ਮੁੱਖ ਮੰਤਰੀ ਮਾਨ ਵੱਲੋਂ ਰਾਜਿੰਦਰਾ ਹਸਪਤਾਲ 'ਚ ਰੇਡ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਰੇਡ ਕੀਤੀ। ਮੁੱਖ ਮੰਤਰੀ ਨੇ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਸਟਾਫ ਦੀਆਂ ਸਮੱਸਿਆਵਾਂ ਸੁਣੀਆਂ।
ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ (Rajindera Hospital) ਦਾ ਅਚਨਚੇਤ ਰੇਡ ਕੀਤੀ। ਮੁੱਖ ਮੰਤਰੀ ਨੇ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਸਟਾਫ ਦੀਆਂ ਸਮੱਸਿਆਵਾਂ ਸੁਣੀਆਂ। ਦਾਖ਼ਲ ਮਰੀਜ਼ਾਂ ਨੇ ਮੁੱਖ ਮੰਤਰੀ ਮਾਨ (Chief Minister Bhagwant Mann) ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ। ਮੁੱਖ ਮੰਤਰੀ ਨੇ ਸਮੱਸਿਆਂਵਾਂ ਹੱਲ ਕਰਨ ਲਈ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ।
ਸੀਐਮ ਮਾਨ ਨੇ ਹਰ ਮਰੀਜ਼ਾਂ ਕੋਲ ਜਾ ਕੇ ਉਨ੍ਹਾਂ ਦਾ ਹਾਲ ਪੁੱਛਿਆ। ਉਨ੍ਹਾਂ ਨੇ ਹਸਪਤਾਲ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਸਪਤਾਲ 'ਚ ਜਿਹੜੀਆਂ ਕਮੀਆਂ ਹਨ ਉਸ ਬਾਰੇ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਜੋ ਜਲਦ ਤੋਂ ਜਲਦ ਇਨ੍ਹਾਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿਸੇ ਵੀ ਮਰੀਜ਼ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ ਤੇ ਹਸਪਤਾਲ ਲਈ ਜਲਦ ਨਵੀਆਂ ਤਕਨੀਕਾਂ ਵਾਲੀਆਂ ਮਸ਼ੀਨਾਂ ਮੰਗਵਾਈਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :