(Source: ECI/ABP News)
Trains Cancelled: ਰੇਲਵੇ ਵਿਭਾਗ ਨੇ 28 ਫਰਵਰੀ ਤੱਕ 22 ਟਰੇਨਾਂ ਕੀਤੀਆਂ ਰੱਦ, ਇਹਨਾਂ ਰੂਟਾਂ 'ਤੇ ਨਹੀਂ ਚੱਲਣਗੀਆਂ
Trains Cancelled till February End: ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਫ਼ਿਰੋਜ਼ਪੁਰ ਦੇ ਸੀਨੀਅਰ ਡੀਸੀਐਮ ਸ਼ੁਭਮ ਕੁਮਾਰ ਨੇ ਦੱਸਿਆ ਕਿ ਪੰਜਾਬ ਵਿੱਚ ਧੁੰਦ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਰੇਲਵੇ ਨੇ ਅੰਮ੍ਰਿਤਸਰ

Trains Cancelled till February End: ਜਿਵੇਂ-ਜਿਵੇਂ ਪੰਜਾਬ ਵਿੱਚ ਸਰਦੀ ਵਧਦੀ ਜਾ ਰਹੀ ਹੈ। ਇਸੇ ਤਰ੍ਹਾਂ ਧੁੰਦ ਦਾ ਕਹਿਰ ਵੀ ਵਧ ਰਿਹਾ ਹੈ। ਇਸ ਦੇ ਮੱਦੇਨਜ਼ਰ ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਵੱਡਾ ਫੈਸਲਾ ਲਿਆ ਹੈ। ਸਰਦੀਆਂ ਦੇ ਮੌਸਮ ਦੌਰਾਨ ਸੰਘਣੀ ਧੁੰਦ ਕਾਰਨ ਫ਼ਿਰੋਜ਼ਪੁਰ ਰੇਲਵੇ ਨੇ ਕਰੀਬ 22 ਟਰੇਨਾਂ ਰੱਦ ਕਰ ਦਿੱਤੀਆਂ ਹਨ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਰ ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੂਰੀ ਤਿਆਰੀ ਕਰ ਲਈ ਹੈ।
ਸੰਘਣੀ ਧੁੰਦ ਕਾਰਨ ਰੇਲਵੇ ਨੇ 22 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਫ਼ਿਰੋਜ਼ਪੁਰ ਦੇ ਸੀਨੀਅਰ ਡੀਸੀਐਮ ਸ਼ੁਭਮ ਕੁਮਾਰ ਨੇ ਦੱਸਿਆ ਕਿ ਪੰਜਾਬ ਵਿੱਚ ਧੁੰਦ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਰੇਲਵੇ ਨੇ ਅੰਮ੍ਰਿਤਸਰ ਤੋਂ ਚੰਡੀਗੜ੍ਹ, ਮਾਤਾ ਵੈਸ਼ਨੋ ਦੇਵੀ ਤੋਂ ਕਾਲਕਾ ਆਦਿ 22 ਟਰੇਨਾਂ ਰੱਦ ਕਰ ਦਿੱਤੀਆਂ ਹਨ।
ਸੀਨੀਅਰ ਡੀਸੀਐਮ ਸ਼ੁਭਮ ਕੁਮਾਰ ਨੇ ਕਿਹਾ ਕਿ ਸੰਘਣੀ ਧੁੰਦ ਦੇ ਮੱਦੇਨਜ਼ਰ ਰੇਲਵੇ ਨੇ ਵੀ ਤਿਆਰੀਆਂ ਕਰ ਲਈਆਂ ਹਨ ਅਤੇ ਗਸ਼ਤ ਵਧਾ ਦਿੱਤੀ ਹੈ। ਅਤੇ ਪਟਾਕੇ ਵੀ ਲਗਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਟਰੇਨਾਂ ਫਰਵਰੀ ਦੇ ਅੰਤ ਤੱਕ ਬੰਦ ਰਹਿਣਗੀਆਂ। ਉਸ ਤੋਂ ਬਾਅਦ ਦੁਬਾਰਾ ਚਲਾਇਆ ਜਾਵੇਗਾ
ਇਹ ਵੀ ਪੜ੍ਹੋ - 'ਬਠਿੰਡਾ ਜੇਲ੍ਹ ਚੋਂ ਰਚੀ ਗਈ ਗੋਗਾਮੇੜੀ ਦੇ ਕਤਲ ਦੀ ਸਾਜ਼ਿਸ਼ ! ਪੰਜਾਬ ਦੀਆਂ ਜੇਲ੍ਹਾਂ ਬਣੀਆਂ ਗੈਂਗਸਟਰਾਂ ਦੀਆਂ ਸੁਰੱਖਿਅਤ ਪਨਾਹਗਾਹ'
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
