Raja Warring on Weapon to Sikh Youth: ਸਿੱਖ ਨੌਜਵਾਨਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਲੈਣ ਦੀ ਲੋੜ ਕਿਉਂ ? ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੱਦੇ ਮਗਰੋਂ ਰਾਜਾ ਵੜਿੰਗ ਦਾ ਸਵਾਲ
Sri Akal Takht Sahib: ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਤਿਕਾਰ ਸਹਿਤ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਸਿੱਖ ਨੌਜਵਾਨਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਲੈਣ ਦੀ ਲੋੜ ਕਿਉਂ ਹੈ?
ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਦਾ ਸੱਦਾ ਦੇਣ ਮਗਰੋਂ ਬਹਿਸ ਛਿੜ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਵਾਲ ਉਠਾਇਆ ਹੈ।
ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਤਿਕਾਰ ਸਹਿਤ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਸਿੱਖ ਨੌਜਵਾਨਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਲੈਣ ਦੀ ਲੋੜ ਕਿਉਂ ਹੈ? ਸਿੱਖ ਭਾਈਚਾਰੇ ਵਿੱਚ ਉਨ੍ਹਾਂ ਦੀ ਸਭ ਤੋਂ ਉੱਚੀ ਅਸਥਾਈ ਪੱਦਵੀ ਦੇ ਮੱਦੇਨਜ਼ਰ, ਉਨ੍ਹਾਂ ਵੱਲੋਂ ਆਧੁਨਿਕ ਹਥਿਆਰ ਰੱਖਣ ਲਈ ਸੱਦਾ ਦੇਣਾ ਸਿੱਖ ਭਾਈਚਾਰੇ ਲਈ ਕਿਸੇ ਖਾਸ ਖਤਰੇ ਬਾਰੇ ਚਿੰਤਾ ਪੈਦਾ ਕਰਦਾ ਹੈ।
With due regards, humbly urge Jathedar Shri Akal Takhat Sahib to tell why Sikh youths need to get licensed modern weapons?
— Amarinder Singh Raja (@RajaBrar_INC) May 23, 2022
Given the highest temporal position he holds in Sikh community, his call for modern weapons raises concern about any particular threat to the community.
ਦੱਸ ਦਈਏ ਕਿ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ 'ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ।