Weather Update: ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਇਸ ਮਗਰੋਂ ਹੁੰਮਸ ਭਰੀ ਗਰਮੀ ਦਾ ਅੰਤ
Weather Update: ਉੱਤਰੀ ਭਾਰਤ ਵਿੱਚ ਅੱਜ ਤੋਂ ਮੌਸਮ ਵਿੱਚ ਤਬਦੀਲੀ ਸ਼ੁਰੂ ਹੋ ਗਈ ਹੈ। ਜਲਦੀ ਹੀ ਉੱਤਰੀ ਭਾਰਤ 'ਚ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲੇਗੀ ਤੇ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ
Weather Update: ਉੱਤਰੀ ਭਾਰਤ ਵਿੱਚ ਅੱਜ ਤੋਂ ਮੌਸਮ ਵਿੱਚ ਤਬਦੀਲੀ ਸ਼ੁਰੂ ਹੋ ਗਈ ਹੈ। ਜਲਦੀ ਹੀ ਉੱਤਰੀ ਭਾਰਤ 'ਚ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲੇਗੀ ਤੇ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਕੁਝ ਇਲਾਕਿਆਂ 'ਚ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ।
ਮੌਸਮ ਵਿਭਾਗ ਨੇ ਪੰਜਾਬ ਲਈ ਭਵਿੱਖਬਾਣੀ ਕੀਤੀ ਹੈ ਕਿ 28/08/2023 07:49:2. ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੇ ਮੀਂਹ ਦੇ ਨਾਲ ਅਸਮਾਨੀ ਬਿਜਲੀ ਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਤੇ ਆਸਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਬਾਰਸ਼ ਨਾਲ ਜਿੱਥੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ, ਉਥੇ ਹੀ ਨਮੀ 'ਚ ਕਮੀ ਦੇ ਨਾਲ-ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।
ਦੱਸ ਦੇਈਏ ਕਿ ਕਈ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਮੀਂਹ ਕਾਰਨ ਜਲ-ਥਲ ਦੀ ਸਥਿਤੀ ਬਣੀ ਹੋਈ ਹੈ। ਜਿਸਦੇ ਚੱਲਦੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ, ਉਸਦੇ ਨਾਲ ਹੀ ਉਨ੍ਹਾਂ ਨੂੰ ਭਾਰੀ ਨੁਕਸਾਨ ਵੀ ਚੁੱਕਣਾ ਪੈ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।