Raghav Chadha: ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਿਆ ਹੈ। ਮੁਹਾਲੀ 'ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਭ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕ ਪੋਲਿੰਗ ਬੂਥਾਂ 'ਤੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਸਵੇਰੇ ਹੀ ਬੂਥ 'ਤੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।