Punjab News: ਦਿੱਲੀ ਦੀ ਆਬਕਾਰੀ ਨੀਤੀ ਘੁਟਾਲੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਰੋਧੀ ਧਿਰਾਂ ਨੇ ਭਗਵੰਤ ਮਾਨ ਸਰਕਾਰ ਨੂੰ ਵੀ ਘੇਰਨਾ ਸ਼ੁਰੂ ਕਰ ਦਿੱਤਾ ਹੈ। ਵਿਰੋਧੀ ਧਿਰਾਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਸ਼ਰਾਬ ਨੀਤੀ ਵੀ ਮਨੀਸ਼ ਸਿਸੋਦੀਆ ਨੇ ਹੀ ਘੜੀ ਸੀ। ਇਸ ਲਈ ਪੰਜਾਬ ਵਿੱਚ ਵੀ ਵੱਡਾ ਘੁਟਾਲਾ ਹੋਇਆ ਹੈ ਜਿਸ ਦੀ ਜਾਂਚ ਜ਼ਰੂਰੀ ਹੈ।



ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਸ਼ਰਾਬ ਨੀਤੀ ਦੀ ਐਨਫੋਰਸਮੈਂਟ ਡਾਇਰੈਕਟੋਰੇਟ ਤੋਂ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਅਜਿਹੀ ਹੀ ਆਬਕਾਰੀ ਨੀਤੀ ਲਾਗੂ ਕੀਤੀ ਸੀ। ਇਸ ਦੌਰਾਨ ਮਨੀਸ਼ ਸਿਸੋਦੀਆ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਤੇ ਪੰਜਾਬ ਵਿੱਚ ਵੀ ਕਥਿਤ ਭ੍ਰਿਸ਼ਟਾਚਾਰ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। 


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਰਾਬ ਨੀਤੀ ਵੀ ਸ਼ੱਕੀ ਬਣ ਗਈ ਹੈ ਕਿਉਂਕਿ ਇਸ ਨੇ ਬਹੁਤ ਘੱਟ ਸ਼ਰਾਬ ਕੰਪਨੀਆਂ ਤੇ ਵਪਾਰੀਆਂ ਨੂੰ ਬੇਲੋੜਾ ਸਹਿਯੋਗ ਦਿੱਤਾ ਹੈ ਜਦੋਂ ਕਿ ਬਾਕੀਆਂ ਨੂੰ ਮੁਕਾਬਲੇ ਤੋਂ ਬਾਹਰ ਕਰ ਦਿੱਤਾ ਗਿਆ ਹੈ।



ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਹੋਏ ਘੁਟਾਲੇ ਦਿੱਲੀ ਨਾਲੋਂ ਵੱਡੇ ਹਨ। ਹੁਣ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਵਿੱਚ ਭ੍ਰਿਸ਼ਟ ਮੰਤਰੀਆਂ ਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮੇ ਚਲਾਉਣ ਦਾ ਰਾਹ ਖੁੱਲ੍ਹ ਗਿਆ ਹੈ। 


ਮਜੀਠੀਆ ਨੇ ਮੰਗ ਕੀਤੀ ਕਿ ਪੰਜਾਬ ਵਿੱਚ ‘ਆਪ’ ਦੇ ਭ੍ਰਿਸ਼ਟ ਮੰਤਰੀਆਂ ਦੀਆਂ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਆਬਕਾਰੀ ਘੁਟਾਲੇ ਦੀ ਕੀਤੀ ਜਾ ਰਹੀ ਸੀਬੀਆਈ ਜਾਂਚ ਦਾ ਦਾਇਰਾ ਪੰਜਾਬ ਤੱਕ ਵੀ ਵਧਾਇਆ ਜਾਵੇ। ਉਨ੍ਹਾਂ ਇਹ ਮੰਗ ਕੀਤੀ ਕਿ ‘ਆਪ’ ਵੱਲੋਂ ਪੰਜਾਬ ਦੇ ਸਰਕਾਰੀ ਖ਼ਜ਼ਾਨੇ ’ਚੋਂ ਪੈਸਾ ਹੋਰ ਰਾਜਾਂ ਵਿਚ ਚੋਣ ਮੁਹਿੰਮਾਂ ’ਤੇ ਖਰਚ ਕਰਨ ਦੇ ਮਾਮਲੇ ਦੀ ਈਡੀ ਤੋਂ ਜਾਂਚ ਕਰਵਾਈ ਜਾਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ