ਕਿਸਾਨ ਅੰਦੋਲਨ ਦਾ ਰੇਲਵੇ ਨੂੰ ਸੇਕ, 2200 ਕਰੋੜ ਦਾ ਨੁਕਸਾਨ
ਰੇਲਵੇ ਦਾ ਹੁਣ ਤਕ ਕੁੱਲ 2220 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ 'ਚ 67 ਕਰੋੜ ਰੁਪਏ ਯਾਤਰੀ ਟਰੇਨਾਂ ਰੱਦ ਹੋਣ ਨਾਲ ਹੋਇਆ ਹੈ। ਜਦਕਿ ਉੱਤਰ ਰੇਲਵੇ ਨੂੰ ਹਰ ਦਿਨ 14,85 ਕਰੋੜ ਦਾ ਨੁਕਸਾਨ ਝੱਲਣਾ ਪਿਆ ਹੈ।

ਕੇਂਦਰੀ ਖੇਤੀ ਕਾਨੂੰਨਾਂ ਦਾ ਪੰਜਾਬ 'ਚ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾ ਰਿਹਾ ਹੈ। ਸੂਬੇ 'ਚ ਕਈ ਥਾਵਾਂ 'ਤੇ ਕਿਸਾਨਾਂ ਨੇ ਰੇਲ ਪਟੜੀਆਂ 'ਤੇ ਡੇਰਾ ਲਾਇਆ ਹੋਇਆ ਹੈ। ਇਸ ਦੇ ਮੱਦੇਨਜ਼ਰ ਪੰਜਾਬ 'ਚ ਰੇਲ ਸੇਵਾਵਾਂ ਪੂਰੀ ਤਰ੍ਹਾਂ ਠੱਪ ਹਨ। ਨਤੀਜਾ ਇਹ ਕਿ ਰੇਲਵੇ ਨੂੰ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚ ਰਿਹਾ ਹੈ।
ਰੇਲਵੇ ਮੁਤਾਬਕ ਹੁਣ ਤਕ 2,220 ਕਰੋੜ ਰੁਪਏ ਦਾ ਨੁਕਸਾਨ ਪਹੁੰਚ ਚੁੱਕਾ ਹੈ। ਇਸ 'ਚ 67 ਕਰੋੜ ਯਾਤਰੀ ਟਰੇਨਾਂ ਦੇ ਨਾ ਚੱਲਣ ਨਾਲ ਨੁਕਸਾਨ ਹੋਇਆ ਹੈ। ਪੰਜਾਬ 'ਚ 24 ਸਤੰਬਰ ਤੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਜਾਰੀ ਹਨ। ਇਸ ਕਾਰਨ 3,850 ਮਾਲ ਗੱਡੀਆਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤਕ 2,352 ਯਾਤਰੀ ਟਰੇਨਾਂ ਰੱਦ ਕਰਨੀਆਂ ਪਈਆਂ ਤੇ ਕਈਆਂ ਦੇ ਰੂਟ ਡਾਇਵਰਟ ਕੀਤੇ ਗਏ।
ਇਕ ਅਧਿਕਾਰੀ ਨੇ ਦੱਸਿਆ ਕਿ
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਰਨ ਕੀਤਾ ਡੇਰਾ ਪ੍ਰੇਮੀ ਦਾ ਕਤਲ, ਫੇਸਬੁੱਕ ਪੋਸਟ ਜ਼ਰੀਏ ਲਈ ਕਤਲ ਦੀ ਜ਼ਿੰਮੇਵਾਰੀ
ਓਧਰ ਕਿਸਾਨਾਂ ਦਾ ਸਿੱਧਾ ਕਹਿਣਾ ਹੈ ਕਿ ਉਹ ਪੰਜਾਬ 'ਚ ਸਿਰਫ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦੇਣਗੇ। ਜੇਕਰ ਕੇਂਦਰ ਸਰਕਾਰ ਮਾਲ ਗੱਡੀਆਂ ਚਲਾਵੇਗੀ ਤਾਂ ਉਸ ਤੋਂ ਬਾਅਦ ਯਾਤਰੀ ਰੇਲ ਗੱਡੀਆਂ ਚੱਲਣ ਬਾਰੇ ਸੋਚਣਗੇ।
ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
ਟ੍ਰੈਂਡਿੰਗ ਟੌਪਿਕ





















