CM ਚੰਨੀ ਦੇ ਕਰੀਬੀਆਂ 'ਤੇ ਛਾਪੇਮਾਰੀ, ਸਤੂਰਾਂ ਮਤੁਾਬਿਕ ED ਦੀ ਰੇਡ ਦੌਰਾਨ 6 ਕਰੋੜ ਰੁਪਏ ਬਰਾਮਦ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਅਤੇ 'ਰੇਤ ਮਾਫੀਆ' ਵਿੱਚ ਸ਼ਾਮਲ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ।
ਚੰਡੀਗੜ੍ਹ/ਲੁਧਿਆਣਾ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਅਤੇ 'ਰੇਤ ਮਾਫੀਆ' ਵਿੱਚ ਸ਼ਾਮਲ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਈਡੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਹੈ।
ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਪੰਜਾਬ ਵਿੱਚ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੇ ਨਕਦੀ ਜ਼ਬਤ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣ ਸੀ ਐਮ ਚੰਨੀ ਦੇ ਕਰੀਬੀਆਂ ਦੀ ਰਿਹਾਇਸ਼ ਤੇ ਕੀਤੀ ਛਾਪੇਮਾਰੀ ਦੌਰਾਨ 6 ਕਰੋੜ ਤੋਂ ਵੱਧ ਦੀ ਨਕਦੀ ਮਿਲੀ ਹੈ।
ਭੁਪਿੰਦਰ ਨਾਮ ਦੇ ਸ਼ਖਸ ਕੋਲੋਂ 4 ਕਰੋੜ ਰੁਪਏ ਨਕਦੀ, ਸ਼ੱਕੀ ਲੈਣ-ਦੇਣ ਨਾਲ ਸਬੰਧਤ ਬਹੁਤ ਸਾਰੇ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਦੀਪ ਕਪੂਰ ਦੀ ਰਿਹਾਇਸ਼ ਤੇ 2 ਕਰੋੜ ਰੁਪਏ ਬਰਾਮਦ ਹੋਏ ਨੇ।
ਪੂਰਾ ਮਾਮਲਾ 2018 ਦਾ ਦੱਸਿਆ ਜਾ ਰਿਹਾ ਹੈ ਜਦੋਂ ਰੇਤ ਦੀ ਗਰਕਨੂੰਨੀ ਮਾਈਨਿੰਗ ਦੇ ਲੈਣ ਦੇਣ 'ਚ ਇਹ ਛਾਪੇਮਾਰੀ ਕੀਤੀ ਗਈ ਸੀ, ਅਤੇ ਮੁਹਾਲੀ 'ਚ ਇਸ ਸਬੰਧੀ FIR ਹੋਈ ਸੀ ਹਾਲਾਂਕਿ ਇਸ ਮਾਮਲੇ 'ਚ ਗੈਰਕਾਨੂੰਨੀ ਮਾਈਨਿੰਗ ਬੰਦ ਕਰਵਾ ਦਿੱਤੀ ਗਈ ਸੀ।ਪਰ ED ਵਲੋਂ ਅੱਜ ਪੰਜਾਬ ਭਰ 'ਚ ਇਹ ਰੇਡ ਕੀਤੀ ਗਈ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :