ਪੜਚੋਲ ਕਰੋ

Punjab Weather Today: ਅੱਜ ਪੂਰੇ ਪੰਜਾਬ 'ਚ ਮੀਂਹ ਦੀ ਚੇਤਾਵਨੀ; 4 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤੇਜ਼ ਹਵਾਵਾਂ ਸਣੇ ਬਿਜਲੀ ਡਿੱਗਣ ਦੀ ਵਾਰਨਿੰਗ

ਪੰਜਾਬ 'ਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਸਿਰਫ਼ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ। ਹਾਲਾਂਕਿ ਅੱਜ ਸੂਬੇ ਭਰ ਵਿੱਚ ਮੀਂਹ ਪੈਣ ਦੇ ਅਸਾਰ ਬਣ ਰਹੇ ਹਨ। ਇਸ ਤੋਂ ਪਹਿਲਾਂ, ਕੁਝ ਜ਼ਿਲ੍ਹਿਆਂ 'ਚ..

Rain Alert: ਪੰਜਾਬ 'ਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਸਿਰਫ਼ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ। ਹਾਲਾਂਕਿ ਅੱਜ ਸੂਬੇ ਭਰ ਵਿੱਚ ਮੀਂਹ ਪੈਣ ਦੇ ਅਸਾਰ ਬਣ ਰਹੇ ਹਨ। ਜਿਸ ਕਰਕੇ ਪਟਿਆਲਾ, ਜਲੰਧਰ ਦੇ ਨਾਲ ਲੱਗਦੇ ਇਲਾਕਿਆਂ ਦੇ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ।

ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਲਈ ਸਵੇਰੇ 9 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਹੈ। ਰੂਪਨਗਰ, ਲੁਧਿਆਣਾ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਦਰਮਿਆਨੇ ਮੀਂਹ ਨਾਲ ਨਾਲੇ ਆਸਮਾਨੀ ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਸੰਭਾਵਨਾ ਹੈ।

ਲੋਕਾਂ ਨੂੰ ਗਰਮੀ ਤੋਂ ਮਿਲੀ ਥੋੜ੍ਹੀ ਰਾਹਤ

ਮੌਸਮ ਵਿਗਿਆਨ ਕੇਂਦਰ ਮੁਤਾਬਕ, ਪੰਜਾਬ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਹਾਲਾਂਕਿ ਤਾਪਮਾਨ ਹਾਲੇ ਵੀ ਆਮ ਪੱਧਰ ਦੇ ਨੇੜੇ ਹੀ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਵਿੱਚ ਬਾਰਿਸ਼ ਦੇ ਅੰਕੜੇ

ਬਾਰਿਸ਼ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਲੁਧਿਆਣਾ ਵਿੱਚ 3 ਮਿਲੀਮੀਟਰ, ਪਠਾਨਕੋਟ ਵਿੱਚ 10 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 1 ਮਿਲੀਮੀਟਰ, ਰੋਪੜ ਵਿੱਚ ਸਭ ਤੋਂ ਵੱਧ 92 ਮਿਲੀਮੀਟਰ ਅਤੇ ਮੋਹਾਲੀ ਵਿੱਚ 55.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਦੂਜੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਵਾਂਗ ਰਿਹਾ।

4 ਦਿਨ ਮੌਸਮ ਰਹੇਗਾ ਸ਼ਾਂਤ, ਕੋਈ ਅਲਰਟ ਨਹੀਂ

ਪੰਜਾਬ ਵਿੱਚ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਪੂਰੇ ਸੂਬੇ ਵਿੱਚ ਮੌਸਮ ਆਮ ਬਣਿਆ ਰਹੇਗਾ। ਅੱਜ ਤੋਂ ਬਾਅਦ ਅਗਲੇ 4 ਦਿਨ ਮਾਨਸੂਨ ਦੁਬਾਰਾ ਸੁਸਤ ਹੋ ਰਿਹਾ ਹੈ। ਇਸ ਦੌਰਾਨ ਰਾਜ ਵਿੱਚ ਕਿਸੇ ਵੀ ਕਿਸਮ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਪਰ 3 ਅਗਸਤ ਤੋਂ ਮਾਨਸੂਨ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਰਾਜ ਵਿੱਚ ਦੁਬਾਰਾ ਵਧੀਆ ਮੀਂਹ ਪੈਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਜੁਲਾਈ ਮਹੀਨੇ ਦੌਰਾਨ ਮਾਨਸੂਨ ਵਿਚ ਕਮੀ ਦਰਜ ਕੀਤੀ ਗਈ ਹੈ।

ਜੁਲਾਈ 'ਚ 19 ਫੀਸਦੀ ਘੱਟ ਬਰਸੇ ਬੱਦਲ

ਜੁਲਾਈ ਮਹੀਨਾ ਪੰਜਾਬ ਲਈ ਚੰਗਾ ਸਾਬਤ ਨਹੀਂ ਹੋਇਆ। ਜਦੋਂਕਿ ਦੇਸ਼ ਭਰ ਵਿੱਚ ਚੰਗੀ ਮੀਂਹ ਹੋ ਰਹੀ ਸੀ, ਉਥੇ ਪੰਜਾਬ ਵਿੱਚ 1 ਤੋਂ 28 ਜੁਲਾਈ ਤੱਕ ਆਮ ਤੌਰ 'ਤੇ ਹੋਣ ਵਾਲੀ ਮੀਂਹ ਦੇ ਮੁਕਾਬਲੇ 19 ਫੀਸਦੀ ਘੱਟ ਮੀਂਹ ਦਰਜ ਕੀਤੀ ਗਈ। ਉਮੀਦ ਹੈ ਕਿ ਅਗਸਤ ਮਹੀਨਾ ਪੰਜਾਬ ਲਈ ਵਧੀਆ ਰਹੇਗਾ।

1 ਜੁਲਾਈ ਤੋਂ 28 ਜੁਲਾਈ ਤੱਕ ਰਾਜ ਵਿੱਚ ਕੇਵਲ 117.7 ਮੀਲੀਮੀਟਰ ਮੀਂਹ ਹੋਈ ਹੈ, ਜਦਕਿ ਆਮ ਤੌਰ 'ਤੇ ਇਸ ਦੌਰਾਨ 144.9 ਮੀਲੀਮੀਟਰ ਮੀਂਹ ਹੋਣੀ ਚਾਹੀਦੀ ਹੈ।

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਦਾ ਮੌਸਮ

ਅੰਮ੍ਰਿਤਸਰ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦਾ ਅਨੁਮਾਨ ਹੈ। ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦਾ ਅਨੁਮਾਨ ਹੈ। ਤਾਪਮਾਨ 28 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦਾ ਅਨੁਮਾਨ ਹੈ। ਤਾਪਮਾਨ 27 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦਾ ਅਨੁਮਾਨ ਹੈ। ਤਾਪਮਾਨ 26 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦਾ ਅਨੁਮਾਨ ਹੈ। ਤਾਪਮਾਨ 26 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget