Punjab News: ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ, ਸਿੱਖਿਆ ਤੇ ਖੇਡਾਂ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ ਲਈ ਸਿਰਤੋੜ ਮਿਹਨਤ ਦੇ ਦਾਅਵੇ ਕਰ ਰਹੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਖੇਡਾਂ ਕਰਵਾਇਆ ਜਾ ਰਹੀਆਂ ਹਨ। ਅਜਿਹੇ ਵਿੱਚ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਤੇ ਮੀਤ ਹੇਅਰ ਵੀ ਖੇਡ ਦਾ ਦਮ ਵਿਖਾਉਂਦੇ ਨਜ਼ਰ ਆਏ। 



ਆਮ ਆਦਮੀ ਪਾਰਟੀ ਪੰਜਾਬ ਦੇ ਟਵਿੱਟਰ ਹੈਂਡ ਉੱਪਰ ਵੀਡੀਓ ਸ਼ੇਅਰ ਕਰਕੇ ਲਿਖਿਆ ਹੈ, ਪੰਜਾਬ ‘ਚ ਖੇਡ-ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਮਾਨ ਸਰਕਾਰ..ਰਾਜ ਸਭਾ ਮੈਂਬਰ ਰਾਘਵ ਚੱਢਾ ਤੇ  ਤੇ ਖੇਡ ਮੰਤਰੀ ਹਰਮੀਤ ਹੇਅਰ ਨੇ ਖ਼ੁਦ ਕ੍ਰਿਕਟ ਖੇਡੀ। ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣਾ ਮਾਨ ਸਰਕਾਰ ਦਾ ਮੁੱਖ ਮਕਸਦ ਹੈ, ਯਕੀਨਨ ਪੰਜਾਬ ‘ਚ ਖੇਡ-ਪੱਖੀ ਮਾਹੌਲ ਸਿਰਜਿਆ ਜਾ ਰਿਹਾ ਹੈ।


 




ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦੇਸ਼ ਵਿੱਚ ਦੁੱਧ ਦੀਆਂ ਵਧਦੀਆਂ ਕੀਮਤਾਂ ਬਾਰੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੁੱਧ ਦੀਆਂ ਕੀਮਤਾਂ ਵਧਣ ਦਾ ਸਿੱਧਾ ਸਬੰਧ ਚਾਰੇ ਦੀ ਘਾਟ ਨਾਲ ਹੈ। ਰਾਘਵ ਚੱਢਾ ਨੇ ਟਵੀਟ ਕਰਦਿਆਂ ਖਦਸ਼ਾ ਜਤਾਇਆ ਕਿ ਦੋ ਸਾਲ ਤੋਂ ਚਾਰੇ ਦੀ ਕਮੀ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਕੇਂਦਰ ਵੱਲੋਂ ਇਸ ਸਮੱਸਿਆ ਨੂੰ ਹੱਲ ਕਰਨ ਬਾਰੇ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਭਵਿੱਖ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਵੀ ਹੋ ਸਕਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।