ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਲਈ ਬਣਾਈ ਕਮੇਟੀ ਵਿੱਚੋਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਨਾ ਕਰਨ ਦੇ ਫੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ।


ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਖੇਤੀਬਾੜੀ ਨਾਲ ਜੁੜੀ ਕਮੇਟੀ 'ਚੋਂ ਬਾਹਰ ਕਰਨਾ ਨਾ ਸਿਰਫ਼ ਸੂਬੇ ਨਾਲ ਬੇਇਨਸਾਫ਼ੀ ਹੈ, ਸਗੋਂ ਸੰਘਵਾਦ ਦੇ ਸਿਧਾਂਤਾਂ ਦੀ ਵੀ ਉਲੰਘਣਾ ਹੈ। ਉਨ੍ਹਾਂ ਕਿਹਾ, "ਭਾਜਪਾ ਸਰਕਾਰ ਨੇ ਜਾਣਬੁੱਝ ਕੇ ਉਸ ਸੂਬੇ ਨੂੰ ਕਮੇਟੀ ਤੋਂ ਬਾਹਰ ਰੱਖਿਆ ਜਿਸ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੀ ਅਗਵਾਈ ਕੀਤੀ ਅਤੇ ਭਾਜਪਾ ਸਰਕਾਰ ਨੂੰ ਇਸ ਕਮੇਟੀ ਦੇ ਗਠਨ ਲਈ ਮਜ਼ਬੂਰ ਕੀਤਾ।"


ਕੇਂਦਰ ਸਰਕਾਰ ਨੇ ਖੇਤੀ ਵਿਭਿੰਨਤਾ ਅਤੇ ਕੁਦਰਤੀ ਖੇਤੀ ਵਰਗੇ ਮੁੱਦਿਆਂ ਦੇ ਹੱਲ ਲਈ ਅਤੇ ਘੱਟੋ-ਘੱਟ ਸਮਰਥਨ ਮੁੱਲ ਲਈ ਢੁਕਵੀਂ ਵਿਧੀ ਤਿਆਰ ਕਰਨ ਲਈ ਸੋਮਵਾਰ ਨੂੰ ਇੱਕ ਕਮੇਟੀ ਦੀ ਸਥਾਪਨਾ ਕੀਤੀ। ਪਰ ਮੈਂਬਰਾਂ ਦੀ ਜਾਰੀ ਕੀਤੀ ਸੂਚੀ ਵਿੱਚ ਪੰਜਾਬ ਦਾ ਕੋਈ ਵੀ ਵਿਅਕਤੀ ਸ਼ਾਮਿਲ ਨਹੀਂ ਕੀਤਾ ਗਿਆ। ਇਸ ਕਮੇਟੀ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਨਵੰਬਰ ਵਿੱਚ, ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਦੀਆਂ ਕਿਸਾਨ ਯੂਨੀਅਨਾਂ ਦੇ ਵਿਰੋਧ ਤੋਂ ਬਾਅਦ, ਕੀਤਾ ਸੀ।


ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਸ ਕਮੇਟੀ ਵਿੱਚ ਪੰਜਾਬ ਦੀ ਗ਼ੈਰ-ਮੌਜੂਦਗੀ, ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਚਿਹਰੇ ਨੂੰ ਨੰਗਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਜ਼ਿਆਦਾਤਰ ਮੈਂਬਰ ਉਹ ਹਨ ਜਿਨ੍ਹਾਂ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਲਈ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਸੀ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ