ਚੰਡੀਗੜ੍ਹ ਪਹੁੰਚੇ ਰਾਹੁਲ ਗਾਂਧੀ ਨੇ ਇੱਥੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਦੇ ਹੱਕ ਵਿੱਚ ਰੈਲੀ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਬੇਰੁਜ਼ਗਾਰੀ ਨਾਲ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਚੀਨ ਦੀ ਸਰਕਾਰ 24 ਘੰਟੇ 'ਚ 50 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੰਦੀ ਹੈ, ਪਰ ਮੋਦੀ ਸਰਕਾਰ ਹਰ ਦਿਨ 27 ਹਜ਼ਾਰ ਨੌਜਵਾਨਾਂ ਤੋਂ ਰੁਜ਼ਗਾਰ ਖੋਹੰਦੀ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਲਈ ਇਜਾਜ਼ਤ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ। ਰਾਹੁਲ ਗਾਂਧੀ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਵੀ ਚਾਣਨਾ ਪਾਇਆ। ਰਾਹੁਲ ਨੇ ਆਪਣਾ ਮੋਬਾਈਲ ਦਿਖਾਉਂਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਇੱਥੇ ਨਾ ਸਿਰਫ ਮੇਡ ਇਨ ਇੰਡੀਆ ਬਲਕਿ ਮੇਡ ਇਨ ਚੰਡੀਗੜ੍ਹ ਲਿਖਿਆ ਹੋਵੇ।