਬਲਿਊਆਰਡੀਏ) ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਲਈ ਮਨਜ਼ੂਰੀਆਂ ਦੇਣ ਵਾਸਤੇ ਇੱਕ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ।

ਵਾਟਰ ਟੈਂਕਰ ਲਈ ਮਨਜ਼ੂਰੀਆਂ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੋਰਟਲ ਕੀਤਾ ਲਾਂਚ

ਬੁੱਧਵਾਰ ਨੂੰ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੀਡਬਲਿਊਆਰਡੀਏ (ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ) ਦੇ ਚੇਅਰਮੈਨ ਕਰਨ ਅਵਤਾਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਗਰਾਊਂਡ ਵਾਟਰ ਐਕਸਟਰੈਕਸ਼ਨ ਐਂਡ ਕੰਜ਼ਰਵੇਸ਼ਨ ਡਾਇਰੈਕਸ਼ਨਜ਼ 2023 ਤਹਿਤ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ, ਓਪਰੇਟਿੰਗ ਡਰਿਲਿੰਗ ਰਿੱਗਸ ਅਤੇ ਵਾਟਰ ਟੈਂਕਰ ਲਈ ਮਨਜ਼ੂਰੀਆਂ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੋਰਟਲ ਲਾਂਚ ਕੀਤਾ ਗਿਆ ਹੈ।

ਅਪਲਾਈ ਕਰਨ ਵਾਸਤੇ ਕਰੋ ਇਹ

ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਮਨਜ਼ੂਰੀ ਲਈ ਅਪਲਾਈ ਕਰਨ ਵਾਸਤੇ ਸਾਰੇ ਉਪਭੋਗਤਾ https://pwrda.punjab.gov.in/ 'ਤੇ ਜਾ ਸਕਦੇ ਹਨ। ਇਹ ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ (ਬੀ.ਆਈ.ਐਫ.) ਨਾਲ ਜੁੜਿਆ ਹੋਇਆ ਹੈ। ਪੜਾਅਵਾਰ ਜਾਣਕਾਰੀ ਲਈ https://pwrda.punjab.gov.in/en/noticeboard/3. 'ਤੇ ਯੂਜ਼ਰ ਮੈਨੂਅਲ ਤੱਕ ਪਹੁੰਚ ਕਰੋ। 

ਮੌਜੂਦਾ ਉਪਭੋਗਤਾਵਾਂ ਲਈ ਆਖਰੀ ਮਿਤੀ 30 ਸਤੰਬਰ

ਭੂਮੀਗਤ ਪਾਣੀ ਦੇ ਸਾਰੇ ਖਰਚੇ ਨੈੱਟ ਬੈਂਕਿੰਗ, ਡੈਬਿਟ/ਕ੍ਰੈਡਿਟ ਕਾਰਡ, ਯੂਪੀਆਈ ਆਦਿ ਦੀ ਵਰਤੋਂ ਕਰਕੇ ਆਨਲਾਈਨ ਅਦਾ ਕੀਤੇ ਜਾ ਸਕਦੇ ਹਨ। 15,000 ਘਣ ਮੀਟਰ ਪ੍ਰਤੀ ਮਹੀਨਾ ਤੋਂ ਵੱਧ ਪਾਣੀ ਕੱਢ ਰਹੇ ਮੌਜੂਦਾ ਉਪਭੋਗਤਾਵਾਂ ਲਈ ਆਖਰੀ ਮਿਤੀ 30 ਜੂਨ 2023 ਸੀ। ਇਸ ਤੋਂ ਇਲਾਵਾ 1,500 ਤੋਂ 15,000 ਘਣ ਮੀਟਰ ਪ੍ਰਤੀ ਮਹੀਨਾ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਲਈ ਆਖਰੀ ਮਿਤੀ 30 ਸਤੰਬਰ 2023 ਅਤੇ  ਪ੍ਰਤੀ ਮਹੀਨਾ 1,500 ਘਣ ਮੀਟਰ ਤੋਂ ਘੱਟ ਅਤੇ 300 ਘਣ ਮੀਟਰ ਤੋਂ ਵੱਧ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਲਈ ਮਨਜ਼ੂਰੀ ਲੈਣ ਵਾਸਤੇ ਅਰਜ਼ੀ ਦੇਣ ਦੀ ਆਖਰੀ ਮਿਤੀ ਹੈ 31 ਦਸੰਬਰ 2023 ਹੈ। 

ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਮਨਜ਼ੂਰੀ ਲਈ ਅਰਜ਼ੀ ਦਿੱਤੇ ਬਿਨਾਂ ਭੂਮੀਗਤ ਪਾਣੀ ਕੱਢਣ 'ਤੇ ਨਾਨ-ਕੰਪਲਾਇੰਸ ਦੇ ਹੋਰ ਚਾਰਜਿਜ਼ ਤੋਂ ਇਲਾਵਾ ਗਰਾਊਂਡ-ਵਾਟਰ ਕੰਪਨਸੇਸ਼ਨ ਚਾਰਜਿਜ਼ (ਜੀ.ਸੀ.ਸੀ.) ਲਾਏ ਜਾਣਗੇ।

ਨਾਨ-ਕੰਪਲਾਇੰਸ ਚਾਰਜਿਜ਼ ਤੋਂ ਬਚਣ ਲਈ ਸਾਰੇ ਉਪਭੋਗਤਾ ਸਮੇਂ ਸਿਰ ਆਪਣੀ ਅਰਜ਼ੀ ਦੇਣ। ਜੀ.ਸੀ.ਸੀ. ਦਾ ਅਨੁਮਾਨ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਕੱਢੇ ਗਏ ਪਾਣੀ ਦੀ ਰੋਜ਼ਾਨਾ ਮਾਤਰਾ 'ਤੇ ਸਲੈਬ-ਵਾਰ  ਲਾਇਆ ਜਾਵੇਗਾ।

ਕੋਈ ਵੀ ਉਪਭੋਗਤਾ ਪੀਣ ਅਤੇ ਘਰੇਲੂ ਵਰਤੋਂ, ਲੋੜ ਪੈਣ ‘ਤੇ ਖੇਤੀਬਾੜੀ ਵਰਤੋਂ, ਪੂਜਾ ਸਥਾਨ ‘ਤੇ ਵਰਤੋਂ, ਸਰਕਾਰ ਦੀ ਪੀਣ ਵਾਲੇ ਪਾਣੀ ਅਤੇ ਘਰੇਲੂ ਜਲ ਸਪਲਾਈ ਯੋਜਨਾ, ਮਿਲਟਰੀ ਜਾਂ ਕੇਂਦਰੀ ਅਰਧ ਸੈਨਿਕ ਬਲਾਂ ਦੀ ਅਸਟੈਬਲਿਸ਼ਮੈਂਟ, ਸ਼ਹਿਰੀ ਸਥਾਨਕ ਇਕਾਈ, ਪੰਚਾਇਤੀ ਰਾਜ ਸੰਸਥਾ, ਛਾਉਣੀ ਬੋਰਡ, ਇੰਪਰੂਵਮੈਂਟ ਟਰੱਸਟ ਜਾਂ ਏਰੀਆ ਡਿਵੈਲਪਮੈਂਟ ਅਥਾਰਟੀ ਅਤੇ ਇੱਕ ਇਕਾਈ, ਜੋ ਪ੍ਰਤੀ ਮਹੀਨਾ 300 ਘਣ ਮੀਟਰ ਤੋਂ ਵੱਧ ਪਾਣੀ ਨਹੀਂ ਕੱਢਦੀ, ਨੂੰ ਛੱਡ ਕੇ ਭੂਮੀਗਤ ਪਾਣੀ ਨੂੰ ਨਹੀਂ ਕੱਢੇਗਾ ਜਾਂ ਅਥਾਰਟੀ ਦੀ ਆਗਿਆ ਪ੍ਰਾਪਤ ਕੀਤੇ ਬਿਨਾਂ ਇਸ ਨਾਲ ਸਬੰਧਤ ਕੋਈ ਗਤੀਵਿਧੀ ਨਹੀਂ ਕਰੇਗਾ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget