ਪੜਚੋਲ ਕਰੋ

ਰਾਘਵ ਚੱਢਾ ਦਾ ਕਾਂਗਰਸ ਹਾਈ ਕਮਾਨ ਨੂੰ ਸਵਾਲ, ਚੰਨੀ ਖ਼ਿਲਾਫ਼ ਸ਼ਿਕਾਇਤ ਮਿਲਣ 'ਤੇ ਕਿਉਂ ਨਹੀਂ ਕੀਤੀ ਕਾਰਵਾਈ?

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਦੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ 'ਤੇ ਸਵਾਲ ਉਠਾਇਆ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਦੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਰੇਤ ਮਾਫ਼ੀਆ ਚਲਾਉਣ ਦੇ ਲਈ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਲਿਖਤੀ ਸ਼ਿਕਾਇਤ ਕੀਤੀ ਸੀ ਤਾਂ ਉਸ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ? ਚੱਢਾ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਚੰਨੀ 'ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ।

ਚੱਢਾ ਨੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਚੰਨੀ ਰੇਤ ਮਾਫ਼ੀਆ ਨਾਲ ਜੁੜੇ ਹੋਏ ਹਨ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਕਿਉਂ ਬਣਾਇਆ ਗਿਆ? ਮੁੱਖ ਮੰਤਰੀ ਬਨਣ ਤੋਂ ਬਾਅਦ ਵੀ ਜਦੋਂ ਚੰਨੀ ਦੇ ਰਿਸ਼ਤੇਦਾਰਾਂ 'ਤੇ ਈਡੀ ਦੇ ਛਾਪੇ 'ਚ ਕਰੋੜਾਂ ਰੁਪਏ ਅਤੇ ਕਈ ਬੇਨਾਮੀ ਜਾਇਦਾਦ ਦੇ ਕਾਗਜ਼ ਮਿਲੇ ਤਾਂ ਚੰਨੀ ਨੂੰ ਪਾਰਟੀ 'ਚੋਂ ਮੁਅੱਤਲ ਕਿਉਂ ਨਹੀਂ ਕੀਤਾ ਗਿਆ? ਉਨ੍ਹਾਂ ਸਵਾਲ ਉਠਾਇਆ ਕਿ ਕੀ ਰੇਤ ਮਾਫ਼ੀਆ ਦਾ ਪੈਸਾ ਕਾਂਗਰਸ ਲੀਡਰਸ਼ਿਪ ਤੱਕ ਵੀ ਪਹੁੰਚ ਰਿਹਾ ਹੈ, ਇਸੀ ਕਰਕੇ ਕਾਂਗਰਸ ਲੀਡਰਸ਼ਿਪ ਮੁੱਖ ਮੰਤਰੀ ਚੰਨੀ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ?

ਚੱਢਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਚਮਕੌਰ ਸਾਹਿਬ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਤਤਕਾਲੀ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲਿਖ਼ਤੀ ਤੌਰ 'ਤੇ ਸ਼ਿਕਾਇਤ ਕੀਤੀ ਸੀ।ਪਰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਰੇਤ ਮਾਫ਼ੀਆ ਲਈ ਚੰਨੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਇਸਦਾ ਇਨਾਮ ਦੇਕੇ ਮੁੱਖ ਮੰਤਰੀ ਬਣਾ ਦਿੱਤਾ। 

ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਪੰਜਾਬ ਵਿੱਚ ਹੋ ਰਹੇ ਰੇਤ ਮਾਫ਼ੀਆ, ਡਰੱਗ ਮਾਫ਼ੀਆ ਅਤੇ ਹੋਰ ਮਾਫ਼ੀਆ ਦੀ ਚਿੰਤਾ ਹੁੰਦੀ ਤਾਂ ਉਹ ਰੇਤ ਮਾਫ਼ੀਆ ਨੂੰ ਚਲਾਉਣ ਵਾਲੇ ਚਰਨਜੀਤ ਸਿੰਘ ਚੰਨੀ ਨੂੰ ਕਦੇ ਵੀ ਪੰਜਾਬ ਦਾ ਮੁੱਖ ਮੰਤਰੀ ਨਾ ਬਣਾਉਂਦੀ।

ਅਕਾਲੀ ਆਗੂ ਵਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਚੰਨੀ 'ਤੇ ਲਾਏ ਗਏ ਗੰਭੀਰ ਦੋਸ਼ਾਂ 'ਤੇ ਚੱਢਾ ਨੇ ਕਿਹਾ ਕਿ ਮਜੀਠੀਆ ਨੇ ਕਿਹਾ ਹੈ ਕਿ ਚੰਨੀ, ਉਸ ਦੇ ਰਿਸ਼ਤੇਦਾਰ ਹਨੀ ਐਂਡ ਮਨੀ (ਪੈਸਾ) ਦਾ ਇੱਕ 'ਨੇਕਸਸ' ਚਲ ਰਿਹਾ ਹੈ ਅਤੇ ਰੇਤ ਮਾਫ਼ੀਆ ਦਾ ਕਰੋੜਾਂ ਰੁਪਏ ਦਾ ਧੰਦਾ ਹੋ ਰਿਹਾ ਹੈ। 

ਮਜੀਠੀਆ ਨੇ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਜੰਗਲਾਤ ਵਿਭਾਗ, ਜਿੱਥੇ ਖ਼ੁਦਾਈ ਨਹੀਂ ਹੋ ਸਕਦੀ, ਮਾਈਨਿੰਗ ਕਰਵਾਈ ਅਤੇ ਪੈਸੇ ਬਟੋਰੇ। ਮਜੀਠੀਆ ਨੇ ਚੰਨੀ 'ਤੇ 111 ਦਿਨਾਂ 'ਚ 1111 ਕਰੋੜ ਰੁਪਏ ਕਮਾਉਣ ਦਾ ਦੋਸ਼ ਲਗਾਇਆ। ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਕੀ ਹੁਣ ਚੰਨੀ ਵੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਵਾਂਗ ਬਿਕਰਮ ਮਜੀਠੀਆ 'ਤੇ ਮਾਣਹਾਨੀ ਦਾ ਮੁਕੱਦਮਾਂ ਦਰਜ ਕਰਨਗੇ?

ਚੱਢਾ ਨੇ ਕਿਹਾ ਕਿ ਅਸੀਂ ਕੁਝ ਹਫਤੇ ਪਹਿਲਾਂ ਹੀ ਮੀਡੀਆ ਦੇ ਕੈਮਰਿਆਂ ਸਾਹਮਣੇ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ 'ਚ ਹੋ ਰਹੇ ਰੇਤ ਮਾਫ਼ੀਆ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਦੱਸਿਆ ਸੀ ਕਿ ਮੁੱਖ ਮੰਤਰੀ ਚੰਨੀ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਰਾਹੀਂ ਇੱਥੇ ਰੇਤ ਮਾਫੀਆ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਈਡੀ ਦੀ ਛਾਪੇਮਾਰੀ 'ਚ ਮੁੱਖ ਮੰਤਰੀ ਦੇ ਭਤੀਜੇ ਦੇ ਘਰੋਂ ਕਰੋੜਾਂ ਰੁਪਏ ਦੀ ਬਰਾਮਦਗੀ ਸਾਡੀ ਗੱਲ ਸਹੀ ਸਾਬਤ ਹੋਈ।

ਚੱਢਾ ਨੇ ਹੈਰਾਨੀ ਜ਼ਾਹਰ ਕੀਤੀ ਕਿ ਉਨ੍ਹਾਂ ਦੇ ਸਿਰਫ਼ ਇੱਕ ਭਤੀਜੇ ਤੋਂ 11 ਕਰੋੜ ਰੁਪਏ ਮਿਲੇ ਹਨ। ਪਤਾ ਨਹੀਂ ਮੁੱਖ ਮੰਤਰੀ ਦੇ ਅਜਿਹੇ ਹੋਰ ਕਿੰਨੇ ਰਿਸ਼ਤੇਦਾਰ ਹਨ। ਜੇਕਰ ਮੁੱਖ ਮੰਤਰੀ ਚੰਨੀ 'ਤੇ ਰੇਡ ਪਏ ਤਾਂ ਅੰਦਾਜਾ ਲਗਾਉਣਾ ਮੁਸ਼ਕਲ ਹੈ ਕਿ ਕਿੰਨੇ ਰੁਪਏ ਮਿਲਣਗੇ! ਚੱਢਾ ਨੇ ਕਿਹਾ ਕਿ ਜਦੋਂ ਚੰਨੀ ਨੇ 111 ਦਿਨਾਂ 'ਚ ਇੰਨੇ ਕਰੋੜ ਬਣਾਏ, ਜੇਕਰ ਉਹ 5 ਸਾਲ ਪੰਜਾਬ ਦੇ ਮੁੱਖ ਮੰਤਰੀ ਰਹਿੰਦੇ ਤਾਂ ਫਿਰ ਕਿੰਨੇ ਪੈਸੇ ਬਣਾਉਂਦੇ! ਚੱਢਾ ਨੇ ਕਿਹਾ ਕਿ ਅੱਜ ਕੱਲ੍ਹ ਪੰਜਾਬ ਵਿੱਚ ਇੱਕ ਨਵਾਂ ਨਾਅਰਾ ਚੱਲ ਰਿਹਾ ਹੈ, ''ਗਲੀ ਗਲੀ ਵਿੱਚ ਸ਼ੋਰ ਹੈ, ਚੰਨੀ ਰੇਤ ਚੋਰ ਹੈ'।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget