Sidhu Moose Wala ਦੇ ਪਰਿਵਾਰ ਨਾਲ ਮੁਲਾਕਾਤ ਮਗਰੋਂ ਰਾਹੁਲ ਗਾਂਧੀ ਨੇ ਸਾਧਿਆ 'ਆਪ' ਸਰਕਾਰ 'ਤੇ ਨਿਸ਼ਾਨਾ, ਲਾਏ ਗੰਭੀਰ ਇਲਜ਼ਾਮ
Rahul Gandhi Visit Moosa Village: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Sidhu Moose Wala News: ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਗਏ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਪਾਰਟੀ ਆਗੂ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਚੰਡੀਗੜ੍ਹ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਰਾਹੁਲ ਸਿੱਧੇ ਮੂਸੇਵਾਲਾ ਦੇ ਜੱਦੀ ਪਿੰਡ ਮੂਸੇ ਗਏ ਤੇ ਆਪਣੇ ਪਰਿਵਾਰ ਨਾਲ ਕਰੀਬ 50 ਮਿੰਟ ਬਿਤਾਏ। ਉਨ੍ਹਾਂ ਮੂਸੇਵਾਲਾ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।
ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਸਮੇਤ ਕਈ ਹੋਰ ਕਾਂਗਰਸੀ ਆਗੂ ਵੀ ਰਾਹੁਲ ਦੇ ਨਾਲ ਮੂਸੇਵਾਲਾ ਦੇ ਪਿੰਡ ਪੁੱਜੇ।
ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਕੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਹੁਲ ਗਾਂਧੀ ਨੇ ਟਵੀਟ ਕੀਤਾ- ਕਾਂਗਰਸ ਨੇਤਾ ਸਿੱਧੂ ਮੂਸੇਵਾਲਾ ਜੀ ਦੇ ਮਾਤਾ-ਪਿਤਾ ਜਿਸ ਦੁੱਖ 'ਚੋਂ ਗੁਜ਼ਰ ਰਹੇ ਹਨ, ਉਸ ਨੂੰ ਬਿਆਨ ਕਰਨਾ ਮੁਸ਼ਕਿਲ ਹੈ। ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਸਾਡਾ ਫਰਜ਼ ਹੈ ਅਤੇ ਅਸੀਂ ਅਜਿਹਾ ਕਰਾਂਗੇ। ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ ‘ਆਪ’ ਸਰਕਾਰ ਦੇ ਵੱਸ ਦੀ ਗੱਲ ਨਹੀਂ।
कांग्रेस नेता सिद्धू मूसेवाला जी के माता-पिता जिस दुःख से गुज़र रहे हैं उसे बयान करना मुश्किल है। इन्हें इंसाफ दिलाना हमारा फ़र्ज़ है, और हम दिला कर रहेंगे।
— Rahul Gandhi (@RahulGandhi) June 7, 2022
राज्य की कानून व्यवस्था पूरी तरह से भंग हो चुकी है। पंजाब में अमन और शांति बनाये रखना AAP सरकार के बस की बात नहीं है। pic.twitter.com/IGoU5ugzgZ
ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਸੁਰੱਖਿਆ 'ਚ ਵਾਧਾ
ਸੂਤਰਾਂ ਮੁਤਾਬਕ ਰਾਹੁਲ ਦੀ ਫੇਰੀ ਦੇ ਮੱਦੇਨਜ਼ਰ ਮੂਸੇਵਾਲਾ ਦੇ ਘਰ ਦੇ ਬਾਹਰ ਸੁਰੱਖਿਆ ਵਧਾਈ ਗਈ। ਮੂਸੇਵਾਲਾ ਦੀ ਮਾਨਸਾ ਵਿੱਚ 29 ਮਈ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਸੀ। ਘਟਨਾ ਦੇ ਸਮੇਂ ਰਾਹੁਲ ਵਿਦੇਸ਼ 'ਚ ਸੀ ਅਤੇ ਉਹ ਪਿਛਲੇ ਹਫ਼ਤੇ ਘਰ ਪਰਤੇ। ਦੱਸ ਦਈਏ ਕਿ ਮੂਸੇਵਾਲਾ ਪਿਛਲੇ ਸਾਲ ਦਸੰਬਰ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸੀ। ਉਨ੍ਹਾਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਆਪਣੀ ਕਿਸਮਤ ਅਜ਼ਮਾਈ ਸੀ, ਪਰ ਉਹ ਚੋਣ ਜਿੱਤਣ ਵਿੱਚ ਅਸਫਲ ਰਹੇ ਸੀ।
ਇਹ ਵੀ ਪੜ੍ਹੋ: