ਨਵੀਂ ਦਿੱਲੀ: ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਰਾਹੁਲ ਗਾਂਧੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਰਾਹੁਲ ਗਾਂਧੀ ਦੇ ਆਉਣ ਨਾਲ ਪਾਰਟੀ ਅੰਦਰ ਖਿੱਚੋਤਾਣ ਨੂੰ ਬ੍ਰੇਕ ਲੱਗੇਗੀ। ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਰਹੇ। ਵੇਖਣਾ ਹੋਏਗਾ ਕਿ ਰਾਹੁਲ ਕੈਪਟਨ ਨੂੰ ਮਨਾਉਣਗੇ ਜਾਂ ਨਹੀਂ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਤਰਾਂ ਦੇ ਹਵਾਲੇ ਨਾਲ ਨਿਊਜ਼ ਏਜੰਸੀ ਏਐਨਆਈ ਨੇ ਜਾਣਕਾਰੀ ਦਿੱਤੀ ਸੀ ਕਿ ਰਾਹੁਲ ਗਾਂਧੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ। ਪਰ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਰਾਹੁਲ ਗਾਂਧੀ ਇਸ ਸਮਾਗਮ ਵਿੱਚ ਸ਼ਾਮਲ ਹੋ ਰਹੇ ਹਨ। ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।


ਦੱਸ ਦੇਈਏ ਕਿ ਕਈ ਮਹੀਨਿਆਂ ਤੋਂ ਪੰਜਾਬ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿੱਚ ਹੰਗਾਮੇ ਤੋਂ ਬਾਅਦ, ਕੈਪਟਨ ਨੇ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਸਤੀਫਾ ਦੇਣ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਉਹ ਅਪਮਾਨਿਤ ਮਹਿਸੂਸ ਕਰ ਰਹੇ ਹਨ। ਪਿਛਲੇ ਦੋ ਮਹੀਨਿਆਂ ਵਿੱਚ ਕੇਂਦਰੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਤਿੰਨ ਵਾਰ ਦਿੱਲੀ ਬੁਲਾਇਆ ਸੀ। ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਦਲਿਤ ਨੇਤਾ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਚੁਣਿਆ ਗਿਆ। ਉਹ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਪੰਜਾਬ ਦੇ ਪਹਿਲੇ ਦਲਿਤ ਨੇਤਾ ਹਨ।


ਇਹ ਵੀ ਪੜ੍ਹੋ: Punjab Congress: ਕਾਂਗਰਸ ਹਾਈਕਮਾਨ ਇੱਕੋ ਤੀਰ ਨਾਲ ਫੁੰਡੇ ਕਈ ਨਿਸ਼ਾਨੇ! ਕੈਪਟਨ ਧੜੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904