ਪੜਚੋਲ ਕਰੋ
(Source: ECI/ABP News)
ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਬੇਮੌਸਮੀ ਬਾਰਸ਼ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਕੀਤੀ ਮੰਗ
Punjab News : ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
![ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਬੇਮੌਸਮੀ ਬਾਰਸ਼ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਕੀਤੀ ਮੰਗ Raghav Chadha Writes To Nirmala Sitharaman Seeking Relief To Punjab Farmers Hit By Unseasonal Rains ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਬੇਮੌਸਮੀ ਬਾਰਸ਼ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਕੀਤੀ ਮੰਗ](https://feeds.abplive.com/onecms/images/uploaded-images/2023/04/08/eeef6b5f7708267f21ad6adedbf91f301680963584241345_original.jpg?impolicy=abp_cdn&imwidth=1200&height=675)
Raghav Chadha
Punjab News : ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਚੱਢਾ ਨੇ ਵੱਖ-ਵੱਖ ਖੇਤਾਂ ਦਾ ਦੌਰਾ ਕਰਦਿਆਂ ਭਾਰੀ ਮੀਂਹ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲੈਣ ਲਈ ਕਿਸਾਨਾਂ ਨਾਲ ਗੱਲਬਾਤ ਕੀਤੀ।
ਆਪਣੇ ਸੰਸਦ ਮੈਂਬਰ ਨਾਲ ਦੁੱਖ ਸਾਂਝਾ ਕਰਨ ਵਾਲੇ ਕਿਸਾਨਾਂ ਨੇ ਉਨ੍ਹਾਂ ਨੂੰ ਆਪਣੀ ਖਰਾਬ ਹੋਈ ਫਸਲ ਦੇ ਸੈਂਪਲ ਵੀ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਨੁਕਸਾਨ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੀ ਬੇਨਤੀ 'ਤੇ ਕਾਰਵਾਈ ਕਰਦਿਆਂ, ਚੱਢਾ, ਜਿੰਨ੍ਹਾਂ ਲਈ ਇਹ ਤਬਾਹੀ ਅਸਹਿ ਸੀ, ਨੇ ਤੁਰੰਤ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮੌਕੇ 'ਤੇ ਇੱਕ ਪੱਤਰ ਲਿਖਿਆ ਅਤੇ ਖਰਾਬ ਹੋਈ ਕਣਕ ਦੀ ਫ਼ਸਲ ਦੇ ਨਮੂਨੇ ਸਮੇਤ ਭੇਜ ਦਿੱਤਾ।
ਹਾਲਾਂਕਿ, ਚੱਢਾ ਦਾ ਮੰਨਣਾ ਹੈ ਕਿ ਕੇਂਦਰ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦਾ, ਖਾਸ ਤੌਰ 'ਤੇ ਇਸ ਤੱਥ ਦੇ ਮੱਦੇਨਜ਼ਰ ਕਿ ਰਾਜ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਪੈਕੇਜ ਦੇਣ ਬਾਰੇ ਵਿਚਾਰ ਕਰਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)