ਰੰਧਾਵਾ ਨੇ ਆਪਣੇ ਹਲਕੇ ਦੀ ਜੇਲ੍ਹ 'ਤੇ ਕੀਤੀ ਵੱਡੀ ਕਾਰਵਾਈ, ਸੁਪਰਡੈਂਟ ਤੇ ਡਿਪਟੀ ਸੁਪਰਡੈਂਟ ਸਸਪੈਂਡ
ਏਬੀਪੀ ਸਾਂਝਾ | 03 May 2018 10:37 AM (IST)
ਫ਼ਾਈਲ ਤਸਵੀਰ
ਗੁਰਦਾਸਪੁਰ: ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡੀ ਕਾਰਵਾਈ ਕਰਦਿਆਂ ਗੁਰਦਾਸਪੁਰ ਜੇਲ੍ਹ ਵਿੱਚ ਬੁੱਧਵਾਰ ਰਾਤ ਛਾਪੇਮਾਰੀ ਕੀਤੀ। ਮੰਤਰੀ ਨੇ ਡਿਊਟੀ ਵਿੱਚ ਕੁਤਾਹੀ ਵਰਤਣ 'ਤੇ ਜੇਲ੍ਹ ਸੁਪਰਡੈਂਟ ਤੇ ਡਿਪਟੀ ਜੇਲ੍ਹ ਸੁਪਰਡੈਂਟ ਨੂੰ ਮੁਅੱਤਲ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ। ਵੱਡੀ ਗਿਣਤੀ ਵਿੱਚ ਪੂਰੇ ਜ਼ਿਲ੍ਹੇ ਦੀ ਪੁਲਿਸ ਨੇ ਗੁਰਦਾਸਪੁਰ ਜੇਲ੍ਹ ਦਾ ਚੱਪਾ ਚੱਪਾ ਛਾਣਿਆ। ਇਸ ਸਰਚ ਆਪ੍ਰੇਸ਼ਨ ਦੀ ਅਗਵਾਈ ਖ਼ੁਦ ਗੁਰਦਾਸਪੁਰ ਦੇ ਪੁਲਿਸ ਕਪਤਾਨ ਹਰਚਰਨ ਸਿੰਘ ਨੇ ਕੀਤੀ। ਬੀਤੀ ਦੇਰ ਰਾਤ ਹੋਈ ਛਾਪੇਮਾਰੀ ਦੌਰਾਨ ਗੁਰਦਾਸਪੁਰ ਜੇਲ੍ਹ ਵਿੱਚੋਂ ਕੈਦੀਆਂ ਕੋਲੋਂ 9 ਮੋਬਾਈਲ ਫ਼ੋਨ ਬਰਾਮਦ ਕੀਤੇ। ਜੇਕਰ ਸੂਤਰਾਂ ਦੀ ਮੰਨੀਏ ਤਾਂ ਰੇਡ ਦੌਰਾਨ ਕੁਝ ਨਸ਼ੀਲਾ ਪਦਾਰਥ ਵੀ ਮਿਲਿਆ ਹੈ, ਪਰ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਜੇਲ੍ਹ ਮੰਤਰੀ ਨੇ ਅਹੁਦੇ ਦੇ ਹਲਫ਼ ਲੈਣ ਤੋਂ ਬਾਅਦ ਏਬੀਪੀ ਸਾਂਝਾ ਨੂੰ ਦੱਸਿਆ ਸੀ ਕਿ ਜੇਲ੍ਹਾਂ ਵਿੱਚੋਂ ਪਾਬੰਦੀਸ਼ੁਦਾ ਚੀਜ਼ਾਂ ਮਿਲਣ 'ਤੇ ਉਹ ਜੇਲ੍ਹ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨਗੇ। ਉਨ੍ਹਾਂ ਲੰਘੀ ਰਾਤ ਵੀ ਅਜਿਹਾ ਹੀ ਕੀਤਾ ਤੇ ਤੁਰੰਤ ਪ੍ਰਭਾਵ ਤੋਂ ਜੇਲ੍ਹ ਸੁਪਰਡੈਂਟ ਰਣਧੀਰ ਸਿੰਘ ਉੱਪਲ ਤੇ ਡਿਪਟੀ ਜੇਲ੍ਹ ਸੁਪਰਡੈਂਟ ਅਰਵਿੰਦ ਪਾਲ ਸਿੰਘ ਭੱਟੀ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਇਲਜ਼ਾਮ ਹੇਠ ਮੁਅੱਤਲ ਕਰ ਦਿੱਤਾ ਗਿਆ। ਇੱਥੇ ਸਭ ਤੋਂ ਅਹਿਮ ਗੱਲ ਇਹ ਹੈ ਕਿ ਸੁਖਜਿੰਦਰ ਰੰਧਾਵਾ ਦਾ ਆਪਣਾ ਜ਼ਿਲ੍ਹਾ ਗੁਰਦਾਸਪੁਰ ਹੀ ਹੈ ਤੇ ਹਰ ਲੀਡਰ ਸਥਾਨਕ ਲੋਕਾਂ ਤੇ ਵੋਟਰਾਂ ਦੀ ਨਾਰਾਜ਼ਗੀ ਤੋਂ ਡਰਦਿਆਂ ਆਪਣੇ ਜ਼ਿਲ੍ਹੇ ਵਿੱਚ ਕਾਰਵਾਈ ਘੱਟ ਹੀ ਕਰਦੇ ਹਨ, ਕਿਉਂਕਿ ਜ਼ਿਆਦਾਤਰ ਲੋਕ ਉਸੇ ਜ਼ਿਲ੍ਹੇ ਵਿੱਚ ਹੁੰਦੇ ਹਨ। ਇਸ ਦੇ ਨਾਲ ਹੀ ਮੰਤਰੀ ਰੰਧਾਵਾ ਗੁਸਦਾਸਪੁਰ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ। ਦੋਵਾਂ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਰਡਰ-