Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ ਸਿੱਖ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹਨ।
ਇਹ ਚੰਗੀ ਗੱਲ ਹੈ ਕਿ ਆਸਟ੍ਰੇਲੀਆ ’ਚ ਸਿੱਖਾਂ ਦੀ ਧਾਰਮਿਕ ਅਜ਼ਾਦੀ ਨਾਲ ਜੁੜੇ ਇਸ ਮਸਲੇ ਦਾ ਹੱਲ ਸਿੱਖ ਭਾਵਨਾਵਾਂ ਅਨੁਸਾਰ ਕਰਕੇ ਅਦਾਲਤ ਨੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਇਸ ਮਸਲੇ ’ਤੇ ਜ਼ੋਰਦਾਰ ਪੈਰਵਾਈ ਕਰਨ ਲਈ ਸਿੱਖ ਪਰਿਵਾਰ ਅਤੇ ਆਸਟ੍ਰੇਲੀਆ ਦੀ ਸਿੱਖ ਸੰਗਤ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਵਿਸ਼ਵ ਭਰ ਵਿਚ ਸਿੱਖਾਂ ਨਾਲ ਸਬੰਧਤ ਮਸਲਿਆਂ ਦੀ ਪੈਰਵਾਈ ਹਰ ਦੇਸ਼ ਦੀਆਂ ਸੰਗਤਾਂ ਜ਼ੋਰਦਾਰ ਢੰਗ ਨਾਲ ਕਰਨਗੀਆਂ।
ਦੱਸਣਯੋਗ ਹੈ ਕਿ ਬੀਤੇ ਸਮੇਂ ਇਕ ਵਿਤਕਰੇ ਭਰੇ ਕਾਨੂੰਨ ਤਹਿਤ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਸਰਕਾਰ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਸਕੂਲ ਅੰਦਰ ਕਿਰਪਾਨ ਪਹਿਨਣ ’ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਨੂੰ ਆਸਟ੍ਰੇਲੀਆ ਦੀ ਸਿੱਖ ਸੰਗਤ ਨੇ ਅਦਾਲਤ ਵਿਚ ਚੁਣੌਤੀ ਦਿੱਤੀ ਸੀ।
ਦੱਸਣਯੋਗ ਹੈ ਕਿ ਬੀਤੇ ਸਮੇਂ ਇਕ ਵਿਤਕਰੇ ਭਰੇ ਕਾਨੂੰਨ ਤਹਿਤ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਸਰਕਾਰ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਸਕੂਲ ਅੰਦਰ ਕਿਰਪਾਨ ਪਹਿਨਣ ’ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਨੂੰ ਆਸਟ੍ਰੇਲੀਆ ਦੀ ਸਿੱਖ ਸੰਗਤ ਨੇ ਅਦਾਲਤ ਵਿਚ ਚੁਣੌਤੀ ਦਿੱਤੀ ਸੀ।
ਇਸ ਮਾਮਲੇ ਵਿਚ ਅਦਾਲਤ ਨੇ ਸਕੂਲ ਅੰਦਰ ਸਿੱਖ ਕਿਰਪਾਨ ’ਤੇ ਬੰਦਸ਼ ਨੂੰ ‘ਰੇਸ਼ੀਅਲ ਡਿਸਕ੍ਰਿਮੀਨੇਸ਼ਨ ਐਕਟ’ ਤਹਿਤ ਗੈਰ ਸੰਵਿਧਾਨਕ ਮੰਨਦਿਆਂ ਰੋਕ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਹੁਣ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੇ ਧਰਮ ਦੇ ਨਿਯਮਾਂ ਅਨੁਸਾਰ ਕਿਰਪਾਨ ਪਹਿਨ ਸਕਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : 1984 ਸਿੱਖ ਦੰਗਿਆਂ ਦੇ ਮਾਮਲੇ 'ਚ ਜਗਦੀਸ਼ ਟਾਈਟਲਰ 'ਤੇ CBI ਨੇ ਲਗਾਇਆ ਹੱਤਿਆ ਦਾ ਆਰੋਪ , ਜਾਣੋ ਚਾਰਜਸ਼ੀਟ 'ਚ ਕਿੰਨਾ ਗੱਲਾਂ ਦਾ ਕੀਤਾ ਜ਼ਿਕਰ ?
ਇਹ ਵੀ ਪੜ੍ਹੋ : 6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ : ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ 'ਚੋਂ 4 ਕਿੱਲੋ ਹੋਰ ਹੈਰੋਇਨ ਕੀਤੀ ਬਰਾਮਦ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ