ਚੰਡੀਗੜ੍ਹ: ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਮੌਜੂਦਗੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਕਾਂਗਰਸ ਸਰਕਾਰ 'ਚ ਡਿਪਟੀ ਸੀਐਮ ਰਹਿ ਚੁੱਕੇ ਸੁਖਜਿੰਦਰ ਰੰਧਾਵਾ ਨੇ ਰਾਘਵ ਚੱਢਾ ਦੇ ਪੁਰਾਣੇ ਬਿਆਨ ਦਾ ਵੀਡੀਓ ਸ਼ੇਅਰ ਕਰਕੇ ਆਮ ਆਦਮੀ ਪਾਰਟੀ (AAP) ਨੂੰ ਘੇਰਿਆ ਹੈ।

ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ‘ਆਪ’ ਦਾ ਦੋਗਲਾਪਨ ਸਪਸ਼ਟ ਹੈ। ਸੁਪਰ ਸੀਐਮ ਰਾਘਵ ਚੱਢਾ ਨੇ ਦੀਪ ਸਿੱਧੂ ਨੂੰ ਦੇਸ਼ ਵਿਰੋਧੀ ਕਿਹਾ ਸੀ। ਉਨ੍ਹਾਂ ਦੇ ਹੀ ਮੰਤਰੀ ਨਾਲ ਦੀਪ ਸਿੱਧੂ ਨੇ ਲਾਲ ਕਿਲੇ 'ਤੇ ਕੇਸਰੀ ਝੰਡਾ ਲਗਾਇਆ ਸੀ। ਪਾਰਟੀ ਦਾ ਫਾਈਨਲ ਸਟੈਂਡ ਕੀ ਹੈ? ਜਨਤਾ ਤੇ ਅਸੀਂ ਜਾਣਨਾ ਚਾਹੁੰਦੇ ਹਾਂ। ਹਾਲਾਂਕਿ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਆਈ।





ਉਧਰ, ਪੰਜਾਬ ਭਾਜਪਾ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਭਾਜਪਾ ਨੇ ਮੰਗ ਕੀਤੀ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਕੌਮੀ ਝੰਡੇ ਦਾ ਅਪਮਾਨ ਕਰਨ ਵਾਲੇ ਲਾਲਜੀਤ ਭੁੱਲਰ ਨੂੰ ਤੁਰੰਤ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਨ।

ਇਸ ਦੇ ਜਵਾਬ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਪੰਜਾਬ ਦੇ ਲੱਖਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਮੈਨੂੰ ਮੰਤਰੀ ਦੀ ਵੀਡੀਓ ਦੀ ਸੱਚਾਈ ਪਤਾ ਨਹੀਂ। ਕਿਸ ਤਰ੍ਹਾਂ ਦੇ ਕਾਰਨ ਰਹੇ ਹਨ, ਇਹ ਜ਼ਰੂਰ ਜਾਂਚ ਦਾ ਵਿਸ਼ਾ ਹੋ ਸਕਦਾ ਹੈ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।