Punjab News: ਕੇਂਦਰ ਸਰਕਾਰ ਨੇ ਫਿਰੋਜ਼ਪੁਰ ਤੋਂ ਪੱਟੀ ਤੱਕ 25.7 ਕਿਲੋਮੀਟਰ ਰੇਲਵੇ ਟਰੈਕ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ 'ਤੇ 764 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਪ੍ਰੋਜੈਕਟ ਲਈ ਫਿਰੋਜ਼ਪੁਰ ਜ਼ਿਲ੍ਹੇ ਦੇ ਚਾਰ ਅਤੇ ਤਰਨਤਾਰਨ ਦੇ ਅੱਠ ਪਿੰਡਾਂ ਵਿੱਚ ਜ਼ਮੀਨ ਪ੍ਰਾਪਤ ਕੀਤੀ ਜਾਵੇਗੀ।

Continues below advertisement

ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਗਈ ਸੀ, ਪਰ ਉਪ ਚੋਣਾਂ ਕਾਰਨ ਇਸਦਾ ਐਲਾਨ ਨਹੀਂ ਕੀਤਾ ਗਿਆ ਸੀ। ਹੁਣ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਤਾਂ ਐਲਾਨ ਕਰ ਦਿੱਤਾ ਗਿਆ ਹੈ।

Continues below advertisement

ਰੇਲਵੇ ਲਾਈਨ ਦੇ ਕੀ ਫਾਇਦੇ ਹੋਣਗੇ?

ਸਤਲੁਜ ਦਰਿਆ ਦੇ ਪਾਰ ਸਭ ਤੋਂ ਮਹਿੰਗਾ ਪੁਲ ਬਣਾਇਆ ਜਾਵੇਗਾ।

ਮਾਝਾ ਨੂੰ ਮਾਲਵਾ ਨਾਲ ਜੋੜਿਆ ਜਾਵੇਗਾ।

ਰੇਲਵੇ ਲਾਈਨ ਨਿਰਯਾਤ ਲਈ ਇੱਕ ਬੰਦਰਗਾਹ ਨਾਲ ਜੁੜੇਗੀ

ਇਹ ਸਰਹੱਦੀ ਖੇਤਰਾਂ ਵਿੱਚ ਫੌਜ ਲਈ ਮਦਦਗਾਰ ਹੋਵੇਗਾ

ਗੁਜਰਾਤ ਅਤੇ ਰਾਜਸਥਾਨ ਤੋਂ ਇਲਾਵਾ ਮੱਧ ਪ੍ਰਦੇਸ਼ ਵਿੱਚ ਬੰਦਰਗਾਹਾਂ ਨੂੰ ਜੋੜਿਆ ਜਾਵੇਗਾ

ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਹੋਰ ਸੈਰ-ਸਪਾਟਾ ਸਥਾਨਾਂ 'ਤੇ ਲੋਕਾਂ ਦੀ ਆਮਦ ਵਧੇਗੀ

ਰਵਨੀਤ ਬਿੱਟੂ ਨੇ ਦੱਸਿਆ ਕਿ ਇਸਦੀ ਮੰਗ 2008 ਵਿੱਚ ਸ਼ੁਰੂ ਹੋਈ ਸੀ। ਲਾਲੂ ਪ੍ਰਸਾਦ ਯਾਦਵ ਉਸ ਸਮੇਂ ਮੰਤਰੀ ਸਨ, ਪਰ ਕੰਮ ਪੂਰਾ ਨਹੀਂ ਹੋਇਆ। ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਮੋਂਟੇਕ ਸਿੰਘ ਆਹਲੂਵਾਲੀਆ ਨੇ ਰੇਲਵੇ ਲਾਈਨ ਬਣਾਉਣ ਦੀ ਇੱਛਾ ਪ੍ਰਗਟ ਕਰਦੇ ਹੋਏ ਪੱਤਰ ਲਿਖੇ ਸਨ, ਪਰ ਫੰਡਿੰਗ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਨੂੰ ਮਨਜੂਰੀ ਮਿਲ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - https://t.me/abpsanjhaofficial

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :