Punjab Weather Report: ਪੰਜਾਬ 'ਚ ਬਾਰਸ਼ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਨ੍ਹੇਰੀ ਦੀ ਸੰਭਾਵਨਾ
ਪੰਜਾਬ ਵਿੱਚ ਮੀਂਹ ਪੈਣ ਕਾਰਨ ਜੂਨ ਦੇ ਮਹੀਨੇ ਦੀ ਸ਼ੁਰੂਆਤ ਵਧੀਆ ਹੋਈ ਸੀ ਪਰ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਵਿੱਚ ਕਾਫੀ ਵਾਧਾ ਹੋ ਗਿਆ ਹੈ। ਇਸ ਵੇਲੇ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਵਧਦੇ ਤਾਪਮਾਨ ਤੋਂ ਇੱਕ ਵਾਰ ਫਿਰ ਰਾਹਤ ਮਿਲੇਗੀ।
Punjab Weather Report: ਪੰਜਾਬ ਅੰਦਰ ਅਗਲੇ ਦਿਨਾਂ ਦੌਰਾਨ ਅੱਤ ਦੀ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ 24 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਵੱਧ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 25-26 ਜੂਨ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ 24 ਤਰੀਕ ਨੂੰ ਪੂਰੇ ਮਾਝਾ, ਦੁਆਬਾ ਤੇ ਮਾਲਵੇ ਦੇ ਲੁਧਿਆਣਾ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ ਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਝੋਨੇ ਦੀ ਲੁਆਈ ਵਿੱਚ ਵੀ ਤੇਜ਼ੀ ਆਏਗੀ।
ਦੱਸ ਦਈਏ ਕਿ ਪੰਜਾਬ ਵਿੱਚ ਮੀਂਹ ਪੈਣ ਕਾਰਨ ਜੂਨ ਦੇ ਮਹੀਨੇ ਦੀ ਸ਼ੁਰੂਆਤ ਵਧੀਆ ਹੋਈ ਸੀ ਪਰ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਵਿੱਚ ਕਾਫੀ ਵਾਧਾ ਹੋ ਗਿਆ ਹੈ। ਇਸ ਵੇਲੇ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਵਧਦੇ ਤਾਪਮਾਨ ਤੋਂ ਇੱਕ ਵਾਰ ਫਿਰ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ 24 ਤੋਂ 29 ਜੂਨ ਤੱਕ ਪੰਜਾਬ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਇੱਕ ਵਾਰ ਫਿਰ 33 ਡਿਗਰੀ ਦੇ ਨੇੜੇ ਪੁੱਜ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਮੁੜ ਗਰਮੀ ਤੋਂ ਰਾਹਤ ਦੇਣ ਜਾ ਰਿਹਾ ਹੈ। ਆਉਣ ਵਾਲੇ ਇੱਕ ਹਫ਼ਤੇ ਵਿੱਚ ਯਾਨੀ 29 ਜੂਨ ਤੱਕ ਪੰਜਾਬ ਵਿੱਚ ਔਸਤਨ 10 ਐਮਐਮ ਮੀਂਹ ਪੈ ਸਕਦਾ ਹੈ ਪਰ 30 ਜੂਨ ਤੋਂ 6 ਜੁਲਾਈ ਦਰਮਿਆਨ ਘੱਟ ਬਾਰਸ਼ ਹੋਵੇਗੀ ਤੇ ਤਾਪਮਾਨ ਵਿੱਚ ਵਾਧਾ ਦੇਖਿਆ ਜਾਵੇਗਾ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਜੂਨ ਮਹੀਨੇ ਵਿੱਚ ਬਾਰਸ਼ ਦੇ ਰਿਕਾਰਡ ਟੁੱਟ ਗਏ ਹਨ।
ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿੱਚ 109.7 ਐਮਐਮ ਬਾਰਸ਼ ਦਰਜ ਕੀਤੀ ਗਈ, ਜੋ ਆਮ ਨਾਲੋਂ 295% ਵੱਧ ਹੈ। ਅੰਮ੍ਰਿਤਸਰ ਵਿੱਚ ਇਸ ਸਾਲ ਜੂਨ ਮਹੀਨੇ ਦੇ ਸਾਰੇ ਪੁਰਾਣੇ ਰਿਕਾਰਡ ਟੁੱਟ ਗਏ। ਜਦੋਂਕਿ ਗੁਰਦਾਸਪੁਰ ਵਿੱਚ 75.2 ਐਮਐਮ, ਲੁਧਿਆਣਾ ਵਿੱਚ 36.1 ਐਮਐਮ, ਕਪੂਰਥਲਾ ਵਿੱਚ 62.7 ਐਮਐਮ, ਤਰਨ ਤਾਰਨ ਵਿੱਚ 36 ਐਮਐਮ ਤੇ ਜਲੰਧਰ ਵਿੱਚ 44.4 ਐਮਐਮ ਮੀਂਹ ਦਰਜ ਕੀਤਾ ਗਿਆ।
ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਇਸ ਮਹੀਨੇ ਹੁਣ ਤੱਕ 43.6 MM ਬਾਰਸ਼ ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਆਮ ਤੌਰ 'ਤੇ 31.9 MM ਬਾਰਸ਼ ਹੁੰਦੀ ਹੈ। ਪੰਜਾਬ ਵਿੱਚ ਇਸ ਸਾਲ 37 ਫੀਸਦੀ ਜ਼ਿਆਦਾ ਬਾਰਸ਼ ਦਰਜ ਕੀਤੀ ਗਈ ਹੈ।