ਚੰਡੀਗੜ੍ਹ: ਦੇਸ਼ ਦੇ ਨਾਲ-ਨਾਲ ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ ਹੈ, ਪਰ ਇਸ ਦੇ ਨਾਲ-ਨਾਲ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਹੌਲੀ-ਹੌਲੀ ਸਭ ਕੁਝ ਖੁੱਲ੍ਹ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਪਿਛਲੇ ਦਿਨਾਂ ਤੋਂ ਸੜਕਾਂ ਤੇ ਰੇਲਵੇ ਟ੍ਰੈਕ 'ਤੇ ਬੈਠੇ ਹਨ। ਇਸੇ ਦੌਰਾਨ ਸੂਬੇ 'ਚ ਅਨਲੌਕ-5 ਲਾਗੂ ਹੋ ਗਿਆ।
ਅਨਲੌਕ -5 ਦੇ ਦਿਸ਼ਾ-ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕਾਂਗਰਸ ਵੱਲੋਂ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਕੱਢਣ ਕਰਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਜਸਟਿਸ ਐਸ ਮੁਰਲੀਧਰ ਦੇ ਬੈਂਚ ਨੇ ਇਸ ਸਬੰਧੀ ਵੱਖ-ਵੱਖ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਕਿਹਾ, ਇੱਕ ਪਾਸੇ ਜਿੱਥੇ ਸੂਬਾ ਸਰਕਾਰ ਕਿਸਾਨ ਅੰਦੋਲਨ ਕਰਕੇ ਬੰਦ ਸੜਕਾਂ ਨੂੰ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਟ੍ਰੈਫਿਕ ਲਈ ਖੁੱਲ੍ਹਵਾ ਰਹੀ ਹੈ, ਉਧਰ ਦੂਜੇ ਪਾਸੇ ਖੁਦ ਰੈਲੀਆਂ ਕਰਕੇ ਸੜਕਾਂ ਉਪਰ ਟ੍ਰੈਫਿਕ ਜਾਮ ਕੀਤਾ ਜਾ ਰਿਹਾ ਹੈ।
ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਵੀ ਇਸ ਮਾਮਲੇ ‘ਤੇ ਜਵਾਬ ਮੰਗਿਆ ਹੈ। ਐਡਵੋਕੇਟ ਬਲਤੇਜ ਸਿੰਘ ਸਿੱਧੂ ਤੇ ਐਡਵੋਕੇਟ ਐਚਸੀ ਅਰੋੜਾ ਵੱਲੋਂ ਦਾਇਰ ਪਟੀਸ਼ਨਾਂ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 ਕਾਰਨ ਅਨਲੌਕ 4 ਤੇ 5 ਦੇ ਦਿਸ਼ਾ-ਨਿਰਦੇਸ਼ਾਂ ਦੀ ਅਣਦੇਖੀ ਕਰਦਿਆਂ ਰਾਜਨੀਤਕ ਪਾਰਟੀਆਂ ਪੰਜਾਬ ਵਿੱਚ ਰੈਲੀਆਂ ਕਰ ਰਹੀਆਂ ਹਨ। ਦੱਸ ਦਈਏ ਕਿ 1 ਅਕਤੂਬਰ ਨੂੰ ਸ੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਵਿੱਚ ਤਿੰਨ ਸਿੱਖ ਤਖ਼ਤਾਂ ਤੋਂ ਅਰਦਾਸ ਕਰ ਰਾਜਨੀਤਕ ਰੈਲੀ ਕੀਤੀ ਸੀ।
ਇਸ ਕਰਕੇ ਵੀ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਕਰਕੇ ਵੀ ਲੋਕਾਂ ਨੂੰ ਕੁਝ ਅਜਿਹੀਆਂ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ 'ਚ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਪਾਰਟੀ ਦੇ ਕਈ ਵੱਡੇ ਨੇਤਾ ਸ਼ਾਮਲ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਰਾਹੁਲ ਦੀਆਂ ਰੈਲੀਆਂ ਨੇ ਕੈਪਟਨ ਨੂੰ ਕਸੂਤਾ ਫਸਾਇਆ, ਹਾਈਕੋਰਟ ਵੱਲੋਂ ਜਵਾਬ ਤਲਬ
ਏਬੀਪੀ ਸਾਂਝਾ
Updated at:
06 Oct 2020 11:13 AM (IST)
ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਦਿਆਂ ਕਿਹਾ ਕਿ ਇੱਕ ਪਾਸੇ ਸੜਕਾਂ ਖੁੱਲ੍ਹਵਾਈਆਂ ਜਾ ਰਹੀਆਂ ਹਨ ਤੇ ਦੂਜੇ ਪਾਸੇ ਟਰੈਕਟਰ ਰੈਲੀ ਕਰਕੇ ਜਾਮ ਲੱਗ ਰਿਹਾ ਹੈ।
- - - - - - - - - Advertisement - - - - - - - - -