Age For Contesting Elections: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗ ਕੀਤੀ ਹੈ ਕਿ ਰਾਜਨੀਤੀ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਲਈ ਭਾਰਤ ਵਿੱਚ ਚੋਣਾਂ ਲੜਨ ਦੀ ਘੱਟੋ-ਘੱਟ ਉਮਰ ਮੌਜੂਦਾ 25 ਤੋਂ ਘਟਾ ਕੇ 21 ਸਾਲ ਕੀਤੀ ਜਾਵੇ।   


ਅੱਜ ਉਪਰਲੇ ਸਦਨ ਵਿੱਚ ਬੋਲਦਿਆਂ ਰਾਘਵ ਚੱਢਾ ਨੇ ਕਿਹਾ ਕਿ ਭਾਰਤ ਦੁਨੀਆ ਦੇ ਸਭ ਤੋਂ ਨੌਜਵਾਨ ਦੇਸ਼ਾਂ ਵਿੱਚੋਂ ਇੱਕ ਹੈ।  “ਸਾਡੇ ਦੇਸ਼ ਦੀ ਔਸਤ ਉਮਰ ਸਿਰਫ਼ 29 ਸਾਲ ਹੈ।  ਸਾਡੇ ਦੇਸ਼ ਦੀ 65% ਆਬਾਦੀ 35 ਸਾਲ ਤੋਂ ਘੱਟ ਉਮਰ ਦੀ ਹੈ।  ਸਾਡੇ ਦੇਸ਼ ਦੀ 50% ਤੋਂ ਵੱਧ ਆਬਾਦੀ 25 ਸਾਲ ਤੋਂ ਘੱਟ ਉਮਰ ਦੀ ਹੈ।  ਪਰ ਕੀ ਸਾਡੇ ਚੁਣੇ ਹੋਏ ਨੁਮਾਇੰਦੇ ਵੀ ਇੰਨੇ ਨੌਜਵਾਨ ਹਨ?


ਉਨ੍ਹਾਂ ਕਿਹਾ ਕਿ ਜਦੋਂ ਇਸ ਦੇਸ਼ ਵਿੱਚ ਪਹਿਲੀ ਲੋਕ ਸਭਾ (1952 ਵਿੱਚ) ਚੁਣੀ ਗਈ ਸੀ ਤਾਂ ਉਸ ਲੋਕ ਸਭਾ ਵਿੱਚ 26% ਲੋਕ 40 ਸਾਲ ਤੋਂ ਘੱਟ ਉਮਰ ਦੇ ਸਨ ਅਤੇ 17ਵੀਂ ਲੋਕ ਸਭਾ (16 ਜੂਨ ਨੂੰ ਭੰਗ ਹੋਈ) ਵਿੱਚ ਸਿਰਫ਼ 12% ਲੋਕ 40 ਸਾਲ ਤੋਂ ਘੱਟ ਉਮਰ ਦੇ ਸਨ।  ਇਸ ਲਈ ਜਿਵੇਂ-ਜਿਵੇਂ ਦੇਸ਼ ਜਵਾਨ ਹੋ ਰਿਹਾ ਹੈ, ਸਾਡੇ ਚੁਣੇ ਹੋਏ ਨੁਮਾਇੰਦੇ ਬਜੁਰਗ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ, “ਅਸੀਂ ਬਜੁਰਗ ਸਿਆਸਤਦਾਨਾਂ ਵਾਲਾ ਨੌਜਵਾਨ ਦੇਸ਼ ਹਾਂ, ਸਾਨੂੰ ਨੌਜਵਾਨ ਸਿਆਸਤਦਾਨਾਂ ਵਾਲਾ ਨੌਜਵਾਨ ਦੇਸ਼ ਬਣਨ ਦੀ ਇੱਛਾ ਰੱਖਣੀ ਚਾਹੀਦੀ ਹੈ। 


ਰਾਘਵ ਚੱਢਾ ਨੇ ਕਿਹਾ ਕਿ ਇਸ ਦੇਸ਼ ਵਿੱਚ ਚੋਣ ਲੜਨ ਦੀ ਉਮਰ 25 ਸਾਲ ਹੈ।  ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਜਾਂ ਵਿਧਾਨ ਸਭਾ ਦੀਆਂ ਚੋਣਾਂ ਲੜਨ ਲਈ ਘੱਟੋ-ਘੱਟ ਉਮਰ 21 ਸਾਲ ਹੋਣੀ ਚਾਹੀਦੀ ਹੈ।


ਸਰਕਾਰ ਨੂੰ ਨੌਜਵਾਨਾਂ ਦੀ ਰਾਜਨੀਤੀ ਵਿੱਚ ਭਾਗੀਦਾਰੀ ਵਧਾਉਣ ਦੀ ਅਪੀਲ ਕਰਦਿਆਂ ਰਾਘਵ ਚੱਢਾ ਨੇ ਕਿਹਾ, “ਮੈਂ ਸਰਕਾਰ ਨੂੰ ਬੇਨਤੀ ਕਰਨਾ ਚਾਹਾਂਗਾ ਕਿ ਉਮਰ 25 ਤੋਂ ਘਟਾ ਕੇ 21 ਸਾਲ ਕੀਤੀ ਜਾਵੇ ਅਤੇ ਜੇਕਰ ਕੋਈ 21 ਸਾਲ ਦਾ ਨੌਜਵਾਨ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ ਅਤੇ ਚੋਣਾਂ ਲੜਨਾ ਚਾਹੁੰਦਾ ਹੈ ਤਾਂ, ਉਸਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।  ਜਦੋਂ ਦੇਸ਼ ਦੇ ਨੌਜਵਾਨ 18 ਸਾਲ ਦੀ ਉਮਰ ਵਿੱਚ ਵੋਟ ਪਾ ਸਕਦੇ ਹਨ ਅਤੇ ਆਪਣੀ ਸਰਕਾਰ ਚੁਣ ਸਕਦੇ ਹਨ, ਦੇਸ਼ ਦਾ ਭਵਿੱਖ ਚੁਣ ਸਕਦੇ ਹਨ, ਤਾਂ ਉਹ ਯਕੀਨੀ ਤੌਰ 'ਤੇ 21 ਸਾਲ ਦੀ ਉਮਰ ਵਿੱਚ ਚੋਣ ਲੜ ਸਕਦੇ ਹਨ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial