Rahul Gandhi Security Breach: ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਸ਼ਿਕਾਇਤ ਨੂੰ ਲੈ ਕੇ ਸੀਆਰਪੀਐਫ ਦਾ ਜਵਾਬ ਸਾਹਮਣੇ ਆਇਆ ਹੈ। ਸੀਆਰਪੀਐਫ ਵੱਲੋਂ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਗਏ ਸਨ। ਹਾਲਾਂਕਿ ਕਈ ਮੌਕਿਆਂ 'ਤੇ ਖੁਦ ਰਾਹੁਲ ਗਾਂਧੀ ਵੱਲੋਂ ਸੁਰੱਖਿਆ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ।


ਹਾਸਲ ਜਾਣਕਾਰੀ ਮੁਤਾਬਕ ਸੀਨੀਅਰ ਅਧਿਕਾਰੀ ਨੇ ਸੁਰੱਖਿਆ ਖਾਮੀਆਂ ਬਾਰੇ ਕਾਂਗਰਸ ਦੀ ਸ਼ਿਕਾਇਤ ’ਤੇ ਕਿਹਾ ਹੈ ਕਿ ਰਾਹੁਲ ਗਾਂਧੀ ਲਈ ਤੈਅ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਉਦੋਂ ਹੀ ਪ੍ਰਭਾਵਸ਼ਾਲੀ ਹੁੰਦੀ ਹੈ, ਜਦੋਂ ਇਸ ਨੂੰ ਲੈਣ ਵਾਲੇ ਤੈਅ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। 


ਸੀਆਰਪੀਐਫ ਦੇ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਸਾਲ 2020 ਤੋਂ ਰਾਹੁਲ ਗਾਂਧੀ ਵੱਲੋਂ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ 113 ਵਾਰ ਉਲੰਘਣਾ ਕੀਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਖੁਦ 'ਭਾਰਤ ਜੋੜੋ ਯਾਤਰਾ' ਦੇ ਦਿੱਲੀ ਪੜਾਅ ਦੌਰਾਨ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ।


ਦੱਸ ਦਈਏ ਕਿ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਭਾਰਤ ਜੋੜੋ ਯਾਤਰਾ 'ਤੇ ਨਿਕਲੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਸੰਨ੍ਹ ਲੱਗੀ ਹੈ। ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ ਪਰ ਇਸ ਦੇ ਬਾਵਜੂਦ ਪੁਲਿਸ ਸੁਰੱਖਿਆ ਘੇਰਾ ਬਣਾਈ ਰੱਖਣ ਵਿੱਚ ਅਸਫਲ ਰਹੀ ਹੈ। ਇਸ ਬਾਰੇ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਸੀ।  


ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਸੀ ਕਿ ਦਿੱਲੀ ’ਚ 24 ਦਸੰਬਰ ਨੂੰ ‘ਭਾਰਤ ਜੋੜੋ ਯਾਤਰਾ’ ਦੀ ਸੁਰੱਖਿਆ ’ਚ ਖਾਮੀਆਂ ਸਾਹਮਣੇ ਆਈਆਂ ਸਨ। ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਪੁਲਿਸ ਰਾਹੁਲ ਗਾਂਧੀ ਦੇ ਆਲੇ-ਦੁਆਲੇ ਭੀੜ ਨੂੰ ਕਾਬੂ ਕਰਨ ’ਚ ਨਾਕਾਮ ਰਹੀ, ਜਦਕਿ ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।