Bharat Jodo Yatra: ਭਾਰਤ ਜੋੜੋ ਯਾਤਰਾ ਲਈ ਪੰਜਾਬ ਦੇ ਕਾਂਗਰਸੀ ਪੱਬਾਂ-ਭਾਰ, ਰਾਜਾ ਵੜਿੰਗ ਨੇ ਕਿਹਾ ਤਿਆਰੀਆਂ ਮੁਕੰਮਲ
ਇਹ ਯਾਤਰਾ 10 ਜਨਵਰੀ ਨੂੰ ਸ਼ੰਭੂ ਬਾਰਡਰ ਰਾਹੀਂ ਪੰਜਾਬ ‘ਚ ਪ੍ਰਵੇਸ਼ ਕਰਕੇ ਸਿੱਧੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਜਾਵੇਗੀ। ਰਾਹੁਲ ਗਾਂਧੀ 11 ਜਨਵਰੀ ਨੂੰ ਪੰਜਾਬ ਵਿੱਚ ਯਾਤਰਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਨਗੇ।
Punjab Congress: ਪੰਜਾਬ ਕਾਂਗਰਸ ਦੇ ਆਗੂਆਂ ਨੇ ਕਿਹਾ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹੈ, ਨਾ ਕਿ ਸਿਰਫ ਪਾਰਟੀ ਲਈ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਨਫਰਤ ਦੀ ਰਾਜਨੀਤੀ ਦੇ ਖਿਲਾਫ ਹੈ ਅਤੇ ਇਹ ਦੇਸ਼ ਦਾ ਧਿਆਨ ਮਹਿੰਗਾਈ, ਬੇਰੁਜ਼ਗਾਰੀ ਅਤੇ ਪੂੰਜੀਵਾਦ ਵਰਗੇ ਕੁਝ ਅਹਿਮ ਮੁੱਦਿਆਂ ਵੱਲ ਖਿੱਚ ਰਹੀ ਹੈ ਅਤੇ ਇਸਨੇ ਆਪਣੇ ਉਦੇਸ਼ ਦੀ ਪ੍ਰਾਪਤੀ ਵਿੱਚ ਸਫਲਤਾ ਹਾਸਲ ਕੀਤੀ ਹੈ।
ਦੱਸ ਦਈਏ ਕਿ ਇਹ ਯਾਤਰਾ 10 ਜਨਵਰੀ ਨੂੰ ਸ਼ੰਭੂ ਬਾਰਡਰ ਰਾਹੀਂ ਪੰਜਾਬ ‘ਚ ਪ੍ਰਵੇਸ਼ ਕਰਕੇ ਸਿੱਧੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਜਾਵੇਗੀ। ਰਾਹੁਲ ਗਾਂਧੀ 11 ਜਨਵਰੀ ਨੂੰ ਪੰਜਾਬ ਵਿੱਚ ਯਾਤਰਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਨਗੇ।
ਇਸ ਦੌਰਾਨ ਹਰੀਸ਼ ਚੌਧਰੀ ਨੇ ਖ਼ਾਸ ਕਰਕੇ ਇਨ੍ਹੀਂ ਦਿਨੀਂ ਪੰਜਾਬ ਆਉਣ ਵਾਲੇ ਐਨ ਆਰ ਆਈ ਪੰਜਾਬੀਆਂ ਨੂੰ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਜਿਹੜੇ ਲੋਕ ਵਿਦੇਸ਼ਾਂ ਵਿੱਚ ਰਹਿ ਰਹੇ ਹਨ ਉਹ ਆਨਲਾਈਨ ਭਾਗ ਵੀ ਲੈ ਸਕਦੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਯਾਤਰਾ 7 ਦਿਨ ਪੰਜਾਬ ਵਿੱਚ ਰਹੇਗੀ ਅਤੇ ਜੰਮੂ-ਕਸ਼ਮੀਰ ਵਿੱਚ ਮਾਧੋਪੁਰ ਤੋਂ ਰਵਾਨਾ ਹੋਣ ਤੋਂ ਇੱਕ ਦਿਨ ਪਹਿਲਾਂ ਪਠਾਨਕੋਟ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬੀਆਂ ਦਾ ਸੁਭਾਅ ਜ਼ਿਆਦਾਤਰ ਮਹਿਮਾਨ ਨਿਵਾਜ਼ੀ ਵਾਲਾ ਹੁੰਦਾ ਹੈ ਅਤੇ ਉਹ ਆਪਣੇ ਮਹਿਮਾਨਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਦੇ ਹਨ, ਚਾਹੇ ਉਹ ਕਿਸੇ ਵੀ ਪਾਰਟੀ, ਜਾਤ ਜਾਂ ਨਸਲ ਦਾ ਹੋਵੇ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਯਾਤਰਾ 2024 ਦੀਆਂ ਚੋਣਾਂ ਲਈ ਰਾਹ ਪੱਧਰਾ ਕਰੇਗੀ ਅਤੇ ਇਤਿਹਾਸ ਸਿਰਜੇਗੀ। ਉਨ੍ਹਾਂ ਨੇ ਯਾਦ ਕੀਤਾ ਕਿ ਕਿਵੇਂ ਪਹਿਲਾਂ ਵੀ ਚੰਦਰ ਸ਼ੇਖਰ ਵਰਗੇ ਨੇਤਾਵਾਂ ਨੇ ਅਜਿਹੀ ਯਾਤਰਾ ਕੀਤੀ ਸੀ ਅਤੇ ਬਾਅਦ ਵਿੱਚ ਪ੍ਰਧਾਨ ਮੰਤਰੀ ਬਣੇ ਸਨ। ਇਸ ਤੋਂ ਇਲਾਵਾ, ਸੀਨੀਅਰ ਫਿਲਮ ਅਭਿਨੇਤਾ ਅਤੇ ਕਾਂਗਰਸ ਨੇਤਾ ਸੁਨੀਲ ਦੱਤ ਨੇ ਖਾੜਕੂਵਾਦ ਦੇ ਕਾਲੇ ਦਿਨਾਂ ਦੌਰਾਨ ਮੁੰਬਈ ਤੋਂ ਅੰਮ੍ਰਿਤਸਰ ਦੀ ਪਦਯਾਤਰਾ ਕੀਤੀ।