Punjab Election Campaign: ਕੇਜਰੀਵਾਲ ਦੇ ਟਾਕਰੇ ਲਈ ਪੰਜਾਬ ਦੇ ਚੋਣ ਮੈਦਾਨ 'ਚ ਕੁੱਦਣਗੇ ਰਾਹੁਲ ਗਾਂਧੀ, ਕਾਂਗਰਸ ਨੇ ਕੀਤਾ ਐਲਾਨ
Punjab Election 2022: ਦੱਸ ਦਈਏ ਕਿ ਹੁਣ ਤੱਕ ਦੇ ਚੋਣ ਸਰਵੇਖਣਾਂ ਮੁਤਾਬਕ ਇਸ ਵਾਰ ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਨਜ਼ਰ ਆ ਰਿਹਾ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਟਾਕਰੇ ਲਈ ਕਾਂਗਰਸ ਰਾਹੁਲ ਗਾਂਧੀ ਨੂੰ ਪੰਜਾਬ ਦੇ ਚੋਣ ਮੈਦਾਨ ਵਿੱਚ ਉਤਾਰ ਰਹੀ ਹੈ। ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਰਾਹੁਲ ਗਾਂਧੀ ਖੁਦ ਕਰਨਗੇ। ਸੂਤਰਾਂ ਮੁਤਾਬਕ ਉਹ 25 ਤੋਂ 30 ਦਸੰਬਰ ਵਿਚਾਲੇ ਪੰਜਾਬ ਦਾ ਦੌਰਾ ਕਰ ਸਕਦੇ ਹਨ।
ਦੱਸ ਦਈਏ ਕਿ ਹੁਣ ਤੱਕ ਦੇ ਚੋਣ ਸਰਵੇਖਣਾਂ ਮੁਤਾਬਕ ਇਸ ਵਾਰ ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਈ ਦੌਰੇ ਕਰਕੇ ਚੋਣ ਮੁਹਿੰਮ ਭਖਾ ਲਈ ਹੈ ਪਰ ਕਾਂਗਰਸ ਇਸ ਵਿੱਚ ਫਾਡੀ ਨਜ਼ਰ ਆ ਰਹੀ ਹੈ।
ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ 22 ਦਸੰਬਰ ਨੂੰ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਅਗਲੀਆਂ ਚੋਣਾਂ ਲਈ ਚੋਣ ਪ੍ਰਚਾਰ ਦੀ ਰਣਨੀਤੀ ਤਿਆਰ ਕੀਤੀ ਗਈ। ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਦੱਸਿਆ ਕਿ ਪੰਜਾਬ ਵਿੱਚ ਜਲਦ ਹੀ ਰਾਹੁਲ ਗਾਂਧੀ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਤੇ ਜਲਦ ਸਿਆਸੀ ਰੈਲੀ ਦੀ ਥਾਂ ਤੇ ਤਾਰੀਖ਼ ਬਾਰੇ ਦੱਸ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤਰਫ਼ੋਂ ਪੰਜ ਵਰ੍ਹਿਆਂ ਦੌਰਾਨ ਜੋ ਕੰਮ ਕੀਤੇ ਗਏ ਹਨ, ਉਨ੍ਹਾਂ ਨੂੰ ਚੋਣ ਪ੍ਰਚਾਰ ਦੌਰਾਨ ਲੋਕਾਂ ਅੱਗੇ ਰੱਖਿਆ ਜਾਵੇਗਾ ਤੇ ਜੋ ਕਮੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ ਜਾਵੇਗਾ। ਜਾਖੜ ਨੇ ਕਿਹਾ ਕਿ ਚੋਣ ਪ੍ਰਚਾਰ ਲਈ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ ਤੇ ਚੋਣ ਪ੍ਰਚਾਰ ਲਈ ਹਰ ਮਾਧਿਅਮ ਦਾ ਸਹਾਰਾ ਲਿਆ ਜਾਵੇਗਾ।
ਇਹ ਵੀ ਪੜ੍ਹੋ: Punjab Election 2022: ਬੀਜੇਪੀ ਨਾਲ ਗੱਠਜੋੜ ਤੋਂ ਪਹਿਲਾਂ ਹੀ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਢਹਿ-ਢੇਰੀ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: