ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 31 ਜੁਲਾਈ ਨੂੰ ਦੇਸ਼ ਭਰ 'ਚ ਹੋਵੇਗਾ ਰੇਲ ਰੋਕੋ ਅੰਦੋਲਨ
ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਨਾਰਾਜ਼ਗੀ ਪ੍ਰਗਟਾਈ ਅਤੇ ਮੰਗਾਂ ਪੂਰੀਆਂ ਨਾ ਹੋਣ 'ਤੇ 31 ਜੁਲਾਈ ਨੂੰ ਦੇਸ਼ ਭਰ 'ਚ ਰੇਲ ਰੋਕੋ ਅੰਦੋਲਨ ਕਰਨ ਦੀ ਚਿਤਾਵਨੀ ਦਿਤੀ ਹੈ।
ਜਲੰਧਰ: ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਨਾਰਾਜ਼ਗੀ ਪ੍ਰਗਟਾਈ ਅਤੇ ਮੰਗਾਂ ਪੂਰੀਆਂ ਨਾ ਹੋਣ 'ਤੇ 31 ਜੁਲਾਈ ਨੂੰ ਦੇਸ਼ ਭਰ 'ਚ ਰੇਲ ਰੋਕੋ ਅੰਦੋਲਨ ਕਰਨ ਦੀ ਚਿਤਾਵਨੀ ਦਿਤੀ ਹੈ।
ਲਖੀਮਪੁਰ ਖੀਰੀ 'ਚ ਹੋਈ ਹਿੰਸਾ ਬਾਰੇ ਕਿਸਾਨਾਂ ਨੇ ਕਿਹਾ ਕਿ ਅਜੇ ਤੱਕ ਉਸ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ, ਭਾਵੇਂ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਦੂਜੇ ਪਾਸੇ ਗੰਨੇ ਦੀ ਫ਼ਸਲ ਦਾ ਸਹੀ ਭਾਅ ਨਾ ਮਿਲਣ ਅਤੇ ਮੂੰਗੀ 'ਤੇ ਘੱਟੋ-ਘੱਟ ਸਮਰਥਨ ਮੁੱਲ ਨਾ ਮਿਲਣ 'ਤੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ। ਜਿਸ ਲਈ ਹੁਣ ਸਾਂਝੇ ਮੋਰਚੇ ਨੇ ਫੈਸਲਾ ਕੀਤਾ ਹੈ ਕਿ 31 ਜੁਲਾਈ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦੇਸ਼ ਭਰ ਵਿੱਚ ਰੇਲ ਰੋਕੋ ਅੰਦੋਲਨ ਚਲਾਇਆ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ 'ਚ ਅਸੀਂ ਸੜਕਾਂ ਜਾਮ ਨਹੀਂ ਕਰਾਂਗੇ ਪਰ ਦੂਜੇ ਸੂਬਿਆਂ 'ਚ ਕਿਸਾਨ ਅਜਿਹਾ ਕਰ ਸਕਦੇ ਹਨ।ਕਿਸਾਨਾਂ ਦੀ ਚਿਤਾਵਨੀ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 31 ਜੁਲਾਈ ਨੂੰ ਦੇਸ਼ ਭਰ 'ਚ ਹੋਵੇਗਾ ਰੇਲ ਰੋਕੋ ਅੰਦੋਲਨ ਹੋਵੇਗਾ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :