ਲੋਕ ਸਭਾ ਚੋਣਾ ਨੂੰ ਲੈ ਕੇ ਸਿਆਸੀ ਪਿੜ ਕਾਫ਼ੀ ਭਖਿਆ ਹੋਇਆ ਹੈ। ਲਗਾਤਾਰ ਇਕ ਦੂਜੇ ਉੱਪਰ ਸਿਆਸੀ ਆਗੂ ਬਿਆਨ ਦੇ ਰਹੇ ਹਨ। ਇਸੇ ਦਰਮਿਆਨ ਹਾਲ ਹੀ ਚ ਕਾਂਗਰਸ ਦਾ ਸਾਥ ਛਡ ਭਾਜਪਾ ਦਾ ਪੱਲਾ ਫੜਨ ਵਾਲੇ ਰਵਨੀਤ ਬਿੱਟੂ ਨੇ ਆਪਣੀ ਪੁਰਾਣੀ ਪਾਰਟੀ ਵਿਰੁੱਧ ਮੋਰਚਾ ਖੋਲ ਦਿੱਤਾ ਹੈ। ਦਰਅਸਲ ਬਿੱਟੂ ਨੇ ਰਾਹੁਲ ਗਾਂਧੀ ਤੇ ਦੋਸ਼ ਲਾਏ ਹਨ।



ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਵਲੋ ਆਪਣਾ ਫ਼ਾਇਦਾ ਲੈਣ ਲਈ ਮੇਨੂ ਬੇਅੰਤ ਸਿੰਘ ਦੇ ਕਾਤਲਾਂ ਨੂੰ ਮਾਫ ਕਰਨ ਦੀ ਗੱਲ ਕਹੀ ਗਈ ਸੀ। ਉਨ੍ਹਾ ਕਿਹਾ ਕਿ ਰਾਹੁਲ ਨੇ ਮੇਨੂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਨੇ ਰਾਜੀਵ ਦੇ ਕਾਤਲਾਂ ਨੂੰ ਮਾਫ ਕੀਤਾ ਸੀ ਉਸੇ ਤਰ੍ਹਾਂ ਉਹ ਵੀ ਬੇਅੰਤ ਸਿੰਘ ਦੇ ਕਾਤਲਾਂ ਨੂੰ ਮਾਫ ਕਰ ਦੇਵੇ ਜਿਸ ਦਾ ਪਾਰਟੀ ਨੂੰ ਫ਼ਾਇਦਾ ਹੋਵੇਗਾ। ਜਿਸ ਤੋ ਉਨ੍ਹਾ ਇਨਕਾਰ ਕਰ ਦਿੱਤਾ ਸੀ।



ਇੱਥੇ ਹੀ ਬਸ ਨਹੀ ਬਿੱਟੂ ਨੇ ਬੋਲਦਿਆਂ ਅਮਰਿੰਦਰ ਸਿੰਘ  ਰਾਜਾ ਵਡਿੰਗ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾ ਕਿਹਾ ਕਿ ਰਾਜਾ ਵੜਿੰਗ ਦੀ ਤਸਵੀਰ ਵਾਇਰਲ ਹੋਈ ਸੀ ਜਿਸ ਵਿਚ ਉਨ੍ਹਾ ਇੰਦਰਾ ਗਾਂਧੀ ਦੀ ਤਸਵੀਰ ਵਾਲੀ tshirt ਪਾਈ ਸੀ ਅਤੇ ਇੰਦਰਾ ਨੂੰ ਮਾਂ ਕਿਹਾ ਸੀ । ਬਿੱਟੂ ਨੇ ਕਿਹਾ ਕਿ ਅਜਿਹਾ ਕਰਨ ਲਈ ਉਸ ਨੂੰ ਵੀ ਕਿਹਾ ਗਿਆ ਸੀ। ਜਿਸ ਤੋਂ ਉਨ੍ਹਾ ਇਨਕਾਰ ਕਰ ਦਿੱਤਾ ਕਿਉਂਕਿ ਸਾਡੇ ਗੁਰਦੁਆਰਾ ਸਾਹਿਬਾਨ ਤੇ ਹਮਲੇ ਕਰਨ ਵਾਲੀ ਸਾਡੀ ਮਾਂ ਕਿਵੇਂ ਹੋ ਸਕਦੀ ਹੀ ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ