ਪੜਚੋਲ ਕਰੋ
Advertisement
Sidhu Musewala death : ਸਿੱਧੂ ਮੂਸੇਵਾਲਾ ਦੇ ਕਤਲ 'ਤੇ ਰਾਹੁਲ ਗਾਂਧੀ ਨੇ ਪ੍ਰਗਟਾਇਆ ਦੁੱਖ , ਕਿਹਾ - ਡੂੰਘੇ ਸਦਮੇ 'ਚ ਹਾਂ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ( Sidhu Musewala Murder ) ਦਾ ਅੱਜ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ।
ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ( Sidhu Musewala Murder ) ਦਾ ਅੱਜ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਗੋਲੀਬਾਰੀ ਵਿਚ ਮੂਸੇਵਾਲਾ ( Sidhu Musewala ) ਦੀ ਮੌਤ ਹੋ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ ਹਨ। ਪੰਜਾਬ 'ਚ CM ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰ ਦਿੱਤੀ ਸੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਟਵਿੱਟਰ 'ਤੇ ਟਵੀਟ ਕਰਦਿਆਂ ਕਿਹਾ ਕਿ ਉੱਘੇ ਕਾਂਗਰਸੀ ਆਗੂ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਖ਼ਬਰ ਸੁਣ ਕੇ ਡੂੰਘੇ ਸਦਮੇ ਅਤੇ ਦੁਖੀ ਹਾਂ। ਦੁਨੀਆ ਭਰ ਦੇ ਉਨ੍ਹਾਂ ਦੇ ਚਹੇਤਿਆਂ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਸੰਵੇਦਨਾ। ਸਿੱਧੂ ਮੂਸੇਵਾਲਾ ਪੰਜਾਬ ਵਿਧਾਨ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸ਼ਾਮਿਲ ਹੋਏ ਸੀ।
Deeply shocked and saddened by the murder of promising Congress leader and talented artist, Sidhu Moosewala.
— Rahul Gandhi (@RahulGandhi) May 29, 2022
My heartfelt condolences to his loved ones and fans from across the world. https://t.co/j1uXBfPLlS
ਦੱਸ ਦੇਈਏ ਕਿ ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਗੰਨਮੈਨ ਸਨ। ਮਾਨ ਸਰਕਾਰ ਨੇ ਉਸ ਦੇ ਕੋਲ ਸਿਰਫ਼ 2 ਗੰਨਮੈਨ ਹੀ ਛੱਡੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ 'ਚ ਸਵਾਰ ਹੋ ਕੇ ਜਾ ਰਿਹਾ ਸੀ। ਕਾਲੇ ਰੰਗ ਦੀ ਗੱਡੀ 'ਚ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਘਰ ਤੋਂ ਕਰੀਬ 5 ਕਿਲੋਮੀਟਰ ਦੂਰ ਜਾ ਕੇ ਹੀ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਗਈ। ਉਸ ਸਮੇਂ ਮੂਸੇਵਾਲਾ ਖੁਦ ਚਲਾ ਰਿਹਾ ਸੀ।
ਕਾਂਗਰਸ ਦੀ ਟਿਕਟ 'ਤੇ ਵਿਜੇ ਸਿੰਗਲਾ ਖਿਲਾਫ ਲੜੀ ਸੀ ਚੋਣ
ਸਿੱਧੂ ਮੂਸੇਵਾਲਾ ਨੇ ਮਾਨਸਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾਕਟਰ ਵਿਜੇ ਸਿੰਗਲਾ ਖਿਲਾਫ ਕਾਂਗਰਸ ਦੀ ਟਿਕਟ 'ਤੇ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ। ਮੂਸੇਵਾਲਾ ਹਾਰ ਗਏ ਸੀ ਅਤੇ ਉਸ ਨੂੰ ਹਰਾਉਣ ਵਾਲੇ ਵਿਜੇ ਸਿੰਗਲਾ ਸੂਬੇ ਦੇ ਸਿਹਤ ਮੰਤਰੀ ਬਣ ਗਏ ਸਨ। ਹਾਲ ਹੀ 'ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 'ਚ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement