Bharat Joro Yatra: ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਅੱਜ ਪੰਜਾਬ ਦੇ ਆਦਮਪੁਰ ਤੋਂ ਮੁੜ ਸ਼ੁਰੂ ਹੋ ਗਈ ਹੈ। ਸੈਂਕੜੇ ਲੋਕਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਰਾਹੁਲ ਗਾਂਧੀ ਨਾਲ ਪੈਦਲ ਯਾਤਰਾ ਕੀਤੀ। ਅੱਜ ਸਵੇਰੇ ਕਾਲਾ ਬੱਕਰਾ ਤੋਂ ਸ਼ੁਰੂ ਹੋਈ ਪੈਦਲ ਯਾਤਰਾ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਪਾਰਟੀ ਆਗੂ ਗਾਂਧੀ ਨਾਲ ਪੈਦਲ ਜਾਂਦੇ ਨਜ਼ਰ ਆਏ। ਇਹ ਯਾਤਰਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦਾਖ਼ਲ ਹੋਵੇਗੀ ਤੇ ਉੜਮੁੜ ਟਾਂਡਾ ਵਿਖੇ ਰਾਤ ਦਾ ਠਹਿਰਾਅ ਕਰੇਗੀ।


ਅੱਜ ਸੋਮਵਾਰ ਨੂੰ ਇਹ ਯਾਤਰਾ ਦੋ ਪੜਾਵਾਂ 'ਚ ਹੋਵੇਗੀ, ਜਿਸ 'ਚ ਰਾਹੁਲ ਗਾਂਧੀ ਆਪਣੇ ਸਮਰਥਕਾਂ ਨਾਲ ਕਰੀਬ 23 ਕਿਲੋਮੀਟਰ ਪੈਦਲ ਯਾਤਰਾ ਕਰਨਗੇ। ਜਲੰਧਰ ਦੇ ਕਾਲਾ ਬੱਕਰਾ ਤੋਂ ਸ਼ੁਰੂ ਹੋ ਕੇ ਇਹ ਯਾਤਰਾ ਅੱਡਾ ਚੱਕ ਵਿਖੇ ਟੀ-ਬ੍ਰੇਕ ਤੋਂ ਬਾਅਦ ਖਰਲ ਕਲਾਂ ਆਦਮਪੁਰਾ ਵਿਖੇ ਪਹਿਲੇ ਸਟਾਪ 'ਤੇ ਰੁਕੇਗੀ। ਇਹ ਯਾਤਰਾ ਇੱਥੋਂ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗੀ ਤੇ ਢਡਿਆਲਾ ਨੇੜੇ ਟੀ-ਬ੍ਰੇਕ ਲੈ ਕੇ ਟਾਂਡਾ ਚਾਵਲਾ ਸਕਾਈ ਬਾਰ ਟੀ-ਪੁਆਇੰਟ 'ਤੇ ਸਮਾਪਤ ਹੋਵੇਗੀ।


ਖਾਸ ਗੱਲ ਇਹ ਹੈ ਕਿ ਹੁਣ ਪੰਜਾਬ 'ਚ ਯਾਤਰਾ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਵੇਰੇ ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਨੇ 6 ਵਜੇ ਤੱਕ ਮਨਜ਼ੂਰੀ ਨਹੀਂ ਦਿੱਤੀ। ਇਸ ਤੋਂ ਬਾਅਦ ਹੁਣ ਯਾਤਰਾ 7 ਵਜੇ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਜਲੰਧਰ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਵੀ ਠੰਢ 'ਚ ਸੈਰ ਕਰਨ ਕਾਰਨ ਦਿਲ ਦਾ ਦੌਰਾ ਪਿਆ ਜਿਸ ਵਿੱਚ ਉਸ ਦੀ ਮੌਤ ਹੋ ਗਈ।


ਇਹ ਵੀ ਪੜ੍ਹੋ: Kabaddi Raider: ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Shocking News: 3 ਪਤਨੀਆਂ ਤੇ 60 ਬੱਚੇ... ਫਿਰ ਵੀ ਇਹ ਬੰਦਾ ਨਹੀਂ ਮੰਨ ਰਿਹਾ, ਚਾਹੁੰਦਾ ਹੈ ਹੋਰ ਪਤਨੀ ਤੇ ਬੱਚੇ, ਸਰਕਾਰ ਨੂੰ ਕੀਤੀ ਬੇਨਤੀ