ਪੜਚੋਲ ਕਰੋ
(Source: ECI/ABP News)
ਚੰਡੀਗੜ੍ਹ ਪਹੁੰਚੇ ਰਾਹੁਲ ਨੇ ਰੱਖਿਆ ਨੌਜਵਾਨਾਂ ਦੀ ਦੁਖਦੀ ਰਗ 'ਤੇ ਹੱਥ
ਰਾਹੁਲ ਗਾਂਧੀ ਨੇ ਕਿਹਾ ਕਿ ਬੇਰੁਜ਼ਗਾਰੀ ਨਾਲ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਚੀਨ ਦੀ ਸਰਕਾਰ 24 ਘੰਟੇ 'ਚ 50 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੰਦੀ ਹੈ, ਪਰ ਮੋਦੀ ਸਰਕਾਰ ਹਰ ਦਿਨ 27 ਹਜ਼ਾਰ ਨੌਜਵਾਨਾਂ ਤੋਂ ਰੁਜ਼ਗਾਰ ਖੋਹੰਦੀ ਹੈ।

ਚੰਡੀਗੜ੍ਹ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਨੌਜਵਾਨਾਂ ਦੀ ਵੀ ਦੁਖਦੀ ਰਗ ਛੇੜਦਿਆਂ ਰੁਜ਼ਗਾਰ ਦੇ ਮੁੱਦੇ 'ਤੇ ਮੋਦੀ ਸਰਕਾਰ ਨੂੰ ਘੇਰਿਆ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਨੂੰ ਰੁਜ਼ਗਾਰ ਦੀ ਲੋੜ ਹੈ। ਰੈਲੀ ਵਿੱਚ ਚੁਰਾਸੀ ਕਤਲੇਆਮ 'ਤੇ ਕਾਂਗਰਸ ਵਿਰੋਧੀ ਨਾਅਰੇ ਵੀ ਲੱਗੇ।
ਚੰਡੀਗੜ੍ਹ ਪਹੁੰਚੇ ਰਾਹੁਲ ਗਾਂਧੀ ਨੇ ਇੱਥੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਦੇ ਹੱਕ ਵਿੱਚ ਰੈਲੀ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਬੇਰੁਜ਼ਗਾਰੀ ਨਾਲ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਚੀਨ ਦੀ ਸਰਕਾਰ 24 ਘੰਟੇ 'ਚ 50 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੰਦੀ ਹੈ, ਪਰ ਮੋਦੀ ਸਰਕਾਰ ਹਰ ਦਿਨ 27 ਹਜ਼ਾਰ ਨੌਜਵਾਨਾਂ ਤੋਂ ਰੁਜ਼ਗਾਰ ਖੋਹੰਦੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਲਈ ਇਜਾਜ਼ਤ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ। ਰਾਹੁਲ ਗਾਂਧੀ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਵੀ ਚਾਣਨਾ ਪਾਇਆ। ਰਾਹੁਲ ਨੇ ਆਪਣਾ ਮੋਬਾਈਲ ਦਿਖਾਉਂਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਇੱਥੇ ਨਾ ਸਿਰਫ ਮੇਡ ਇਨ ਇੰਡੀਆ ਬਲਕਿ ਮੇਡ ਇਨ ਚੰਡੀਗੜ੍ਹ ਲਿਖਿਆ ਹੋਵੇ।जनता को आवाज़ और सच्चाई ने मोदी को पकड़ लिया है। अब वो भाषण तक नहीं दे पाते। वो बेरोजगारी, किसानों, युवाओं, महिलाओं की बात नहीं कर पाते, क्योंकि उन्होंने कुछ नहीं किया : कांग्रेस अध्यक्ष @RahulGandhi#AbHogaNyay pic.twitter.com/ptxlXQZHkn
— Congress (@INCIndia) May 10, 2019
LIVE: Congress President @RahulGandhi addresses public meeting in Chandigarh. #AbHogaNyay https://t.co/wSVKo33aHo
— Congress (@INCIndia) May 10, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਸਿਹਤ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
