Punjab News: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡਾ ਅੱਜ ਦਾ ਪ੍ਰੋਗਰਾਮ ਸਫ਼ਲ ਹੋਇਆ ਹੈ।

Continues below advertisement

ਉਨ੍ਹਾਂ ਕਿਹਾ ਕਿ ਅਸੀਂ ਕੋਈ ਰਾਸਤਾ ਬੰਦ ਨਹੀਂ ਕਰਦੇ ਜਦ ਕਿ ਪ੍ਰਸ਼ਾਸਨ ਖੁਦ ਹੀ ਰਸਤੇ ਬੰਦ ਕਰਦਾ ਹੈ। ਇਸ ਮੌਕੇ ਮੋਰਚੇ ਦੇ ਆਗੂਆਂ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਸਮੂਹ ਸਮਾਜਿਕ, ਧਾਰਮਿਕ ਅਤੇ ਵਾਪਰ ਜਥੇਬੰਦੀਆਂ ਨੂੰ ਅਪੀਲ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਹਿਯੋਗ ਕੀਤਾ ਜਾਵੇ। 

Continues below advertisement

ਇਥੇ ਤੁਹਾਨੂੰ ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰਨ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵਲੋਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ।

ਇਸ ਦੌਰਾਨ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਜਾਣਕਾਰੀ ਅਨੁਸਾਰ ਕਈ ਸਿੱਖ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲਿਆ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।