ਪੜਚੋਲ ਕਰੋ

ਮੋਹਾਲੀ 'ਚ ED ਦੀ ਛਾਪੇਮਾਰੀ ਨਾਲ ਮੱਚਿਆ ਹੜਕੰਪ, ਇਸ ਕੰਪਨੀ ਮਾਲਕ 'ਤੇ ਲੱਗੇ ਗੰਭੀਰ ਦੋਸ਼

ਮੋਹਾਲੀ ਦੇ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਈ ਜਦੋਂ ED ਦੀ ਟੀਮ ਛਾਪੇਮਾਰੀ ਲਈ ਪਹੁੰਚ ਗਈ। ED ਦੇ ਅਧਿਕਾਰੀ ਬਾਜਵਾ ਦੇ ਘਰ ਵਿੱਚ ਦਾਖਲ ਹੋਏ ਅਤੇ ਗੇਟ ਅੰਦਰੋਂ ਬੰਦ ਕਰ ਦਿੱਤਾ। ਇਸ ਛਾਪੇਮਾਰੀ ਦੌਰਾਨ ਕੇਂਦਰੀ ਪੁਲਿਸ ਬਲ ਦੇ ਜਵਾਨ ਵੀ ਮੌਜੂਦ ਸਨ।

Mohali News: ਮੋਹਾਲੀ ਦੇ ਸੈਕਟਰ 71 ਵਿੱਚ ਸਥਿਤ ਸੰਨੀ ਐਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਦੇ ਘਰ ਅਤੇ ਸੰਨੀ ਐਨਕਲੇਵ ਦੇ ਦਫਤਰ 'ਤੇ ਪ੍ਰਵਰਤਨ ਵਿਭਾਗ (ED) ਦੀ ਟੀਮ ਨੇ ਛਾਪੇਮਾਰੀ ਕੀਤੀ। ED ਦੇ ਅਧਿਕਾਰੀ ਵੱਲੋਂ 22 ਮਈ ਦੀ ਸਵੇਰੇ ਲਗਭਗ 10 ਵਜੇ ਇੱਕ ਇਨੋਵਾ ਅਤੇ ਇੱਕ ਫਾਰਚੂਨਰ ਕਾਰ ਵਿੱਚ ਪਹੁੰਚੇ। ED ਦੇ ਅਧਿਕਾਰੀ ਬਾਜਵਾ ਦੇ ਘਰ ਵਿੱਚ ਦਾਖਲ ਹੋਏ ਅਤੇ ਗੇਟ ਅੰਦਰੋਂ ਬੰਦ ਕਰ ਦਿੱਤਾ। ਇਸ ਛਾਪੇਮਾਰੀ ਦੌਰਾਨ ਕੇਂਦਰੀ ਪੁਲਿਸ ਬਲ ਦੇ ਜਵਾਨ ਵੀ ਮੌਜੂਦ ਸਨ।

ਇਲਾਕੇ 'ਚ ਮੱਚੀ ਹਲਚਲ

ਇਸ ਦੌਰਾਨ, ED ਦੇ ਅਧਿਕਾਰੀਆਂ ਦੀ ਦੂਜੀ ਟੀਮ ਬਾਜਵਾ ਦੇ ਸੰਨੀ ਐਨਕਲੇਵ ਦਫਤਰ ਤੇ ਪਹੁੰਚੀ ਅਤੇ ਦੋਹਾਂ ਥਾਵਾਂ ’ਤੇ ਇਕੱਠੇ ਜਾਂਚ ਸ਼ੁਰੂ ਕੀਤੀ ਗਈ। ਸੂਤਰਾਂ ਦੇ ਅਨੁਸਾਰ, ਜਾਂਚ ਏਜੰਸੀ ਨੇ ਸਭ ਤੋਂ ਪਹਿਲਾਂ ਬਾਜਵਾ ਦੇ ਪਰਿਵਾਰਕ ਮੈਂਬਰਾਂ ਦੇ ਮੋਬਾਈਲ ਫੋਨ ਬੰਦ ਕਰਵਾਏ ਅਤੇ ਪੁੱਛਤਾਛ ਦੌਰਾਨ ਟੀਮ ਨੇ ਘਰ ਵਿੱਚ ਮੌਜੂਦ ਕੰਪਿਊਟਰ, ਬੈਂਕ ਖਾਤਿਆਂ ਅਤੇ ਰੀਅਲ ਐਸਟੇਟ ਨਾਲ ਜੁੜੇ ਦਸਤਾਵੇਜ਼ਾਂ ਦੀ ਵੀ ਤਲਾਸ਼ੀ ਲਈ। ਸੂਤਰਾਂ ਮੁਤਾਬਕ, ED ਛਾਪੇਮਾਰੀ ਦੌਰਾਨ ਜਰੂਰੀ ਦਸਤਾਵੇਜ਼ਾਂ ਅਤੇ ਕੰਪਿਊਟਰ ਨੂੰ ਸੀਲ ਕਰਨ ਦੀ ਵੀ ਮੰਗ ਕਰ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ, ED ਨੂੰ ਸ਼ੱਕ ਹੈ ਕਿ ਬਾਜਵਾ ਅਤੇ ਉਸ ਦੀ ਕੰਪਨੀ ਨੇ ਕਾਲੋਨੀਆਂ ਵੰਡਣ ਅਤੇ ਕਈ ਲੋਕਾਂ ਨੂੰ ਪਲਾਟ ਵੇਚਣ ਦੇ ਮਾਮਲੇ ਵਿੱਚ ਵੱਡੇ ਪੱਧਰ ਤੇ ਘੋਟਾਲਾ ਕੀਤਾ ਹੈ। ਸੰਬੰਧਤ ED ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਬਾਜਵਾ ਦੇ ਘਰ ਦੇ ਅੰਦਰ ਖੜੇ ਕੇਂਦਰੀ ਸੁਰੱਖਿਆ ਬਲ ਦੇ ਜਵਾਨਾਂ ਨੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

ਗੌਰਤਲਬ ਹੈ ਕਿ ਸਾਲ 2023 ਵਿੱਚ ED ਨੇ ਜਰਨੈਲ ਸਿੰਘ ਬਾਜਵਾ ਦੇ ਖਿਲਾਫ ਜਾਂਚ ਸ਼ੁਰੂ ਕੀਤੀ ਸੀ। ਉਸ ਦੇ ਖਿਲਾਫ ਖਰੜ ਅਤੇ NRI ਪੁਲਿਸ ਸਟੇਸ਼ਨਾਂ ਵਿੱਚ ਪਲਾਟਾਂ ਦੀ ਖਰੀਦ-ਫਰੋਖਤ ਨਾਲ ਸਬੰਧਤ ਧੋਖਾਧੜੀ ਦੇ ਕਈ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਰੋਪੜ ਜੇਲ੍ਹ ਵਿੱਚ ਕੈਦ ਹੈ, ਜਿੱਥੇ ਉਸ ਦੇ ਖਿਲਾਫ ਦਰਜ ਮਾਮਲਿਆਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ED ਦੀ ਟੀਮ ਬਾਜਵਾ ਦੇ ਘਰ ਅਤੇ ਦਫਤਰ ਦੀ ਜਾਂਚ ਕਰ ਰਹੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget