ਪੜਚੋਲ ਕਰੋ

ਹਵਾਈ ਅੱਡਿਆਂ 'ਤੇ ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਤਤਕਾਲ ਜਵਾਬ ਕੇਂਦਰ ਸਥਾਪਤ ਕੀਤੇ ਜਾਣਗੇ: ਪਰਗਟ ਸਿੰਘ

ਐਨਆਰਆਈਜ਼ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਸੇਵਾਵਾਂ ਅਤੇ ਸਹੂਲਤਾਂ ਬਾਰੇ ਇਕ ਸੰਗਠਿਤ ਪੋਰਟਲ ਤਿਆਰ ਕਰਨ ਦੇ ਨਿਰਦੇਸ਼ਵੱਖ-ਵੱਖ ਮੁਲਕਾਂ 'ਚ ਕੋਆਰਡੀਨੇਟਰਾਂ ਨੂੰ ਮਾਨਤਾ ਦਿਵਾਉਣ ਲਈ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਸਥਾਪਤ ਕੀਤਾ ਜਾਵੇਗਾ- ਪਰਗਟ ਸਿੰਘ

ਚੰਡੀਗੜ੍ਹ: ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਵਤਨ ਪਰਤਣ ਸਮੇਂ ਹਵਾਈ ਅੱਡਿਆਂ ਉਤੇ ਆਉਂਦੀ ਕਿਸੇ ਕਿਸਮ ਦੀ ਮੁਸ਼ਕਲ ਦੇ ਮੌਕੇ 'ਤੇ ਹੀ ਆਨਲਾਈਨ ਨਿਪਟਾਰੇ ਲਈ 24 ਘੰਟੇ ਚੱਲਣ ਵਾਲਾ ਇੱਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ। ਇਨ੍ਹਾਂ ਕਾਲ ਸੇਂਟਰਾਂ 'ਚ ਮਾਹਿਰਾਂ ਨੂੰ ਬਿਠਾਇਆ ਜਾਵੇਗਾ। ਇਹ ਗੱਲ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੌਰਾਨ ਕਹੀ।

ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਪਰਵਾਸੀਆਂ ਨੂੰ ਹਵਾਈ ਅੱਡੇ 'ਤੇ ਉਤਰਨ ਸਮੇਂ ਕਾਗਜ਼ੀ ਕਾਰਵਾਈਆਂ, ਤਕਨੀਕੀ ਕਾਰਨਾਂ ਜਾਂ ਕਿਸੇ ਗਲਤਫਹਿਮੀ ਨਾਲ ਰੋਕ ਲਿਆ ਜਾਂਦਾ ਹੈ ਜਿਸ ਨਾਲ ਉਹ ਘਬਰਾਅ ਜਾਂਦੇ ਹਨ ਅਤੇ ਆਪਣੇ ਦਸਤਾਵੇਜ਼ 'ਤੇ ਪਛਾਣ ਸਹੀ ਹੋਣ ਦੇ ਬਾਵਜੂਦ ਖੱਜਲ ਖੁਆਰੀ ਦਾ ਸਾਹਮਣਾ ਕਰਦੇ ਹਨ। ਅਜਿਹੇ ਮਾਮਲਿਆਂ ਵਿੱਚ ਯਾਤਰੂਆਂ ਦੀ ਮੱਦਦ ਲਈ ਸੂਬਾ ਸਰਕਾਰ ਵੱਲੋਂ ‘ਕੁਇਕ ਰਿਸਪਾਂਸ ਸੈਂਟਰ’ ਸਥਾਪਤ ਕੀਤਾ ਜਾਵੇਗਾ ਜਿਹੜਾ ਕਿ 24 ਘੰਟੇ ਸਰਗਰਮ ਰਹੇਗਾ।

ਐਨਆਰਆਈਜ਼ ਨੂੰ ਜ਼ਮੀਨ/ਜਾਇਦਾਦ ਨਾਲ ਸਬੰਧਤ ਮਾਮਲਿਆਂ, ਪੁਲਿਸ ਨਾਲ ਸਬੰਧਤ ਫੌਜਦਾਰੀ, ਵਿਆਹ ਨਾਲ ਸਬੰਧਤ ਅਤੇ ਹੋਰ ਕੇਸਾਂ ਵਿੱਚ ਹੁੰਦੀ ਖੱਜਲ-ਖੁਆਰੀ ਨੂੰ ਖ਼ਤਮ ਕਰਨ ਅਤੇ ਲੰਬਿਤ ਮਾਮਲਿਆਂ ਦੇ ਫੌਰੀ ਹੱਲ ਲਈ ਪਰਗਟ ਸਿੰਘ ਨੇ ਵਿਭਾਗ ਨੂੰ ਮਾਲ ਵਿਭਾਗ ਅਤੇ ਪੁਲਿਸ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਹਰ ਜ਼ਿਲ੍ਹੇ ਵਿੱਚ ਸਮਰਪਿਤ ਅਧਿਕਾਰੀ ਤਾਇਨਾਤ ਕਰਨ ਬਾਰੇ ਕੋਈ ਖਾਕਾ ਉਲੀਕਣ ਲਈ ਕਿਹਾ। ਇਸੇ ਤਰ੍ਹਾਂ ਵਿਦੇਸ਼ ਜਾਣ ਦੇ ਇਛੁੱਕ ਲੋਕਾਂ ਨੂੰ ਵੈਰੀਫਿਕੇਸ਼ਨ ਲਈ ਉਚੇਚੇ ਤੌਰ 'ਤੇ ਚੰਡੀਗੜ੍ਹ ਆਉਣ ਦੀ ਹੁੰਦੀ ਮੁਸ਼ਕਲ ਨੂੰ ਦੇਖਦਿਆਂ ਐਨਆਰਆਈਜ਼ ਮੰਤਰੀ ਨੇ ਵਿਭਾਗ ਨੂੰ ਘਰ ਬੈਠਿਆਂ ਹੀ ਆਨਲਾਈਨ ਵਿਧੀ ਰਾਹੀਂ ਅਪਲਾਈ ਕਰਵਾ ਕੇ ਸਬੰਧਤ ਖੇਤਰਾਂ ਦੇ ਸੁਵਿਧਾ ਜਾਂ ਸਾਂਝ ਕੇਂਦਰਾਂ ਤੋਂ ਸਰਟੀਫਿਕੇਟ ਹਾਸਲ ਕਰਨ ਬਾਰੇ ਤਜਵੀਜ਼ ਬਣਾਉਣ ਲਈ ਕਿਹਾ।

ਪਰਗਟ ਸਿੰਘ ਨੇ ਕਿਹਾ ਕਿ ਕਈ ਪਰਵਾਸੀ ਆਪੋ-ਆਪਣੇ ਪਿੰਡਾਂ-ਸ਼ਹਿਰਾਂ ਵਿੱਚ ਖੇਡਾਂ, ਸਿੱਖਿਆ, ਸਿਹਤ ਆਦਿ ਖੇਤਰਾਂ ਵਿੱਚ ਨਿਵੇਸ਼ ਕਰਨ ਦੇ ਇਛੁੱਕ ਹੁੰਦੇ ਹਨ ਪਰ ਦੋਵਾਂ ਧਿਰਾਂ ਨੂੰ ਇਸ ਬਾਰੇ ਸਹੀ ਗਿਆਨ ਅਤੇ ਵਿਧੀ-ਵਿਧਾਨ ਨਾ ਹੋਣ ਕਰਕੇ ਇਸ ਨੂੰ ਅਮਲ ਵਿੱਚ ਨਹੀਂ ਲਿਆ ਸਕਦੇ। ਇਸ ਮਾਮਲੇ ਵਿੱਚ ਵਿਭਾਗ ਨੂੰ ਦੋਵਾਂ ਦੀ ਸਹੂਲਤ ਲਈ ਕੰਮ ਕਰਨਾ ਪਵੇਗਾ। ਇਸੇ ਤਰ੍ਹਾਂ ਵਿੱਤ ਤੇ ਵਪਾਰਿਕ ਕੰਮਾਂ ਲਈ ਵੀ ਵਿਭਾਗ ਵਿੰਗ ਸਥਾਪਤ ਕਰੇ ਤਾਂ ਜੋ ਐਨਆਰਆਈਜ਼ ਨੂੰ ਸਹੂਲਤ ਦਿੱਤੀ ਜਾ ਸਕੇ।

ਪਰਗਟ ਸਿੰਘ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿੱਚ ਪੰਜਾਬ ਸਰਕਾਰ ਵੱਲੋਂ ਐਨਆਰਆਈਜ਼ ਦੀ ਸਹੂਲਤ ਲਈ ਤਾਇਨਾਤ ਕੋਆਰਡੀਨੇਟਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰਵਾ ਕੇ ਇਨ੍ਹਾਂ ਕੋਆਰਡੀਨੇਟਰਾਂ ਨੂੰ ਮਾਨਤਾ ਦਿਵਾਈ ਜਾਵੇਗੀ ਤਾਂ ਜੋ ਉਹ ਸਬੰਧਤ ਮੁਲਕਾਂ ਦੇ ਸਫਰਾਤਖਾਨਿਆਂ ਅਤੇ ਹਾਈ ਕਮਿਸ਼ਨ ਦਫਤਰਾਂ ਵਿੱਚ ਪਰਵਾਸੀਆਂ ਦੀ ਮੱਦਦ ਲਈ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਸਕਣ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਨੂੰ ਇਕ ਸੰਗਠਿਤ ਪੋਰਟਲ ਬਣਾਉਣ ਲਈ ਕਿਹਾ ਜਿਸ 'ਤੇ ਐਨਆਰਆਈਜ਼ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਸੇਵਾਵਾਂ ਅਤੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਮਿਲੇ ਤਾਂ ਜੋ ਇਕੋ ਪੋਰਟਲ ਰਾਹੀਂ ਪਰਵਾਸੀ ਪੰਜਾਬੀ ਸੂਬਾ ਸਰਕਾਰ ਨਾਲ ਰਾਬਤਾ ਕਾਇਮ ਕਰ ਸਕਣ। ਪਰਗਟ ਸਿੰਘ ਨੇ ਵਿਦੇਸ਼ਾਂ ਵਿੱਚ ਰਹਿੰਦੇ ਪਰਵਾਸੀ ਪੰਜਾਬੀਆਂ ਦੇ ਬੱਚਿਆਂ ਨੂੰ ਦੇਸ਼ ਨਾਲ ਜੋੜਨ ਲਈ ਸ਼ੁਰੂ ਕੀਤੇ ਪ੍ਰੋਗਰਾਮ ‘ਆਪਣੀਆਂ ਜੜ੍ਹਾਂ ਨਾਲ ਜੋੜੋ’ ਨੂੰ ਸਰਗਰਮੀ ਨਾਲ ਚਲਾਉਣ, ਐਨਆਰਆਈ ਸਭਾਵਾਂ ਨਾਲ ਰਾਬਤਾ ਕਾਇਮ ਰੱਖਣ ਅਤੇ ਨੇੜ ਭਵਿੱਖ ਵਿੱਚ ਪਰਵਾਸੀ ਭਾਰਤੀ ਕਨਵੈਨਸ਼ਨ ਕਰਵਾਉਣ ਉਤੇ ਵੀ ਕੰਮ ਕਰਨ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋ:

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget