(Source: ECI/ABP News/ABP Majha)
Punjab News: ਭਾਰਤ ਜੋੜੋ ਯਾਤਰਾ 'ਤੇ ਹਰਸਿਮਰਤ ਬਾਦਲ ਦੇ ਸਵਾਲ, ਕੀ ਇੰਦਰਾ ਗਾਂਧੀ ਵੱਲੋਂ ਕਰਵਾਏ ਹਮਲੇ ਦਾ ਬੱਜਰ ਗੁਨਾਹ ਕਬੂਲਣਗੇ ਰਾਹੁਲ ਗਾਂਧੀ?
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਆ ਰਹੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਉੱਪਰ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਸੀਨੀਅਰ ਕਾਂਗਰਸੀ ਲੀਡਰ ਨੂੰ ਸਵਾਲ ਕੀਤਾ ਹੈ....
Punjab News: ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਆ ਰਹੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਉੱਪਰ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਸੀਨੀਅਰ ਕਾਂਗਰਸੀ ਲੀਡਰ ਨੂੰ ਸਵਾਲ ਕੀਤਾ ਹੈ ਕਿ ਕੀ ਉਹ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਕਰਵਾਏ ਗਏ ਹਮਲੇ ਦਾ ਬੱਜਰ ਗੁਨਾਹ ਕਬੂਲਣਗੇ?
ਹਰਸਿਮਰਤ ਬਾਦਲ ਨੇ ਆਪਣੇ ਫੇਸਬੁੱਕ ਪੇਜ ਉੱਪਰ ਵੀਡੀਓ ਸ਼ੇਅਰ ਕਰਦਿਆਂ ਸਵਾਲ ਕੀਤਾ ਹੈ ਕਿ ਕੀ ਭਾਰਤ ਜੋੜੋ ਮੁਹਿੰਮ ਤਹਿਤ ਪੰਜਾਬ ਆ ਰਹੇ ਰਹੇ ਰਾਹੁਲ ਗਾਂਧੀ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਇੰਦਰਾ ਗਾਂਧੀ ਵੱਲੋਂ ਕਰਵਾਏ ਗਏ ਹਮਲੇ ਦਾ ਬੱਜਰ ਗੁਨਾਹ ਕਬੂਲਣਗੇ? ਇਸ ਦੇ ਨਾਲ ਹੀ ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਉਹ ਪੰਜਾਬੀਆਂ ਨਾਲ SYL ਨਹਿਰ ਦੇ ਰੂਪ ਵਿੱਚ ਆਪਣੀ ਦਾਦੀ ਵੱਲੋਂ ਰਚੇ ਛੜਯੰਤਰ ਬਾਰੇ ਕੁੱਝ ਬੋਲਣਗੇ?
ਇਸ ਦੇ ਨਾਲ ਹੀ ਹਰਸਿਮਰਤ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਵੀ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ ਦੇ ਡਰਾਮੇ ਨਾਲੋਂ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰਵਾ ਕੇ ਗ੍ਰਿਫਤਾਰੀ ਦੇ ਆਦੇਸ਼ ਦੇਣੇ ਚਾਹੀਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ