ਪੜਚੋਲ ਕਰੋ

ਸੁਮੇਧ ਸੈਣੀ ਖਿਲਾਫ ਕੇਸ ਨੇ ਭਖਾਈ ਸਿਆਸਤ, ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ 'ਤੇ ਵੀ ਸਵਾਲ

ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਕੇਸ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਸੈਣੀ ਨੇ ਇਲਜ਼ਾਮ ਲਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ 'ਤੇ ਕੇਸ ਦਰਜ ਕੀਤਾ ਗਿਆ ਹੈ। ਸੈਣੀ ਨੇ ਕੈਪਟਨ ਖਿਲਾਫ ਭ੍ਰਿਸ਼ਟਾਚਾਰ ਦੇ ਕੇਸ ਨੂੰ ਉਭਾਰਿਆ ਸੀ। ਉਧਰ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਸੈਣੀ ਦਾ ਕੇਸ ਲੜਨ ਕਰਕੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ 'ਤੇ ਸਵਾਲ ਉੱਠਣ ਲੱਗੇ ਹਨ।

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਕੇਸ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਸੈਣੀ ਨੇ ਇਲਜ਼ਾਮ ਲਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ 'ਤੇ ਕੇਸ ਦਰਜ ਕੀਤਾ ਗਿਆ ਹੈ। ਸੈਣੀ ਨੇ ਕੈਪਟਨ ਖਿਲਾਫ ਭ੍ਰਿਸ਼ਟਾਚਾਰ ਦੇ ਕੇਸ ਨੂੰ ਉਭਾਰਿਆ ਸੀ। ਉਧਰ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਸੈਣੀ ਦਾ ਕੇਸ ਲੜਨ ਕਰਕੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ 'ਤੇ ਸਵਾਲ ਉੱਠਣ ਲੱਗੇ ਹਨ। ਦਰਅਸਲ ਸੈਣੀ ਦਾ ਕੇਸ ਲੜ ਕੇ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਕਸੂਤੇ ਘਿਰ ਗਏ ਹਨ। ਬੇਸ਼ੱਕ ਵਿਰੋਧ ਹੋਣ ਮਗਰੋਂ ਉਨ੍ਹਾਂ ਨੇ ਸੁਮੇਧ ਸੈਣੀ ਦੇ ਕੇਸ ਨਾਲੋਂ ਆਪਣੇ ਆਪ ਨੂੰ ਵੱਖ ਕਰ ਲਿਆ ਪਰ ਹੁਣ ਸਿੱਖ ਜਗਤ ਅੰਦਰ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਕਲੇਰ ਨੂੰ ਬਾਦਲ ਪਰਿਵਾਰ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਏ ਹਨ। ਪੰਥਕ ਧਿਰਾਂ ਵਿੱਚ ਰੋਸ ਹੈ ਕਿ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਹੁੰਦਿਆਂ ਕਲੇਰ ਵੱਲੋਂ ਸੈਣੀ ਦਾ ਕੇਸ ਲੜਨਾ ਕਈ ਸਵਾਲ ਖੜ੍ਹੇ ਕਰਦਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ 'ਤੇ ਵੀ ਸਵਾਲ ਉੱਠਣ ਲੱਗੇ ਹਨ ਕਿਉਂਕਿ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਦੀ ਚੋਣ ਸ਼੍ਰੋਮਣੀ ਕਮੇਟੀ ਹੀ ਕਰਦੀ ਹੈ। ਇਹ ਵੀ ਸੱਚ ਹੈ ਕਿ ਸ਼੍ਰੋਮਣੀ ਕਮੇਟੀ ਦਾ ਹਰ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਇਸ਼ਾਰੇ 'ਤੇ ਹੁੰਦਾ ਹੈ ਕਿਉਂਕਿ ਇਸ ਵੱਕਾਰੀ ਸੰਸਥਾਂ 'ਤੇ ਇਸ ਵੇਲੇ ਅਕਾਲੀ ਦਲ ਦਾ ਹੀ ਕਬਜ਼ਾ ਹੈ। ਦਰਅਸਲ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਪੈਨਲ ਸ਼੍ਰੋਮਣੀ ਕਮੇਟੀ ਤੈਅ ਕਰਦੀ ਹੈ। ਉਂਝ ਇਸ ਪੈਨਲ ’ਤੇ ਅੰਤਿਮ ਫੈਸਲਾ ਪੰਜਾਬ ਸਰਕਾਰ ਵੱਲੋਂ ਲਿਆ ਜਾਂਦਾ ਹੈ। ਕਮਿਸ਼ਨ ’ਚ ਚੇਅਰਮੈਨ ਤੋਂ ਇਲਾਵਾ ਦੋ ਮੈਂਬਰ ਨਾਮਜ਼ਦ ਹਨ। ਕਮਿਸ਼ਨ ਦੇ ਸਿਧਾਂਤ ’ਚ ਇਹ ਵੀ ਹੈ ਕਿ ਜੇ ਦੋਵੇਂ ਮੈਂਬਰ ਚੇਅਰਮੈਨ ਦੇ ਖ਼ਿਲਾਫ਼ ਤੁਰ ਪੈਣ ਤਾਂ ਚੇਅਰਮੈਨ ਸ਼ਕਤੀਆਂ ਵਿਹੂਣਾ ਹੋ ਜਾਂਦਾ ਹੈ। ਇਸ ਲਈ ਜੇਕਰ ਮੈਂਬਰਾਂ ਨੇ ਬਗਾਵਤ ਕਰ ਦਿੱਤੀ ਤਾਂ ਕਲੇਰ ਤੋਂ ਅਹੁਦਾ ਖੁੱਸ ਜਾਏਗਾ। ਉਧਰ, ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸੈਣੀ ਨੂੰ ਡੀਜੀਪੀ ਬਣਾਇਆ ਗਿਆ। ਹੁਣ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਉਨ੍ਹਾਂ ਦੇ ਕੇਸ ਲੜ ਰਹੇ ਹਨ। ਇਸ ਸਭ ਕਈ ਸਵਾਲ ਖੜ੍ਹੇ ਕਰਦਾ ਹੈ। ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਾਦਲਾਂ ਨੂੰ ਉਨ੍ਹਾਂ ਦੀ ਸਰਕਾਰ ਸਮੇਂ ਸੁਮੇਧ ਸੈਣੀ ਦੀ ਡੀਜੀਪੀ ਵਜੋਂ ਨਿਯੁਕਤੀ ’ਤੇ ਸਵਾਲ ਚੱਕੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੁਮੇਧ ਸੈਣੀ ਖ਼ਿਲਾਫ਼ ਮਟੌਰ ਥਾਣੇ ਵਿੱਚ ਕੇਸ ਦਰਜ ਕਰ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਸੁਮੇਧ ਸੈਣੀ ਨੂੰ ਪਹਿਲਾਂ ਚੀਫ਼ ਵਿਜੀਲੈਂਸ ਅਫ਼ਸਰ ਤੇ ਫਿਰ ਡੀਜੀਪੀ ਬਣਾਉਣ ਸਮੇਂ ਬਾਦਲ ਚੰਗੀ ਤਰ੍ਹਾਂ ਜਾਣਦੇ ਸਨ ਕਿ ਸੁਮੇਧ ਸੈਣੀ ਖ਼ਿਲਾਫ਼ ਸਾਲ 1994 ਵਿੱਚ ਬਹੁਚਰਚਿਤ ਸੈਣੀ ਮੋਟਰਜ਼ ਨਾਲ ਸਬੰਧਤ ਅਗਵਾ ਤੇ ਤੀਹਰੇ ਕਤਲ ਕਾਂਡ ਦਾ ਮਾਮਲਾ ਦਿੱਲੀ ਦੀ ਵਿਸ਼ੇਸ਼ ਸੀਬੀਆਈ ਕੋਰਟ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਸਪੱਸ਼ਟ ਕਰਨ ਚਾਹੀਦਾ ਹੈ ਕਿ ਇਹ ਸਭ ਕੁਝ ਜਾਣਦਿਆਂ ਵੀ ਆਪਣੀ ਸਰਕਾਰ ਸਮੇਂ ਸੁਮੇਧ ਸੈਣੀ ਵਰਗੇ ਅਫ਼ਸਰਾਂ ਨੂੰ ਡੀਜੀਪੀ ਪੰਜਾਬ ਕਿਉਂ ਲਾਇਆ ਸੀ।

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget