ਮੋਗਾ ਤੋਂ ਹੋਵੇਗਾ ਰਾਹੁਲ ਗਾਂਧੀ ਦੀ ਰੈਲੀ ਦਾ ਆਗਾਜ਼, ਬਦਲਿਆ ਪੂਰਾ ਪਲਾਨ
ਰੈਲੀ ਵਿੱਚ ਘੱਟ-ਘੱਟ 3000 ਤੋਂ 4000 ਟਰੈਕਟਰ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਕਈ ਮੰਤਰੀ ਤੇ ਹੋਰ ਲੀਡਰ ਇਸ ਰੈਲੀ ਵਿੱਚ ਸ਼ਾਮਲ ਹੋਣਗੇ।
ਮੋਗਾ: ਇੱਥੋਂ ਦੇ ਕਸਬਾ ਬਧਨੀ ਕਲਾ ਤੋਂ 3 ਤਾਰੀਖ ਨੂੰ ਹੋਣ ਵਾਲੀ ਟਰੈਕਟਰ ਰੈਲੀ ਹੁਣ 4 ਅਕਤੂਬਰ ਨੂੰ ਹੋਵੇਗੀ। ਇਸ ਰੈਲੀ ਦਾ ਆਗਾਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕਰਨਗੇ। ਇਸ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਰੈਲੀ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਬਾਬਤ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨਾਲ ਮੀਟਿੰਗ ਕੀਤੀ ਗਈ।
ਮੋਗਾ ਦੇ ਐਸਐਸਪੀ ਹਰਮਨ ਬੀਰ ਸਿੰਘ ਨੇ ਦੱਸਿਆ ਕਿ ਡੀਜੀਪੀ ਦੇ ਨਿਰਦੇਸ਼ਾਂ 'ਤੇ ਰੈਲੀ ਬਾਬਤ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਮੌਕੇ 'ਤੇ ਪਹੁੰਚੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਦੱਸਿਆ ਇਸ ਰੈਲੀ ਵਿੱਚ ਘੱਟ-ਘੱਟ 3000 ਤੋਂ 4000 ਟਰੈਕਟਰ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਕਈ ਮੰਤਰੀ ਤੇ ਹੋਰ ਲੀਡਰ ਇਸ ਰੈਲੀ ਵਿੱਚ ਸ਼ਾਮਲ ਹੋਣਗੇ।
ਚਾਰ ਅਕਤੂਬਰ ਨੂੰ ਸਵੇਰ 10 ਵਜੇ ਮੋਗਾ ਦੇ ਬੱਧਨੀ ਕਲਾਂ ਦਾਣਾ ਮੰਡੀ ਤੋਂ ਸ਼ੁਰੂ ਹੋਵੇਗੀ। ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਪਬਲਿਕ ਮੀਟਿੰਗ ਕੀਤੀ ਜਾਵੇਗੀ। ਇਹ ਰੈਲੀ ਬੱਧਨੀ ਤੋਂ ਸ਼ੁਰੂ ਹੋ ਕੇ ਮੋਗਾ ਹੁੰਦਿਆਂ ਹੋਇਆ ਲੁਧਿਆਣਾ ਪਹੁੰਚੇਗੀ।