ਪੜਚੋਲ ਕਰੋ

ਰਾਹੁਲ ਗਾਂਧੀ ਭਖਾਉਣ ਪੰਜਾਬ ਦੇ ਸੰਘਰਸ਼, 2 ਅਕਤੂਬਰ ਤੋਂ ਸੂਬੇ ਦੇ ਦੌਰੇ 'ਤੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਨੂੰ ਪੰਜਾਬ ਵਿੱਚ ਖੇਤੀਬਾੜੀ ਕਾਨੂੰਨ ਖਿਲਾਫ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕਰਨ ਲਈ ਪੰਜਾਬ ਆ ਰਹੇ ਹਨ। ਇਸ ਸਮੇਂ ਦੌਰਾਨ ਰਾਹੁਲ ਗਾਂਧੀ ਰੈਲੀਆਂ ਨੂੰ ਸੰਬੋਧਨ ਕਰਨਗੇ।

ਅਸ਼ਰਫ ਢੁੱਡੀ ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਕਾਨੂੰਨ ਖਿਲਾਫ ਪੰਜਾਬ ਭਰ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਹਾਲਾਕਿ ਕਾਂਗਰਸ ਵੱਲੋਂ ਵੀ ਇਸ ਕਾਨੂੰਨ ਖਿਲਾਫ ਪ੍ਰਦਰਸ਼ਨ ਕੀਤੇ ਗਏ ਹਨ ਪਰ ਹੁਣ ਇਨ੍ਹਾਂ ਪ੍ਰਦਰਸ਼ਨਾਂ 'ਚ ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਵੀ ਐਂਟਰੀ ਮਾਰੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੋ ਅਕਤੂਬਰ ਨੂੰ ਗਾਂਧੀ ਜੰਯਤੀ ਵਾਲੇ ਦਿਨ ਪੰਜਾਬ ਵਿੱਚ ਟਰੈਕਟਰ ਮਾਰਚ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਮੋਗਾ ਦੇ ਬੱਧਨੀ ਕਲਾਂ ਤੋਂ ਪਬਲਿਕ ਮੀਟਿੰਗ ਕਰਨ ਮਗਰੋਂ ਰਾਹੁਲ ਗਾਂਧੀ ਰੋਡ ਸ਼ੋਅ ਸ਼ੁਰੂ ਕਰਨਗੇ ਜੋ ਬਧਨੀ ਕਲਾਂ ਤੋਂ ਨਿਹਾਲਸਿੰਘ ਵਾਲਾ, ਮੋਗਾ ਹੁੰਦਾ ਹੋਇਆ ਰਾਏਕੋਟ ਪਹੁੰਚ ਕੇ ਸੰਪਨ ਹੋਵੇਗਾ। ਇਸੇ ਤਰ੍ਹਾਂ 3 ਅਕਤੂਬਰ ਨੂੰ ਧੂਰੀ ਵਿੱਚ ਪਬਲਿਕ ਮੀਟਿੰਗ ਕਰਨ ਮਗਰੋਂ ਰਾਹੁਲ ਗਾਂਧੀ ਰੋਡ ਸ਼ੋਅ ਕਰਦੇ ਹੋਏ ਧੂਰੀ, ਸੰਗਰੂਰ ਹੁੰਦੇ ਪਟਿਆਲਾ ਦੇ ਸਮਾਨਾ ਮੰਡੀ ਵਿੱਚ ਪਹੁੰਚਣਗੇ। ਇਸ ਤੋਂ ਬਾਅਦ 4 ਅਕਤੂਬਰ ਨੂੰ ਪਟਿਆਲਾ ਦੇ ਦੇਵੀਗੜ੍ਹ 'ਤੋ ਰੋਡ ਸ਼ੋਅ ਸ਼ੁਰੂ ਹੋਏਗਾ ਤੇ ਪਟਿਆਲਾ ਹੁੰਦਾ ਹੋਇਆ ਇਹ ਰੋਡ ਸ਼ੋਅ ਹਰਿਆਣਾ ਬਾਰਡਰ ਤਕ ਕੱਢਿਆ ਜਾਏਗਾ। ਹਰਿਆਣਾ ਬਾਰਡਰ 'ਤੇ ਜਾ ਕੇ ਇਹ ਰੋਡ ਸ਼ੋਅ ਸੰਪਨ ਹੋਏਗਾ। ਉਸ ਤੋਂ ਬਾਅਦ ਹਰਿਆਣਾ ਵਿੱਚ ਰਾਹੁਲ ਗਾਂਧੀ ਖੇਤੀ ਸੁਧਾਰ ਕਾਨੂੰਨ ਦੇ ਵਿਰੋਧ ਵਿਚ ਰੋਡ ਸ਼ੋਅ ਕਰਨਗੇ। ਰਾਹੁਲ ਗਾਂਧੀ ਦੇ ਇਸ ਰੋਡ ਸ਼ੋਅ ਨੂੰ ਲੈ ਕੇ ਅਕਾਲੀ ਦਲ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਰਾਹੁਲ ਗਾਂਧੀ ਨੂੰ ਪੰਜਾਬ ਵਿੱਚ ਲਿਆ ਕੇ ਕਿਸਾਨਾਂ ਦਾ ਹਮਦਰਦ ਸਾਬਤ ਕਰਨਾ ਚਾਹੁੰਦੀ ਹੈ, ਜਿਸ 'ਤੇ ਸਾਨੂੰ ਕੋਈ ਇਤਰਾਜ ਨਹੀਂ ਪਰ ਰਾਹੁਲ ਗਾਂਧੀ ਨੂੰ ਕੁਝ ਸਵਾਲਾਂ ਦੇ ਜਵਾਬ ਪੰਜਾਬ ਦੇ ਕਿਸਾਨਾਂ ਨੂੰ ਦੇਣੇ ਪੈਣਗੇ। ਰਾਹੁਲ ਗਾਂਧੀ ਇਸ ਗੱਲ ਦਾ ਜਵਾਬ ਦੇਣ ਕਿ ਪਾਰਲੀਮੈਂਟ 'ਚ ਜਦੋਂ ਇਹ ਬਿੱਲ ਪੇਸ਼ ਕੀਤੇ ਜਾ ਰਹੇ ਸੀ ਤਾਂ ਉਦੋਂ ਰਾਹੁਲ ਗਾਂਧੀ ਕਿੱਥੇ ਸੀ, ਉਦੋਂ ਰਾਹੁਲ ਗਾਂਧੀ ਨੇ ਇਨ੍ਹਾਂ ਬਿੱਲਾਂ ਦਾ ਡੱਟ ਕੇ ਵਿਰੋਧ ਕਿਉੰ ਨਹੀ ਕੀਤਾ। ਕਾਂਗਰਸ ਦਾ ਇੱਕ ਵੀ ਲੀਡਰ ਨਾ ਰਾਜ ਸਭਾ ਵਿਚ ਤੇ ਨਾ ਲੋਕ ਸਭਾ ਵਿੱਚ ਇਨ੍ਹਾਂ ਬਿੱਲਾਂ ਦੇ ਖਿਲਾਫ ਨਹੀਂ ਬੋਲਿਆ। ਇਨ੍ਹਾਂ ਨੇ ਰਾਜ ਸਭਾ ਵਿਚ ਆਪਣੇ ਐਮਪੀ ਨੂੰ ਵਿਪ੍ਹ ਕਿਉਂ ਨਹੀਂ ਜਾਰੀ ਕੀਤਾ ਕਿ ਸਾਰੇ ਇਸ ਬਿੱਲ ਖਿਲਾਫ ਵੋਟ ਪਾਉਣ। ਚੀਮਾ ਨੇ ਕਿਹਾ ਕਿ ਸ਼ਿਵ ਸੈਨਾ ਨਾਲ ਕਾਂਗਰਸ ਦਾ ਮਹਾਰਾਸ਼ਟਰ ਵਿੱਚ ਗਠਬੰਧਨ ਹੈ ਪਰ ਸ਼ਿਵ ਸੈਨਾ ਨੇ ਇਨ੍ਹਾਂ ਬਿੱਲਾਂ ਦੇ ਹੱਕ ਵਿੱਚ ਵੋਟ ਪਾਈ ਤੇ ਕਾਂਗਰਸ ਨੇ ਵਿਰੋਧ ਵਿੱਚ ਵੋਟ ਪਾਈ ਹੈ। ਇਹ ਕਿਵੇਂ ਹੋ ਸਕਦਾ ਹੈ। ਕਾਂਗਰਸ ਨੇ ਸ਼ਿਵ ਸੈਨਾ ਤੋਂ ਸਮਰਥਨ ਵਾਪਸ ਕਿਉਂ ਨਹੀਂ ਲਿਆ। ਸਾਲ 2019 'ਚ ਰਾਹੁਲ ਗਾਂਧੀ ਦੀ ਫੋਟੋ ਲਾ ਕੇ ਮੈਨੀਫੈਸਟੋ ਜਾਰੀ ਕੀਤਾ ਸੀ ਜਿਸ ਵਿੱਚ ਲਿਖਿਆ ਗਿਆ ਸੀ ਕਿ ਸੂਬਿਆਂ ਦਾ ਏਪੀਐਮਸੀ ਐਕਟ ਖ਼ਤਮ ਕੀਤਾ ਜਾਏਗਾ। ਮੰਡੀਆਂ ਦਾ ਸਿਸਟਮ ਖ਼ਤਮ ਕਰ ਦਿੱਤਾ ਜਾਏਗਾ। ਉਸ ਬਾਰੇ ਰਾਹੁਲ ਗਾਂਧੀ ਦੇ ਅੱਜ ਕੀ ਵਿਚਾਰ ਹਨ। ਪਹਿਲਾ ਇਨ੍ਹਾਂ ਗੱਲਾਂ ਦਾ ਜਵਾਬ ਰਾਹੁਲ ਗਾਂਧੀ ਦੇਣ। ਖੇਤੀ ਬਿੱਲਾਂ ਦੇ ਵਿਰੋਧ 'ਚ ਕਾਂਗਰਸ ਦਾ ਵੱਡਾ ਐਲਾਨ, ਪੰਜਾਬ ਤੋਂ ਦਿੱਲੀ ਤੱਕ ਰੋਡ ਸ਼ੋਅ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget