ਪੜਚੋਲ ਕਰੋ

ਕੈਪਟਨ ਤੇ ਹਾਈਕਮਾਨ ਵਿਚਾਲੇ ਪੁਆੜਾ, ਤਿੰਨ ਉੱਪ ਮੁੱਖ ਮੰਤਰੀਆਂ ਦੀ ਚਰਚਾ!

ਕਾਂਗਰਸ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਕੌਮੀ ਪੱਧਰ 'ਤੇ ‘ਭਾਰਤ ਬਚਾਓ ਰੈਲੀ’ ਕੀਤੀ ਗਈ ਪਰ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਪਹੁੰਚੇ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦਾ ਹੈਲੀਕਾਪਟਰ ਖ਼ਰਾਬ ਮੌਸਮ ਕਰਕੇ ਚੰਡੀਗੜ੍ਹ ਤੋਂ ਉਡਾਣ ਨਹੀਂ ਭਰ ਸਕਿਆ। ਇਸ ਕਰਕੇ ਉਹ ਰੈਲੀ ਵਿਚ ਪਹੁੰਚ ਨਹੀਂ ਸਕੇ। ਇਸ ਤੱਥ 'ਤੇ ਯਕੀਨ ਨਹੀਂ ਕੀਤਾ ਜਾ ਸਕਦਾ ਕਿਉਂਕਿ ਜੇ ਦੇਸ਼ ਦੇ ਕੋਨੇ-ਕੋਨੇ ਤੋਂ ਲੀਡਰ ਪਹੁਚ ਸਕਦੇ ਹਨ ਤਾਂ ਕੈਪਟਨ ਦਾ ਚੰਡੀਗੜ੍ਹ ਤੋਂ ਦਿੱਲੀ ਪਹੁੰਚਣਾ ਕੋਈ ਔਖਾ ਨਹੀਂ।

ਚੰਡੀਗੜ੍ਹ: ਕਾਂਗਰਸ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਕੌਮੀ ਪੱਧਰ 'ਤੇ ‘ਭਾਰਤ ਬਚਾਓ ਰੈਲੀ’ ਕੀਤੀ ਗਈ ਪਰ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਪਹੁੰਚੇ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦਾ ਹੈਲੀਕਾਪਟਰ ਖ਼ਰਾਬ ਮੌਸਮ ਕਰਕੇ ਚੰਡੀਗੜ੍ਹ ਤੋਂ ਉਡਾਣ ਨਹੀਂ ਭਰ ਸਕਿਆ। ਇਸ ਕਰਕੇ ਉਹ ਰੈਲੀ ਵਿਚ ਪਹੁੰਚ ਨਹੀਂ ਸਕੇ। ਇਸ ਤੱਥ 'ਤੇ ਯਕੀਨ ਨਹੀਂ ਕੀਤਾ ਜਾ ਸਕਦਾ ਕਿਉਂਕਿ ਜੇ ਦੇਸ਼ ਦੇ ਕੋਨੇ-ਕੋਨੇ ਤੋਂ ਲੀਡਰ ਪਹੁਚ ਸਕਦੇ ਹਨ ਤਾਂ ਕੈਪਟਨ ਦਾ ਚੰਡੀਗੜ੍ਹ ਤੋਂ ਦਿੱਲੀ ਪਹੁੰਚਣਾ ਕੋਈ ਔਖਾ ਨਹੀਂ। ਉਂਝ ਇਸ ਰੈਲੀ ਵਿੱਚ ਕੈਪਟਨ ਦੇ ਸਭ ਤੋਂ ਵੱਡੇ ਵਿਰੋਧੀ ਨਵਜੋਤ ਸਿੱਧੂ ਵੀ ਨਹੀਂ ਪਹੁੰਚੇ। ਸ਼ਾਇਦ ਸਿੱਧੂ ਨੂੰ ਤਾਂ ਮੰਤਰੀ ਦਾ ਅਹੁਦਾ ਖੁੱਸਣ ਦੀ ਨਰਾਜ਼ਗੀ ਸੀ ਪਰ ਕੈਪਟਨ ਦਾ ਨਾ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਦਿਲਚਸਪ ਹੈ ਕਿ ਕਾਂਗਰਸ ਦੀ ਸੱਤਾ ਵਾਲੇ ਦੂਜੇ ਸੂਬਿਆਂ ਦੇ ਮੁੱਖ ਮੰਤਰੀ ਰੈਲੀ ਵਿੱਚ ਸ਼ਿਰਕਤ ਕਰਨ ਲਈ ਇੱਕ ਦਿਨ ਪਹਿਲਾਂ ਹੀ ਦਿੱਲੀ ਪਹੁੰਚ ਗਏ ਸਨ। ਨਾਗਰਿਕਤਾ ਕਾਨੂੰਨ ਕਰਕੇ ਦੇਸ਼ ਦੇ ਬਣੇ ਮਾਹੌਲ ਵਿੱਚ ਕਾਂਗਰਸ ਲਈ ਇਹ ਰੈਲੀ ਬੜੀ ਅਹਿਮ ਸੀ। ਇਹ ਵੀ ਦਿਲਚਸਪ ਹੈ ਕਿ ਕੈਪਟਨ ਹੀ ਮੋਦੀ ਸਰਕਾਰ ਖਿਲਾਫ ਸਭ ਤੋਂ ਵੱਧ ਬੋਲਦੇ ਹਨ। ਉਹ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਮੇਸ਼ਾਂ ਮੋਦੀ ਸਰਕਾਰ ਦੇ ਕਈ ਫੈਸਲਿਆਂ ਦਾ ਡਟ ਤੇ ਵਿਰੋਧ ਕਰਦੇ ਹਨ। ਉਨ੍ਹਾਂ ਨਾਗਰਿਕਤਾ ਕਾਨੂੰਨ ਵੀ ਲਾਗੂ ਕਰਨ ਤੋਂ ਇਨਕਾਰਨ ਕਰ ਦਿੱਤਾ ਹੈ। ਅਜਿਹੇ ਵਿੱਚ ਕੈਪਟਨ ਵਰਗੇ ਲੀਡਰ ਦਾ ‘ਭਾਰਤ ਬਚਾਓ ਰੈਲੀ’ ਸ਼ਾਮਲ ਹੋਣਾ ਜ਼ਰੂਰੀ ਸੀ। ਇਹ ਵੀ ਚਰਚਾ ਹੈ ਕਿ ਕੈਪਟਨ ਸਰਕਾਰ ਦੀ ਕਾਰਜਸ਼ੈਲੀ ਤੋਂ ਹਾਈਕਮਾਨ ਵੀ ਖੁਸ਼ ਨਹੀਂ। ਨਵਜੋਤ ਸਿੱਧੂ ਦੇ ਮਾਮਲੇ 'ਤੇ ਕੈਪਟਨ ਦੀ ਸਖਤੀ ਵੀ ਹਾਈਕਮਾਨ ਤੋਂ ਚੁੱਭੀ ਸੀ। ਇਸ ਲਈ ਕੈਪਟਨ ਤੇ ਹਾਈਕਮਾਨ ਵਿਚਾਲੇ ਦੂਰੀ ਬਣੀ ਹੋਈ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਬਹੁਤ ਸਾਰੇ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨੇ ਕੈਪਟਨ ਨੂੰ ਅੱਖਾਂ ਵਿਖਾਈਆਂ ਸੀ। ਇੱਥੋਂ ਤੱਕ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸਨੀਲ ਜਾਖੜ ਵੀ ਮੰਨ ਚੁੱਕੇ ਹਨ ਕਿ ਲੋਕ ਸਰਕਾਰ ਤੋਂ ਖੁਸ਼ ਨਹੀਂ। ਇਸ ਕੈਪਟਨ ਸਰਕਾਰ ਦੀ ਸਾਰੀ ਰਿਪੋਰਟ ਹਾਈਕਮਾਨ ਕੋਲ ਪਹੁੰਚ ਰਹੀ ਹੈ। ਇਹ ਵੀ ਚਰਚਾ ਹੈ ਕਿ ਅਗਲੇ ਸਮੇਂ ਵਿੱਚ ਵੱਡਾ ਫੇਰਬਦਲ ਹੋ ਸਕਦਾ ਹੈ। ਪੰਜਾਬ ਵਿੱਚ ਤਿੰਨ ਉੱਪ ਮੁੱਖ ਮੰਤਰੀ ਬਣਾਉਣ ਦੀ ਵੀ ਚਰਚਾ ਹੈ। ਇਹ ਚਰਚਾ ਰਾਜ ਸਭਾ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਸਲਾਹ ਮਗਰੋਂ ਛਿੜੀ ਹੈ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Embed widget