(Source: ECI/ABP News/ABP Majha)
ਰੂੜੀ ਸੁਟਣ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਖੂਨੀ ਰੂਪ, ਪੁੱਤਰ ਨੇ ਗੋਲੀਆਂ ਮਾਰ ਕੀਤਾ ਪਿਓ ਦਾ ਕਤਲ
ਤਰਨਤਾਰਨ ਦੇ ਪਿੰਡ ਕੋਟ ਧਰਮਚੰਦ ਵਿੱਚ ਇਕ ਮੁੰਡੇ ਵੱਲੋਂ ਆਪਣੇ ਪਿਉ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਿੱਕੇ ਜਿਹੇ ਮਾਮੂਲੀ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ।
ਤਰਨਤਾਰਨ: ਤਰਨਤਾਰਨ ਦੇ ਪਿੰਡ ਕੋਟ ਧਰਮਚੰਦ ਵਿੱਚ ਇਕ ਮੁੰਡੇ ਵੱਲੋਂ ਆਪਣੇ ਪਿਉ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਿੱਕੇ ਜਿਹੇ ਮਾਮੂਲੀ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ।ਘਰ ਦੇ ਬਾਹਰ ਰੁੜੀ ਸੁੱਟਣ ਨੂੰ ਲੈ ਕੇ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਮੁੰਡੇ ਵੱਲੋਂ ਆਪਣੀ ਰਿਵਾਲਵਰ ਦੇ ਨਾਲ ਪਿਓ ਦਾ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਰਘਬੀਰ ਸਿੰਘ ਵਜੋਂ ਹੋਈ ਹੈ।ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਪੁੱਤਰ ਮੌਕੇ ਤੋਂ ਫਰਾਰ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਨੂੰ ਅਨਜਾਮ ਦੇਣ ਵਾਲਾ ਦਿਲਬਾਗ ਸਿੰਘ ਅਲੱਗ ਤੋਂ ਆਪਣੇ ਘਰ ਵਿੱਚ ਰਹਿੰਦਾ ਸੀ।ਉਸ ਦੇ ਘਰ ਦੇ ਬਾਹਰ ਰੂੜੀ ਪਾਈ ਹੋਈ ਸੀ।ਜਿਸ ਤੋਂ ਬਹਿਸ ਹੋਈ ਤੇ ਮੌਕੇ 'ਤੇ ਜਦ ਪਿਤਾ ਰਘਬੀਰ ਸਿੰਘ ਵੀ ਪਹੁੰਚਿਆ ਤਾਂ ਪੁੱਤਰ ਦਿਲਬਾਗ ਸਿੰਘ ਵੱਲੋਂ ਆਪਣੇ ਪਿਉ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਮੁਲਜ਼ਮ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੈ।ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਸਬੰਧੀ ਪੁਲਿਸ ਥਾਣਾ ਝਬਾਲ ਦੇ ਪ੍ਰਭਾਰੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਫਲਾਰ ਪੁੱਤਰ ਦਿਲਬਾਗ ਸਿੰਘ ਨੂੰ ਫੜਨ ਦੇ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਹਾਊਸ ਦੇ ਵਿੱਚ ਭੇਜ ਦਿੱਤਾ ਗਿਆ ਹੈ। ਜਲਦ ਹੀ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :