Punjab Politics: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਦੂਜੇ ਦਿਨ ਵੀ ਪੰਜਾਬ 'ਚ ਮੌਜੂਦ ਹਨ। ਇਸ ਦੌਰਾਨ ਉਹ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਖਟਕੜ ਕਲਾਂ ਵਿਖੇ ਸੰਵਿਧਾਨ ਬਚਾਓ ਰੈਲੀ ਨੂੰ ਸੰਬੋਧਨ ਕਰਨਗੇ। ਇਸ ਚੋਣ ਵਿੱਚ ਰਾਹੁਲ ਗਾਂਧੀ ਦੀ ਇਹ ਆਖਰੀ ਚੋਣ ਰੈਲੀ ਹੋਵੇਗੀ। ਇਸ ਮੌਕੇ ਪਾਰਟੀ ਦੀ ਸੀਨੀਅਰ ਕਾਰਜਕਾਰਨੀ ਦੇ ਮੈਂਬਰ ਵੀ ਮੌਜੂਦ ਰਹਿਣਗੇ। ਸੀਨੀਅਰ ਕਾਂਗਰਸੀ ਆਗੂ ਪੰਜਾਬ ਵਿੱਚ ਡੇਰੇ ਲਾਏ ਹੋਏ ਹਨ।


ਰਾਹੁਲ ਗਾਂਧੀ ਦੀ ਇਹ ਰੈਲੀ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਨੇੜੇ ਖਟਕੜ ਕਲਾਂ ਵਿੱਚ ਹੋਵੇਗੀ। ਰੈਲੀ ਦਾ ਸਮਾਂ ਦੁਪਹਿਰ 3 ਵਜੇ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਹੁਲ ਗਾਂਧੀ ਵੱਲੋਂ ਲੁਧਿਆਣਾ ਅਤੇ ਪਟਿਆਲਾ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਸਾਰੇ ਵਰਗਾਂ ਦੀ ਹਾਲਤ ਸੁਧਾਰੀ ਜਾਵੇਗੀ। ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਦੀ ਕਿਸਮਤ ਬਦਲ ਜਾਵੇਗੀ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਅੰਮ੍ਰਿਤਸਰ 'ਚ ਜਨ ਸਭਾ ਨੂੰ ਸੰਬੋਧਨ ਕੀਤਾ ਸੀ।


ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਮੁਕਾਬਲਾ ਸਖ਼ਤ ਹੈ। ਕਾਂਗਰਸ ਵੱਲੋਂ ਇੱਥੋਂ ਦਿੱਗਜ ਆਗੂ ਵਿਜੇ ਇੰਦਰ ਸਿੰਗਲਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਾਲਾਂਕਿ ਲੋਕ ਸਭਾ ਹਲਕੇ ਅਧੀਨ ਆਉਂਦੀਆਂ 9 ਵਿਧਾਨ ਸਭਾ ਸੀਟਾਂ 'ਚੋਂ 'ਆਪ' ਦੇ 7 'ਤੇ ਵਿਧਾਇਕ ਹਨ। ਜਦਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਇੱਕ-ਇੱਕ ਵਿਧਾਇਕ ਹੈ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ